ਬਾਜਵਾ ਖੁਦ 12 ਪੌੜੀਆਂ ਚੜ੍ਹ ਕੇ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ : 'ਆਪ'
Published : Jun 23, 2024, 9:48 pm IST
Updated : Jun 23, 2024, 9:48 pm IST
SHARE ARTICLE
Harpal Singh Cheema
Harpal Singh Cheema

ਬਾਜਵਾ ਦਾ ਸਰੀਰ ਕਾਂਗਰਸ 'ਚ ਹੈ, ਪਰ ਦਿਲ ਭਾਜਪਾ ਲਈ ਧੜਕਦਾ ਹੈ, ਉਹ ਕਾਂਗਰਸ 'ਚ “ਭਾਜਪਾ ਦੇ ਇੰਪੈਕਟ ਪਲੇਅਰ” ਹਨ: ਚੀਮਾ

Punjab News : ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਉਸ ਬਿਆਨ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ, ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ‘ਆਪ’ ਪੰਜਾਬ ਦੇ 45 ਵਿਧਾਇਕ ਭਾਜਪਾ ਦੇ ਸੰਪਰਕ ਵਿੱਚ ਹਨ।

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਤਾਪ ਬਾਜਵਾ ਨੂੰ ਭਾਜਪਾ ਦਾ ਏਜੰਟ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਬਿਆਨ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਬਾਜਵਾ ਕਾਂਗਰਸ ਵਿੱਚ ਰਹਿੰਦਿਆਂ ਭਾਜਪਾ ਲਈ ਕੰਮ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਬਾਜਵਾ ਖੁਦ ਆਪਣੇ ਘਰ ਦੀਆਂ 12 ਪੌੜੀਆਂ ਚੜ੍ਹ ਕੇ ਕਿਸੇ ਵੀ ਸਮੇਂ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਦੇ ਘਰ 'ਤੇ ਭਾਜਪਾ ਦਾ ਝੰਡਾ ਪਹਿਲਾਂ ਹੀ ਮੌਜੂਦ ਹੈ। ਚੀਮਾ ਨੇ ਕਿਹਾ ਕਿ ਬਾਜਵਾ ਦੇ ਬਿਆਨ ਤੋਂ ਲੱਗਦਾ ਹੈ ਕਿ ਉਨ੍ਹਾਂ ਦਾ ਸਰੀਰ ਕਾਂਗਰਸ 'ਚ ਹੈ, ਪਰ ਉਨ੍ਹਾਂ ਦਾ ਦਿਲ ਭਾਜਪਾ ਲਈ ਧੜਕਦਾ ਹੈ। ਉਹ ਕਾਂਗਰਸ ਵਿੱਚ ਭਾਜਪਾ ਦੇ ਇੰਪੈਕਟ ਪਲੇਅਰ ਵਾਂਗ ਹਨ।

ਹਰਪਾਲ ਚੀਮਾ ਨੇ ਕਿਹਾ ਕਿ ਇਕ ਪਾਸੇ ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਕਹਿੰਦੀ ਹੈ ਕਿ ਭਾਜਪਾ ਲੋਕਤੰਤਰ ਅਤੇ ਸੰਵਿਧਾਨ ਦੇ ਖਿਲਾਫ ਕੰਮ ਕਰ ਰਹੀ ਹੈ। ਭਾਜਪਾ ਨੇ ਸੱਤਾ ਦੀ ਦੁਰਵਰਤੋਂ ਕਰਕੇ, ਉਸਨੇ ਪਿਛਲੇ 10 ਸਾਲਾਂ ਵਿੱਚ ਅੱਧੀ ਦਰਜਨ ਤੋਂ ਵੱਧ ਚੁਣੀਆਂ ਹੋਈਆਂ ਵਿਰੋਧੀ ਪਾਰਟੀਆਂ ਦੀਆਂ ਸਰਕਾਰਾਂ ਨੂੰ ਡੇਗ ਦਿੱਤਾ। ਜਦਕਿ ਪ੍ਰਤਾਪ ਬਾਜਵਾ ਪੰਜਾਬ ਵਿੱਚ ਭਾਜਪਾ ਦੀਆਂ ਇਨ੍ਹਾਂ ਸੰਵਿਧਾਨ ਵਿਰੋਧੀ ਕਾਰਵਾਈਆਂ ਦਾ ਸਮਰਥਨ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਅਸੀਂ ਬਾਜਵਾ ਦੇ ਇਸ ਬਿਆਨ ਤੋਂ ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਨੂੰ ਜਾਣੂ ਕਰਵਾਵਾਂਗੇ ਅਤੇ ਉਨ੍ਹਾਂ ਨੂੰ ਪ੍ਰਤਾਪ ਸਿੰਘ ਬਾਜਵਾ ਵਰਗੇ ਆਗੂਆਂ ਤੋਂ ਸੁਚੇਤ ਰਹਿਣ ਦੀ ਬੇਨਤੀ ਵੀ ਕਰਾਂਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਭਾਜਪਾ ਤੋਂ ਘੱਟ ਪ੍ਰਤਾਪ ਬਾਜਵਾ ਵਰਗੇ ਭਾਜਪਾ ਦੇ ਏਜੰਟਾਂ ਤੋਂ ਜਿਆਦਾ ਖਤਰਾ ਹੈ, ਜੋ ਕਾਂਗਰਸ ਵਿੱਚ ਰਹਿ ਕੇ ਪਾਰਟੀ ਨੂੰ ਡੁਬੋਣ ਦਾ ਕੰਮ ਕਰਦੇ ਹਨ।

ਭਾਜਪਾ ਨੂੰ ਨਸੀਹਤ ਦਿੰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਅਰਵਿੰਦ ਕੇਜਰੀਵਾਲ ਦੇ ਸੱਚੇ ਸਿਪਾਹੀ ਹਨ। ਉਨ੍ਹਾਂ ਨੂੰ ਨਾ ਤਾਂ ਭਾਜਪਾ ਦਾ ਕੋਈ ਡਰ ਹੈ ਅਤੇ ਨਾ ਹੀ ਭਾਜਪਾ ਦਾ ਅਪਰੇਸ਼ਨ ਲੋਟਸ ਉਨ੍ਹਾਂ ਨੂੰ ਤੋੜ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਸਾਡੇ ਵਿਧਾਇਕ ਪੰਜਾਬ ਦੇ ਲੋਕਾਂ ਅਤੇ ਉਨ੍ਹਾਂ ਦੀ ਪਾਰਟੀ ਪ੍ਰਤੀ ਵਫ਼ਾਦਾਰ ਹਨ। ਉਨ੍ਹਾਂ ਨੂੰ ਕੋਈ ਵੀ ਖਰੀਦ ਜਾਂ ਤੋੜ ਨਹੀਂ ਸਕਦਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement