ਅੰਬੇਦਕਰ ਇੰਸਟੀਚਿਊਟ ਆਫ਼ ਕੈਰੀਅਰਜ਼ ਐਂਡ ਕੋਰਸਿਜ਼ ਦੀ ਇਮਾਰਤ ਦੀ ਮੁਰੰਮਤ ਲਈ ਫੰਡ ਜਾਰੀ: ਡਾ.ਬਲਜੀਤ ਕੌਰ

By : GAGANDEEP

Published : Jun 23, 2023, 5:47 pm IST
Updated : Jun 23, 2023, 5:47 pm IST
SHARE ARTICLE
photo
photo

1 ਕਰੋੜ 47 ਲੱਖ ਰੁਪਏ ਦੀ ਰਾਸ਼ੀ ਕੀਤੀ ਗਈ ਜਾਰੀ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗਰੀਬ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸੂਬਾ ਸਰਕਾਰ ਵਲੋਂ ਇਸ ਸਬੰਧੀ ਵੱਖ - ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ 3ਬੀ-2 ਮੋਹਾਲੀ ਵਿਖੇ ਅੰਬੇਦਕਰ ਇੰਸਟੀਚਿਊਟ ਆਫ਼ ਕੈਰੀਅਰਜ਼ ਐਂਡ ਕੋਰਸਿਜ਼ ਦੀ ਇਮਾਰਤ ਦੀ ਮੁਰੰਮਤ ਅਤੇ ਰੱਖ-ਰਖਾਅ ਲਈ 1 ਕਰੋੜ 47 ਲੱਖ ਰੁਪਏ ਦੀ ਰਾਸ਼ੀ ਜ਼ਾਰੀ ਕੀਤੀ ਗਈ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ  ਡਾ.ਬਲਜੀਤ ਕੌਰ ਨੇ ਦੱਸਿਆ ਕਿ ਅੰਬੇਦਕਰ ਇੰਸਟੀਚਿਊਟ ਆਫ ਕੈਰੀਅਰਜ਼ ਐਂਡ ਕੋਰਸਿਜ਼, ਰਾਜ ਦੀਆਂ ਮਿਆਰੀ ਸੰਸਥਾਵਾਂ ਵਿਚੋਂ ਇੱਕ ਹੈ, ਜਿਥੇ ਵੱਖ-ਵੱਖ ਮਿਆਰੀ ਕਿੱਤਾ ਮੁਖੀ ਸਿਖਲਾਈ ਅਤੇ ਕੋਰਸ ਪ੍ਰਦਾਨ ਕੀਤੇ ਜਾਂਦੇ ਹਨ। ਇਸ ਸੰਸਥਾ ਵਿਚ ਵਿਦਿਆਰਥੀਆਂ ਲਈ ਸਰਵੋਤਮ ਸਿੱਖਣ ਅਤੇ ਵਿਕਾਸ ਲਈ ਅਨੁਕੂਲ ਮਾਹੌਲ ਸਿਰਜਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਥੇ ਵਿਦਿਆਰਥੀਆਂ ਨੂੰ ਉਹਨਾਂ ਦੇ ਚੁਣੇ ਹੋਏ ਖੇਤਰਾਂ ਵਿੱਚ ਉੱਤਮ ਸਹੂਲਤਾਂ ਪ੍ਰਦਾਨ ਕੀਤੀਆ ਜਾਂਦੀਆਂ ਹਨ।  ਜਿਸ ਨਾਲ ਆਰਥਿਕ ਪੱਖੋਂ ਕਮਜ਼ੋਰ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਇਮਾਰਤ ਵਿਚ ਕੁੱਝ ਮੁਰੰਮਤ ਦੀ ਲੋੜ ਸਾਹਮਣੇ ਆਈ ਸੀ ਜਿਸਨੂੰ ਤੁਰੰਤ ਵਿਚਾਰਦਿਆਂ ਇਹ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅੰਬੇਦਕਰ ਇੰਸਟੀਚਿਊਟ ਆਫ਼ ਕੈਰੀਅਰਜ਼ ਐਂਡ ਕੋਰਸਿਜ਼ ਦੀ ਇਮਾਰਤ ਦੀ ਮੁਰੰਮਤ/ਰੱਖ-ਰਖਾਅ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਫੰਡਾਂ ਦੀ ਕੁਸ਼ਲਤਾ ਤੇ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਕਰਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritpal Singh Jail ’ਚੋਂ ਭਰੇਗਾ ਨਾਮਜ਼ਦਗੀ, Kejriwal ਨੂੰ ਲੈ ਕੇ ਵੱਡੀ ਖ਼ਬਰ, ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ LIVE

10 May 2024 3:56 PM

Sukhpal Khaira ਤੇ Meet Hayer ਦੇ ਮੁਕਾਬਲੇ ਨੂੰ ਲੈ ਕੇ ਫਸ ਗਏ ਸਿੰਗ, Simranjit Mann ਵਾਲਿਆਂ ਨੇ ਲਾ ਦਿੱਤੀ ਤਹਿ.

10 May 2024 1:43 PM

ਕੀ Brinder Dhillon ਛੱਡ ਰਹੇ ਹਨ Congress? Goldy ਤੇ Chuspinderbir ਤੋਂ ਬਾਅਦ ਅਗਲਾ ਕਿਹੜਾ ਲੀਡਰ

10 May 2024 12:26 PM

Corona ਦੇ ਟੀਕੇ ਕਿਉਂ ਬਣ ਰਹੇ ਨੇ ਮੌਤ ਦਾ ਕਾਰਨ ? ਕਿਸ ਨੇ ਕੀਤਾ ਜ਼ਿੰਦਗੀਆਂ ਨਾਲ ਖਿਲਵਾੜ ?

10 May 2024 8:16 AM

ਬਰੈਂਡਡ ਬੂਟਾ ਦੇ ਸ਼ੌਕੀਨ ਸ਼ੂਟਰ, ਮਨੀ ਬਾਊਂਸਰ ਦੇ ਪਿੰਡ ਦਾ ਮੁੰਡਾ ਹੀ ਬਣਿਆ ਵੈਰੀ, ਇਕ ਸ਼ੂਟਰ ਮਨੀ ਦੇ ਪਿੰਡ ਦਾ.....

09 May 2024 4:50 PM
Advertisement