Khanna News : ਖੰਨਾ 'ਚ ਨੌਜਵਾਨ ਨੇ ਆਪਣੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖੁਦਕੁਸ਼ੀ, ਪਤਨੀ ਨਾਲ ਚੱਲ ਰਿਹਾ ਸੀ ਤਲਾਕ ਦਾ ਕੇਸ
Published : Jun 23, 2024, 2:29 pm IST
Updated : Jun 23, 2024, 2:29 pm IST
SHARE ARTICLE
young Man Suicide
young Man Suicide

2018 'ਚ ਹੋਇਆ ਸੀ ਮ੍ਰਿਤਕ ਦਾ ਵਿਆਹ, ਮੁੰਡੇ ਨੇ ਪਿਤਾ ਨੇ ਲਗਾਏ ਸਹੁਰਿਆਂ 'ਤੇ ਤੰਗ ਪ੍ਰੇਸ਼ਾਨ ਕਰਨ ਦੇ ਆਰੋਪ

Khanna News : ਖੰਨਾ 'ਚ ਇਕ ਨੌਜਵਾਨ ਨੇ ਆਪਣੇ ਸਹੁਰਿਆਂ ਤੋਂ ਤੰਗ ਆ ਕੇ ਜ਼ਹਿਰ ਨਿਗਲ ਲਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ 33 ਸਾਲਾ ਕਰਨਵੀਰ ਭੱਟੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੇ ਆਪਣੇ ਸਹੁਰਿਆਂ ਤੋਂ ਤੰਗ ਆ ਕੇ ਅਜਿਹਾ ਕਦਮ ਚੁੱਕਿਆ ਹੈ।

ਕਰਨਵੀਰ ਦਾ ਆਪਣੀ ਪਤਨੀ ਨਾਲ ਤਲਾਕ ਦਾ ਕੇਸ ਚੱਲ ਰਿਹਾ ਸੀ। ਉਸ ਦੇ ਸਹੁਰੇ ਫੈਸਲੇ ਲਈ ਪੈਸੇ ਮੰਗ ਰਹੇ ਸਨ, ਜਿਸ ਕਾਰਨ ਉਹ ਕਾਫੀ ਸਮੇਂ ਤੋਂ ਪ੍ਰੇਸ਼ਾਨ ਸੀ। ਇਸ ਕਾਰਨ ਕਰਨਵੀਰ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਥਾਣਾ ਸਿਟੀ ਵਿੱਚ ਕਰਨਵੀਰ ਦੀ ਪਤਨੀ, ਸਹੁਰੇ ਅਤੇ ਸੱਸ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਮ੍ਰਿਤਕ ਕਰਨਵੀਰ ਦੇ ਪਿਤਾ ਰਾਜ ਕੁਮਾਰ ਨੇ ਦੱਸਿਆ ਕਿ ਉਸ ਦੇ ਲੜਕੇ ਕਰਨਵੀਰ ਭੱਟੀ ਦਾ ਵਿਆਹ ਸਾਲ 2018 ਵਿੱਚ ਅਮਨਪ੍ਰੀਤ ਕੌਰ ਨਾਲ ਹੋਇਆ ਸੀ। ਸਾਲ 2019 ਵਿੱਚ ਉਨ੍ਹਾਂ ਦੇ ਘਰ ਇੱਕ ਬੇਟੀ ਨੇ ਜਨਮ ਲਿਆ। ਕੁਝ ਸਮੇਂ ਬਾਅਦ ਅਮਨਪ੍ਰੀਤ ਕੌਰ ਪੜ੍ਹਾਈ ਦਾ  ਬਹਾਨਾ ਬਣਾ ਕੇ ਆਪਣੇ ਪੇਕੇ ਘਰ ਖੁੱਡਾ ਲੁਹਾਰਾ (ਚੰਡੀਗੜ੍ਹ) ਚਲੀ ਗਈ।

ਜਦੋਂ ਉਸ ਦਾ ਲੜਕਾ ਆਪਣੀ ਪਤਨੀ ਨੂੰ ਲੈਣ ਗਿਆ ਤਾਂ ਉਸ ਦੇ ਸਹੁਰੇ ਵਾਲਿਆਂ ਨੇ ਲੜਕੀ ਨੂੰ ਭੇਜਣ ਤੋਂ ਇਨਕਾਰ ਕਰ ਦਿੱਤਾ। ਚੰਡੀਗੜ੍ਹ ਵੂਮੈਨ ਸੈੱਲ ਵਿੱਚ ਕੇਸ ਲਗਾਇਆ ਗਿਆ। ਅਦਾਲਤ ਵਿੱਚ ਕੇਸ ਵੀ ਦਾਇਰ ਕੀਤਾ ਗਿਆ ਸੀ।

ਸਹੁਰਿਆਂ 'ਤੇ ਪੈਸੇ ਮੰਗਣ ਦਾ ਆਰੋਪ 

ਰਾਜ ਕੁਮਾਰ ਨੇ ਆਪਣੇ ਬਿਆਨਾਂ ਵਿੱਚ ਦੋਸ਼ ਲਾਇਆ ਹੈ ਕਿ ਉਸ ਦਾ ਲੜਕਾ ਕਰਨਵੀਰ ਪ੍ਰੇਸ਼ਾਨ ਰਹਿੰਦਾ ਸੀ। ਜਦੋਂ ਉਸ ਨੇ ਆਪਣੇ ਬੇਟੇ ਤੋਂ ਪੁੱਛਿਆ ਤਾਂ ਉਸ ਦੇ ਬੇਟੇ ਨੇ ਦੱਸਿਆ ਕਿ ਉਸ ਦੇ ਸਹੁਰੇ ਤਲਾਕ ਲਈ ਹੋਰ ਪੈਸਿਆਂ ਦੀ ਮੰਗ ਕਰ ਰਹੇ ਹਨ। ਉਹ ਭੁਗਤਾਨ ਕਰਨ ਤੋਂ ਅਸਮਰੱਥ ਹੈ। ਉਸ ਦੇ ਸਹੁਰੇ ਉਸ ਨੂੰ ਤੰਗ-ਪ੍ਰੇਸ਼ਾਨ ਕਰ ਰਹੇ ਹਨ।

ਇਸੇ ਕਾਰਨ ਉਸ ਦੇ ਲੜਕੇ ਨੇ ਘਰ ਵਿੱਚ ਪਿਆ ਜ਼ਹਿਰੀਲਾ ਪਦਾਰਥ ਨਿਗਲ ਲਿਆ। ਜਿਸ ਕਾਰਨ ਉਸ ਦੇ ਲੜਕੇ ਦੀ ਮੌਤ ਹੋ ਗਈ। ਏਐਸਆਈ ਮੁਖਤਿਆਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਰਨਵੀਰ ਦੀ ਪਤਨੀ ਅਮਨਪ੍ਰੀਤ ਕੌਰ, ਸਹੁਰਾ ਬਲਵਿੰਦਰ ਸਿੰਘ ਅਤੇ ਸੱਸ ਖ਼ਿਲਾਫ਼ ਥਾਣਾ ਸਿਟੀ ਵਿੱਚ ਕੇਸ ਦਰਜ ਕੀਤਾ ਗਿਆ ਹੈ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement