Moga News: ਗਰਮੀ ਦੀਆਂ ਛੁੱਟੀਆਂ ਮਨਾਉਣ ਲਈ ਭੂਆ ਪਿੰਡ ਗਈ ਬੱਚੀ ਨਾਲ ਫੁੱਫੜ ਨੇ ਕੀਤਾ ਰੇਪ
Published : Jun 23, 2024, 2:03 pm IST
Updated : Jun 23, 2024, 2:03 pm IST
SHARE ARTICLE
Moga Rape News in punjabi
Moga Rape News in punjabi

Moga News: ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ

Moga Rape News in punjabi : ਮੋਗਾ ਜ਼ਿਲੇ ਦੇ ਕਸਬਾ ਨਿਹਾਲ ਸਿੰਘ ਵਾਲਾ 'ਚ ਛੁੱਟੀਆਂ ਦੌਰਾਨ ਆਪਣੀ ਭੂਆ ਦੇ ਘਰ ਆਈ 11 ਸਾਲਾ ਲੜਕੀ ਨਾਲ ਫੁੱਫੜ ਨੇ ਬਲਾਤਕਾਰ ਕੀਤਾ ਹੈ। ਘਟਨਾ ਤੋਂ ਬਾਅਦ ਡਰੀ ਹੋਈ ਲੜਕੀ ਨੇ ਪਰਿਵਾਰ ਵਾਲਿਆਂ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਉਸ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ। ਮੈਡੀਕਲ ਤੋਂ ਬਾਅਦ ਭੂਆ ਤੇ ਫੁੱਫੜ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

 ਇਹ ਵੀ ਪੜ੍ਹੋ: Ludhiana News: ਨਸ਼ੇ ਵਿਚ ਧੁੱਤ ASI ਨੇ ਸੜਕ ਕਿਨਾਰੇ ਖੜੇ ਪੁਲਿਸ ਮੁਲਾਜ਼ਮਾਂ ਨੂੰ ਕੁਚਲਿਆ, ਇਕ ਦੀ ਮੌਤ  

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਨਿਹਾਲ ਸਿੰਘ ਵਾਲਾ ਦੇ ਡੀਐਸਪੀ ਪਰਮਜੀਤ ਸਿੰਘ ਨੇ ਦੱਸਿਆ ਕਿ ਲੜਕੀ ਦੇ ਪਰਿਵਾਰ ਵਾਲਿਆਂ ਦੇ ਬਿਆਨ ਦਰਜ ਕਰ ਲਏ ਗਏ ਹਨ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਲੜਕੀ ਛੁੱਟੀਆਂ ਮਨਾਉਣ ਆਪਣੀ ਭੂਆ ਫੁੱਫੜ ਦੇ ਘਰ ਗਈ ਹੋਈ ਸੀ। ਜਦੋਂਕਿ ਫੁੱਫੜ ਧੀ ਨਾਲ ਛੇੜਛਾੜ ਕਰਦਾ ਸੀ। ਕੁੜੀ ਦੀ ਭੂਆ ਕੁੜੀ ਨੂੰ ਫੁੱਫੜ ਕੋਲ ਛੱਡ ਕੇ ਬਾਹਰ ਚਲੀ ਜਾਂਦੀ ਸੀ।

 ਇਹ ਵੀ ਪੜ੍ਹੋ: Hoshiarpur News: CRPF ਦੇ ਹੈਡ ਕਾਂਸਟੇਬਲ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਭੂਆ ਦੇ ਪਿੱਛੇ ਫੁੱਫੜ ਨੇ ਕੁੜੀ ਨਾਲ ਕੀਤਾ ਗਲਤ ਕੰਮ ਕੀਤਾ। ਇਸ ਮਾਮਲੇ 'ਚ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਫੁੱਫੜ ਕਰਮਜੀਤ ਸਿੰਘ ਅਤੇ ਭੂਆ ਪਰਮਿੰਦਰ ਕੌਰ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਸ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਘਰੋਂ ਫਰਾਰ ਹੋ ਗਏ ਹਨ। ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Moga Rape News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement