ਪੰਜਾਬ 'ਚ 6 ਦਿਨਾਂ ਤੱਕ ਮੌਸਮ ਰਹੇਗਾ ਖ਼ਰਾਬ: 25-26 ਜੂਨ ਨੂੰ ਮੀਂਹ ਲਈ ਯੈਲੋ ਅਲਰਟ
Published : Jun 23, 2023, 2:13 pm IST
Updated : Jun 23, 2023, 2:13 pm IST
SHARE ARTICLE
photo
photo

ਤਾਪਮਾਨ 9 ਡਿਗਰੀ ਤੱਕ ਡਿੱਗ ਸਕਦਾ ਹੈ

 

ਚੰਡੀਗੜ੍ਹ : ਪੰਜਾਬ ਵਿਚ ਬਾਰਸ਼ਾਂ ਕਾਰਨ ਜੂਨ ਦਾ ਮਹੀਨਾ ਚੰਗੀ ਤਰ੍ਹਾਂ ਸ਼ੁਰੂ ਹੋਇਆ ਸੀ ਪਰ ਪਿਛਲੇ ਇੱਕ ਹਫ਼ਤੇ ਤੋਂ ਤਾਪਮਾਨ ਵਿਚ ਫਿਰ ਵਾਧਾ ਹੋਇਆ ਹੈ ਅਤੇ ਤਾਪਮਾਨ 42 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਇਸ ਵਧਦੇ ਤਾਪਮਾਨ ਤੋਂ ਇਕ ਵਾਰ ਫਿਰ ਰਾਹਤ ਮਿਲੇਗੀ। 24 ਤੋਂ 29 ਜੂਨ ਤੱਕ ਪੰਜਾਬ ਵਿਚ ਆਮ ਨਾਲੋਂ ਵੱਧ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਤਾਪਮਾਨ ਇੱਕ ਵਾਰ ਫਿਰ 33 ਡਿਗਰੀ ਦੇ ਨੇੜੇ ਪੁੱਜਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਪੰਜਾਬ ਨੂੰ ਮੁੜ ਗਰਮੀ ਤੋਂ ਰਾਹਤ ਦੇਣ ਜਾ ਰਿਹਾ ਹੈ। ਆਉਣ ਵਾਲੇ ਇੱਕ ਹਫ਼ਤੇ ਵਿਚ ਯਾਨੀ 29 ਜੂਨ ਤੱਕ ਪੰਜਾਬ ਵਿਚ ਔਸਤਨ 10 ਐਮਐਮ ਮੀਂਹ ਪੈ ਸਕਦਾ ਹੈ। ਪਰ 30 ਜੁਲਾਈ ਤੋਂ 6 ਜੁਲਾਈ ਦਰਮਿਆਨ ਘੱਟ ਬਾਰਿਸ਼ ਹੋਵੇਗੀ ਅਤੇ ਤਾਪਮਾਨ ਵਿਚ ਵਾਧਾ ਵੀ ਦੇਖਿਆ ਜਾਵੇਗਾ।

ਜੂਨ ਮਹੀਨੇ ਵਿਚ ਵੀ ਬਰਸਾਤ ਦੇ ਰਿਕਾਰਡ ਟੁੱਟ ਗਏ ਹਨ। ਅੰਮ੍ਰਿਤਸਰ ਵਿਚ 109.7mm ਬਾਰਿਸ਼ ਦਰਜ ਕੀਤੀ ਗਈ, ਜੋ ਕਿ ਆਮ ਨਾਲੋਂ 295% ਵੱਧ ਸੀ। ਅੰਮ੍ਰਿਤਸਰ ਵਿਚ ਇਸ ਸਾਲ ਜੂਨ ਮਹੀਨੇ ਦੇ ਸਾਰੇ ਪੁਰਾਣੇ ਰਿਕਾਰਡ ਟੁੱਟ ਗਏ ਹਨ। ਜਦੋਂ ਕਿ ਗੁਰਦਾਸਪੁਰ ਵਿਚ 75.2 ਐਮਐਮ, ਲੁਧਿਆਣਾ ਵਿਚ 36.1 ਐਮਐਮ, ਕਪੂਰਥਲਾ ਵਿਚ 62.7 ਐਮਐਮ, ਤਰਨਤਾਰਨ ਵਿੱਚ 36 ਐਮਐਮ ਅਤੇ ਜਲੰਧਰ ਵਿਚ 44.4 ਐਮਐਮ ਮੀਂਹ ਦਰਜ ਕੀਤਾ ਗਿਆ।

ਪੂਰੇ ਪੰਜਾਬ ਦੀ ਗੱਲ ਕਰੀਏ ਤਾਂ ਇਸ ਮਹੀਨੇ ਹੁਣ ਤੱਕ 43.6 MM ਬਾਰਿਸ਼ ਦਰਜ ਕੀਤੀ ਜਾ ਚੁੱਕੀ ਹੈ, ਜਦਕਿ ਆਮ ਤੌਰ 'ਤੇ 31.9 MM ਬਾਰਿਸ਼ ਹੁੰਦੀ ਹੈ। ਪੰਜਾਬ ਵਿਚ ਇਸ ਸਾਲ 37 ਫੀਸਦੀ ਜ਼ਿਆਦਾ ਬਾਰਿਸ਼ ਦਰਜ ਕੀਤੀ ਗਈ ਹੈ।

SHARE ARTICLE

ਏਜੰਸੀ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement