ਖ਼ਬਰਾਂ |

ਤਾਜ਼ਾ |

ਸੜਕ ਕਿਨਾਰੇ ਪੈਂਚਰ ਟੈਂਕਰ ਦਾ ਟਾਇਰ ਬਦਲ ਰਹੇ ਦੋ ਨੌਜਵਾਨਾਂ ਨੂੰ ਤੇਜ਼ ਰਫਤਾਰ ਟਰੱਕ ਨੇ ਕੁਚਲਿਆ, ਦੋਵਾਂ ਦੀ ਮੌਤ

By : GAGANDEEP

Published : Jun 23, 2023, 3:21 pm IST
Updated : Jun 23, 2023, 3:29 pm IST
SHARE ARTICLE
photo
photo

ਹਾਦਸੇ 'ਚ ਦੋਵਾਂ ਵਾਹਨਾਂ ਦੇ ਉੱਡੇ ਪਰਖੱਚੇ

 

ਜਲੰਧਰ: ਜਲੰਧਰ ਨਕੋਦਰ ਹਾਈਵੇਅ 'ਤੇ ਸ਼ੁੱਕਰਵਾਰ ਸਵੇਰੇ ਕਰੀਬ 3.30 ਵਜੇ ਇਕ ਤੇਜ਼ ਰਫਤਾਰ ਵਾਹਨ ਨੇ ਸੜਕ ਕਿਨਾਰੇ ਖੜ੍ਹੇ ਪੰਕਚਰ ਕੈਂਟਰ ਨੂੰ ਟੱਕਰ ਮਾਰ ਦਿਤੀ। ਇਸ ਹਾਦਸੇ ਵਿਚ ਕੈਂਟਰ  ਦਾ ਟਾਇਰ ਬਦਲ ਰਹੇ ਦੋ ਵਿਅਕਤੀਆਂ ਦੀ ਕੁਚਲਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ। ਇਹ ਹਾਦਸਾ ਲਾਂਬੜਾ ਥਾਣੇ ਦੇ ਪਿੰਡ ਸਿੰਘਾ ਨੇੜੇ ਵਾਪਰਿਆ।

ਇਹ ਵੀ ਪੜ੍ਹੋ: ਬ੍ਰਮ ਸ਼ੰਕਰ ਜਿੰਪਾ ਵਲੋਂ ਮਾਲ ਵਿਭਾਗ ਦੇ ਹੈਲਪਲਾਈਨ ਨੰਬਰ ‘ਤੇ ਆਉਣ ਵਾਲੀਆਂ ਸ਼ਿਕਾਇਤਾਂ ਦਾ ਨਿਪਟਾਰਾ ਤੇਜ਼ ਕਰਨ ਦੀਆਂ ਹਦਾਇਤਾਂ

ਦੋਵੇਂ ਮ੍ਰਿਤਕ ਡਰਾਈਵਰ ਸਨ। ਉਹ ਜੈਕ ਲਗਾ ਕੇ ਕੈਂਟਰ ਦੇ ਪੰਕਚਰ ਹੋਏ ਟਾਇਰ ਨੂੰ ਬਦਲ ਰਹੇ ਸਨ। ਹਾਦਸੇ ਮੌਕੇ ਮੌਜੂਦ ਲੋਕਾਂ ਨੇ ਦਸਿਆ ਕਿ ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਵਾਹਨਾਂ ਦੇ ਪਰਖੱਚੇ ਉੱਡ ਗਏ। ਦੋਵਾਂ ਡਰਾਈਵਰਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਭੇਜ ਦਿਤਾ ਗਿਆ ਹੈ ਪਰ ਅਜੇ ਤੱਕ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ ਹੈ।

ਇਹ ਵੀ ਪੜ੍ਹੋ: ਲੁਧਿਆਣਾ 'ਚ ਟਰੈਕਟਰ ਹੇਠ ਆਉਣ ਕਾਰਨ ਸੁਰੱਖਿਆ ਗਾਰਡ ਦੀ ਹੋਈ ਮੌਤ

ਚਸ਼ਮਦੀਦਾਂ ਦਾ ਕਹਿਣਾ ਹੈ ਕਿ ਜਿਸ ਵਾਹਨ ਨੇ ਕੈਂਟਰ ਨੂੰ ਟੱਕਰ ਮਾਰੀ, ਉਸ ਦੀ ਰਫਤਾਰ ਤੇਜ਼ ਸੀ। ਮੰਨਿਆ ਜਾ ਰਿਹਾ ਹੈ ਕਿ ਰਾਤ ਤੋਂ ਡਰਾਈਵਿੰਗ ਕਰ ਰਹੇ ਡਰਾਈਵਰ ਦੀ ਗੱਡੀ ਚਲਾਉਂਦੇ ਸਮੇਂ ਅੱਖ 'ਚ ਲੱਗ ਗਈ ਸੀ। ਟਰੱਕ ਚਲਾਉਂਦੇ ਸਮੇਂ ਉਹ ਸੌਂ ਗਿਆ। ਜਿਸ ਕਾਰਨ ਇਹ ਹਾਦਸਾ ਵਾਪਰਿਆ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement