
ਖਰਚਣਾ ਮਕਰਾਨਾ ਨੇ ਕਿਹਾ ਕਿ ਉਸ ਨੂੰ ਜਾਨੋਂ ਮਾਰਨ ਅਤੇ ਰੇਪ ਦੀਆਂ ਧਮਕੀਆਂ ਮਿਲ ਰਹੀਆਂ ਹਨ
Archana Makwana : ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ 'ਚ ਯੋਗ ਕਰਨ ਵਾਲੀ ਲੜਕੀ ਦਾ ਨਵਾਂ ਵੀਡੀਓ ਸਾਹਮਣੇ ਆਇਆ ਹੈ। ਅੰਮ੍ਰਿਤਸਰ ਪੁਲਿਸ ਵੱਲੋਂ ਐਫਆਈਆਰ ਦਰਜ ਕਰਨ ਤੋਂ ਬਾਅਦ ਅਰਚਨਾ ਮਕਵਾਨਾ ਨੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਵੀਡੀਓ ਵਿੱਚ ਉਸ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਸ ਦੇ ਖਿਲਾਫ ਐਫਆਈਆਰ ਦਰਜ ਕਰਨਾ ਗਲਤ ਹੈ। ਅਰਚਨਾ ਮਕਵਾਨਾ ਨੇ ਇੱਕ ਵਾਰ ਫਿਰ ਮੰਗੀ ਸਿੱਖ ਜਗਤ ਕੋਲੋਂ ਮੁਆਫ਼ੀ ਮੰਗੀ ਹੈ। ਉਸਨੇ ਕਿਹਾ ਮੇਰਾ ਮਕਸਦ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ।
ਅਰਚਨਾ ਮਕਰਾਨਾ ਨੇ ਕਿਹਾ ਕਿ ਸਾਰੇ ਹੀ ਪਰਿਕਰਮਾ ਦੇ ਵਿੱਚ ਮੌਜੂਦ ਸਨ। ਜਿਸ ਨੇ ਉਸ ਦੀ ਫੋਟੋ ਖਿੱਚੀ ਉਹ ਵੀ ਇੱਕ ਸਿੱਖ ਸੀ ਪਰ ਫਿਰ ਵੀ ਪਤਾ ਨਹੀਂ ਕਿਉਂ ਉਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਖਰਚਣਾ ਮਕਰਾਨਾ ਨੇ ਕਿਹਾ ਕਿ ਉਸ ਨੂੰ ਜਾਨੋਂ ਮਾਰਨ ਅਤੇ ਬਲਾਤਕਾਰ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਤੋਂ ਇਲਾਵਾ ਅਰਚਨਾ ਮਕਰਾਨਾ ਨੇ ਸੁਰੱਖਿਆ ਪ੍ਰਦਾਨ ਕਰਨ ਲਈ ਗੁਜਰਾਤ ਪੁਲਿਸ ਅਤੇ ਗੁਜਰਾਤ ਸਰਕਾਰ ਦਾ ਧੰਨਵਾਦ ਕੀਤਾ ਹੈ। ਉਸ ਨੇ ਕਿਹਾ ਕਿ ਮੈਂ ਸੁਰੱਖਿਅਤ ਹਾਂ ਅਤੇ ਵਡੋਦਰਾ ਕ੍ਰਾਈਮ ਬ੍ਰਾਂਚ ਨੇ ਸੁਰੱਖਿਆ ਦਿੱਤੀ ਹੈ।
ਦਰਅਸਲ 'ਚ ਗੁਜਰਾਤ ਦੀ ਰਹਿਣ ਵਾਲੀ ਅਰਚਨਾ ਮਕਵਾਨਾ ਨੇ ਸ੍ਰੀ ਹਰਿਮੰਦਰ ਸਾਹਿਬ 'ਚ ਯੋਗ ਕਰਦੇ ਸਮੇਂ ਕੁਝ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕੀਤੀਆਂ ਸਨ। ਇਸ ਤੋਂ ਬਾਅਦ ਇਹ ਤਸਵੀਰਾਂ ਵਾਇਰਲ ਹੋ ਗਈਆਂ। ਇਸ ਗੱਲ ਦਾ ਪਤਾ ਲੱਗਦਿਆਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਸਖ਼ਤ ਇਤਰਾਜ਼ ਪ੍ਰਗਟਾਇਆ।
ਐਸਜੀਪੀਸੀ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਡਿਊਟੀ ਕਰਨ ਵਾਲੇ ਤਿੰਨ ਮੁਲਾਜ਼ਮਾਂ ਨੂੰ ਮੁਅੱਤਲ ਕਰਕੇ ਜਾਂਚ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਅਰਚਨਾ ਮਕਵਾਣਾ ਖਿਲਾਫ ਕਾਰਵਾਈ ਲਈ ਪੁਲਿਸ ਨੂੰ ਸ਼ਿਕਾਇਤ ਵੀ ਦਿੱਤੀ ਗਈ। ਹਾਲਾਂਕਿ ਲੋਕਾਂ ਦੀ ਨਾਰਾਜ਼ਗੀ ਦਾ ਪਤਾ ਲੱਗਣ ਤੋਂ ਬਾਅਦ ਅਰਚਨਾ ਨੇ ਮੁਆਫੀ ਮੰਗ ਲਈ ਸੀ।
ਦੱਸ ਦੇਈਏ ਕਿ 21 ਜੂਨ ਯਾਨੀ ਅੰਤਰਰਾਸ਼ਟਰੀ ਯੋਗ ਦਿਵਸ 'ਤੇ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਸੋਸ਼ਲ ਮੀਡੀਆ ਪ੍ਰਭਾਵਕ ਅਰਚਨਾ ਮਕਵਾਨਾ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਇਹ ਸ਼ਿਕਾਇਤ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਨੇ ਕੀਤੀ ਹੈ। ਅਰਚਨਾ ਵਿਰੁੱਧ ਧਾਰਾ 295-ਏ ਤਹਿਤ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ।