ਪੰਜਾਬ ਪੁਲਿਸ ਵਲੋਂ ਸੁਰੱਖਿਆ ਦੇ ਨਜ਼ਰੀਏ ਤੋਂ ਏ.ਟੀ.ਐਮਜ਼, ਪੈਟਰੋਲ ਪੰਪਾਂ ਦੀ ਚੈਕਿੰਗ

By : GAGANDEEP

Published : Jun 23, 2023, 9:21 pm IST
Updated : Jun 23, 2023, 9:21 pm IST
SHARE ARTICLE
photo
photo

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰੱਖਣ ਲਈ, ਪੰਜਾਬ ਪੁਲਿਸ ਵੱਲੋਂ ਅੱਜ ਸੁਰੱਖਿਆ ਦੇ ਨਜ਼ਰੀਏ ਤੋਂ ਸੂਬੇ ਭਰ ਦੇ ਏ.ਟੀ.ਐਮਜ਼ ਅਤੇ ਪੈਟਰੋਲ ਪੰਪਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਥੇ ਸੁਰੱਖਿਆ ਗਾਰਡ ਤਾਇਨਾਤ ਹੋਣ ਦੇ ਨਾਲ-ਨਾਲ ਕਲੋਜ਼-ਸਰਕਟ ਟੈਲੀਵਿਜ਼ਨ (ਸੀ.ਸੀ.ਟੀ.ਵੀ.) ਕੈਮਰੇ ਸਹੀ ਢੰਗ ਨਾਲ ਕੰਮ ਕਰ ਰਹੇ ਹਨ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਇਹ ਚੈਕਿੰਗ ਕੀਤੀ ਗਈ। ਸੀਪੀਜ਼/ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਕਿ ਉਹ ਨਿੱਜੀ ਤੌਰ ’ਤੇ ਇਸ ਕਾਰਵਾਈ ਦੀ ਨਿਗਰਾਨੀ ਕਰਨ ਅਤੇ ਚੈਕਿੰਗ ਲਈ ਢੁਕਵੀਂ ਗਿਣਤੀ ਵਿੱਚ ਪੁਲਿਸ ਟੀਮਾਂ ਬਣਾਉਣ। ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਹ ਚੈਕਿੰਗ ਲੁੱਟ-ਖੋਹ ਦੀ ਵੱਧ ਸੰਭਾਵਨਾ ਵਾਲੀਆਂ ਥਾਵਾਂ ਜਿਵੇਂ ਪੈਟਰੋਲ ਪੰਪਾਂ ਅਤੇ ਏ.ਟੀ.ਐਮਜ਼ ਦੀ ਸੰਵੇਦਨਸ਼ੀਲਤਾ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ , ਕਿਉਂ ਜੋ ਅਜਿਹੀਆਂ ਥਾਵਾਂ ਅਕਸਰ ਸਮਾਜ ਵਿਰੋਧੀ ਤੱਤਾਂ ਦੇ ਨਿਸ਼ਾਨੇ ਤੇ ਹੁੰਦੀਆਂ ਹਨ ਅਤੇ ਲੁੱਟ-ਖੋਹ ਦਾ ਖਤਰਾ ਬਣਿਆ ਰਹਿੰਦਾ ਹੈ।

ਉਨਾਂ ਕਿਹਾ ਕਿ ਅਜਿਹੀਆਂ ਸਾਰੀਆਂ ਇਕਾਈਆਂ ਦੀ ਜਾਂਚ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਹਰੇਕ ਪੁਲਿਸ ਥਾਣੇ ਵਿੱਚੋਂ ਇੱਕ ਟੀਮ ਤਾਇਨਾਤ ਕੀਤੀ ਗਈ ਸੀ। ਪੁਲਿਸ ਟੀਮਾਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ ਕਿ ਸਾਰੇ ਏ.ਟੀ.ਐਮ ਅਤੇ ਪੈਟਰੋਲ ਪੰਪਾਂ ’ਤੇ  ਸੀਸੀਟੀਵੀ ਕੈਮਰੇ ਲੱਗੇ ਹੋਣ ਅਤੇ ਨਿਗਰਾਨੀ ਲਈ ਚੌਕੀਦਾਰ/ਸੁਰੱਖਿਆ ਗਾਰਡ ਤਾਇਨਾਤ ਹੋਵੇ। ਉਕਤ ਕਾਰਵਾਈ ਦੌਰਾਨ ਘੱਟੋ-ਘੱਟ 471 ਪੁਲਿਸ ਟੀਮਾਂ, ਜਿਨ੍ਹਾਂ ਵਿੱਚ 3000 ਤੋਂ ਵੱਧ ਪੁਲਿਸ ਕਰਮਚਾਰੀ ਸ਼ਾਮਲ ਸਨ, ਨੇ ਸੂਬੇ ਭਰ ਵਿੱਚ 2758 ਏਟੀਐਮ ਅਤੇ 1861 ਪੈਟਰੋਲ ਪੰਪਾਂ ਦੀ ਚੈਕਿੰਗ ਕੀਤੀ। ਜ਼ਿਕਰਯੋਗ ਹੈ ਕਿ ਸੀਪੀਜ/ਐਸਐਸਪੀਜ ਨੂੰ ਸਮਾਜ ਵਿਰੋਧੀ ਅਨਸਰਾਂ ‘ਤੇ ਨਿਗਾਹਸਾਨੀ ਕਰਨ ਲਈ ਅਜਿਹੀਆਂ ਸੰਵੇਦਨਸ਼ੀਲ ਥਾਵਾਂ ਦੇ ਆਲੇ-ਦੁਆਲੇ ਪੁਲਿਸ ਗਸ਼ਤ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kaithal 100 year's Oldest Haveli - "ਆਹ ਬਜ਼ੁਰਗ ਬੀਬੀਆਂ ਇਸ ਖੂਹ ਤੋਂ ਭਰਦੀਆਂ ਸੀ ਪਾਣੀ"

31 May 2024 4:04 PM

ਪਹਿਲੀ ਵਾਰ ਕੈਮਰੇ 'ਤੇ Sukhjinder Randhawa ਆਪਣੀ ਪਤਨੀ ਨਾਲ, Exclusive Interview 'ਚ ਦਿਲ ਖੋਲ੍ਹ ਕੇ ਕੀਤੀ...

31 May 2024 12:48 PM

ਭਾਜਪਾ ਉਮੀਦਵਾਰ ਰਾਣਾ ਸੋਢੀ ਦਾ ਬੇਬਾਕ Interview ਦਿੱਲੀ ਵਾਲੀਆਂ ਲੋਟੂ ਪਾਰਟੀਆਂ ਵਾਲੇ ਸੁਖਬੀਰ ਦੇ ਬਿਆਨ 'ਤੇ ਕਸਿਆ

31 May 2024 12:26 PM

" ਨੌਜਵਾਨਾਂ ਲਈ ਇਹ ਸਭ ਤੋਂ ਵੱਡਾ ਮੌਕਾ ਹੁੰਦਾ ਹੈ ਜਦ ਉਹ ਆਪਣੀ ਵੋਟ ਜ਼ਰੀਏ ਆਪਣਾ ਨੇਤਾ ਚੁਣ

31 May 2024 12:18 PM

Punjab 'ਚ ਤੂਫਾਨ ਤੇ ਮੀਂਹ ਦਾ ਹੋ ਗਿਆ ALERT, ਦੇਖੋ ਕਿੱਥੇ ਕਿੱਥੇ ਮਿਲੇਗੀ ਰਾਹਤ, ਵੇਖੋ LIVE

31 May 2024 11:23 AM
Advertisement