Faridkot News : ਪੁੱਤ ਦੀ ਤਿਰੰਗੇ ’ਚ ਲਿਪਟੀ ਦੇਹ ਪੁੱਜੀ ਪਿੰਡ ਭਾਗਥਲਾਂ, 6 ਸਾਲਾਂ ਪਹਿਲਾਂ ਹੋਇਆ ਸੀ ਫੌਜ ਭਰਤੀ

By : BALJINDERK

Published : Jun 23, 2024, 6:14 pm IST
Updated : Jun 23, 2024, 8:02 pm IST
SHARE ARTICLE
ਫੌਜੀ ਜਵਾਨ
ਫੌਜੀ ਜਵਾਨ

Faridkot News : ਫੌਜੀ ਜਵਾਨ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਸਸਕਾਰ 

Faridkot News : ਫਰੀਦਕੋਟ ਦੇ ਪਿੰਡ ਭਾਗਥਲਾਂ ਦਾ ਫੌਜ ਜਵਾਨ ਧਰਮਪ੍ਰੀਤ ਸਿੰਘ 6 ਸਾਲ ਪਹਿਲਾਂ ਫ਼ੌਜ 'ਚ ਭਰਤੀ ਹੋਇਆ। ਅੱਜ ਉਸ ਦੀ ਦੇਹ ਤਿਰੰਗੇ ਵਿਚ ਲਿਪਟੀ ਉਨ੍ਹਾਂ ਦੇ ਜੱਦੀ ਪਿੰਡ ਭਾਗਥਲਾਂ ਪੁੱਜੀ। ਜਿਸ ਨੂੰ ਦੇਖ ਹਰ ਇਕ ਅੱਖ ਨਮ ਹੋ ਗਈ। ਧਰਮਪ੍ਰੀਤ ਜੋ ਉੱਤਰ ਪ੍ਰਦੇਸ਼ ਦੇ ਫ਼ਤਿਹਗੜ੍ਹ ਵਿਖੇ ਤਾਇਨਾਤ ਸੀ, ਦੀ ਡਿਊਟੀ ਦੌਰਾਨ ਅਚਾਨਕ ਤਬੀਅਤ ਖ਼ਰਾਬ ਹੋ ਗਈ ਜਿਸ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ। ਕੁਝ ਦੇਰ ਬਾਅਦ ਹੀ ਉਸ ਦੀ ਮੌਤ ਹੋ ਗਈ। ਅੱਜ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ, ਜਿਸ ਨੂੰ ਮੁੱਖਅਗਨੀ ਉਨ੍ਹਾਂ ਦੇ ਪਿਤਾ ਵੱਲੋਂ ਦਿੱਤੀ ਗਈ
ਇਸ ਮੌਕੇ ਸ਼ਹੀਦ ਧਰਮਪ੍ਰੀਤ ਸਿੰਘ ਦੇ ਪਿਤਾ ਨੇ ਦੱਸਿਆ ਕਿ ਧਰਮਪ੍ਰੀਤ ਦੇਸ਼ ਦਾ ਹੋਣਹਾਰ ਸਿਪਾਹੀ ਸੀ। ਉਹ ਯੂ.ਪੀ . ਦੇ ਫ਼ਤਿਹਗੜ੍ਹ ਸੈਂਟਰ 'ਤੇ ਤਾਇਨਾਤ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਧਰਮਪ੍ਰੀਤ ਦੀ ਅਚਾਨਕ ਸਿਹਤ ਵਿਗੜਨ ਕਾਰਨ ਐਮਰਜੈਂਸੀ 'ਚ ਦਾਖ਼ਲ ਹੈ ਪਰ ਕੁਝ ਦੇਰ ਬਾਅਦ ਹੀ ਉਨ੍ਹਾਂ ਨੂੰ ਧਰਮਪ੍ਰੀਤ ਦੀ ਮੌਤ ਦੀ ਸੂਚਨਾ ਆ ਗਈ। ਉਨ੍ਹਾਂ ਦੱਸਿਆ ਕਿ ਧਰਮਪ੍ਰੀਤ ਦੀ ਪਤਨੀ ਗਰਭਵਤੀ ਹੈ।
ਉੱਧਰ ਵਿਧਾਇਕ ਗੁਰਦਿੱਤ ਸਿੰਘ ਵੱਲੋਂ ਵੀ ਇਸ ਘਟਨਾ 'ਤੇ ਦੁੱਖ ਜਾਹਰ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਖੜ੍ਹੀ ਹੈ ਅਤੇ ਜੋ ਸਰਕਾਰ ਆਪਣੇ ਪੱਧਰ 'ਤੇ ਸ਼ਹੀਦ ਪਰਿਵਾਰ ਦੀ ਆਰਥਿਕ ਮਦਦ ਕਰਦੀ ਹੈ, ਉਹ ਤਾਂ ਕਰੇਗੀ ਹੀ ਅਤੇ ਜੇਕਰ ਪਰਿਵਾਰ ਨੂੰ ਕਿਸੇ ਹੋਰ ਤਰ੍ਹਾਂ ਦੀ ਮਦਦ ਦੀ ਲੋੜ ਹੋਈ ਤਾਂ ਉਹ ਵੀ ਕੀਤੀ ਜਾਵੇਗੀ।

(For more news apart from  Army soldier was cremation with official honours News in Punjabi, stay tuned to Rozana Spokesman)

Location: India, Punjab, Faridkot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement