Punjab News : ਪੰਜਾਬ ਰਾਜ ਮਹਿਲਾ ਕਮਿਸ਼ਨ ਜਲਦ ਕਰੇਗਾ ਸੂਬੇ ਭਰ ਦੀਆਂ ਜੇਲ੍ਹਾਂ ਦਾ ਦੌਰਾ : ਰਾਜ ਲਾਲੀ ਗਿੱਲ
Published : Jun 23, 2024, 6:15 pm IST
Updated : Jun 23, 2024, 6:15 pm IST
SHARE ARTICLE
 Raj Lali Gill
Raj Lali Gill

ਇਸ ਪਹਿਲਕਦਮੀ ਦਾ ਉਦੇਸ਼ ਮਹਿਲਾ ਕੈਦੀਆਂ ਦੇ ਹਿੱਤਾਂ ਦਾ ਮੁਲਾਂਕਣ ਅਤੇ ਸੁਧਾਰ ਕਰਨਾ ਹੈ

Punjab News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਔਰਤ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਇਸ ਵਚਨਬੱਧਤਾ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਪੰਜਾਬ ਰਾਜ ਮਹਿਲਾ ਕਮਿਸ਼ਨ ਜਲਦ ਹੀ ਸੂਬੇ ਭਰ ਦੀਆਂ ਜੇਲ੍ਹਾਂ ਦਾ ਦੌਰਾ ਕਰੇਗਾ। ਇਸ ਪਹਿਲਕਦਮੀ ਦਾ ਉਦੇਸ਼ ਮਹਿਲਾ ਕੈਦੀਆਂ ਦੇ ਹਿੱਤਾਂ ਦਾ ਮੁਲਾਂਕਣ ਅਤੇ ਸੁਧਾਰ ਕਰਨਾ ਹੈ।

ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਜੇਲ੍ਹਾਂ ਵਿੱਚ ਮਹਿਲਾ ਕੈਦੀਆਂ ਲਈ ਮਨੁੱਖੀ ਅਤੇ ਸਨਮਾਨਜਨਕ ਰਹਿਣ-ਸਹਿਣ ਨੂੰ ਯਕੀਨੀ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਸਪੱਸ਼ਟ ਕੀਤਾ ,‘‘ ਅਸੀਂ ਜੇਲ੍ਹਾਂ ਵਿੱਚ ਮਹਿਲਾ ਕੈਦੀਆਂ ਨੂੰ ਦਰਪੇਸ਼ ਚੁਣੌਤੀਆਂ ਨੂੰ ਸਮਝਣ  ਅਤੇ ਉਨ੍ਹਾਂ ਦੀ ਬਿਹਤਰੀ ਲਈ ਵਚਨਬੱਧ ਹਾਂ ।’’ ਇਸ ਦੌਰੇ ਵਿੱਚ ਮੌਜੂਦਾ ਸਹੂਲਤਾਂ ਦੀ ਡੂੰਘਾਈ ਨਾਲ ਜਾਂਚ ਅਤੇ ਮਹਿਲਾ ਕੈਦੀਆਂ ਨਾਲ ਗੱਲ ਕਰਕੇ ਸਿੱਧੇ ਤੌਰ ’ਤੇ ਸਮੱਸਿਆਵਾਂ ਸੁਣਨਾ ਸ਼ਾਮਲ ਹੈ।

ਉਨ੍ਹਾਂ ਅੱਗੇ ਕਿਹਾ ਕਿ ਕਮਿਸ਼ਨ ਦਾ ਉਦੇਸ਼ ਜੇਲ੍ਹ ਅਥਾਰਟੀਆਂ ਨਾਲ ਤਾਲਮੇਲ ਕਰਕੇ ਸੁਧਾਰ ਦੀ ਲੋੜ ਵਾਲੇ ਖੇਤਰਾਂ ਦੀ ਸ਼ਨਾਖ਼ਤ ਕਰਨਾ ਅਤੇ ਮਹਿਲਾ ਕੈਦੀਆਂ ਦੀ ਭਲਾਈ ਹਿੱਤ ਲੋੜੀਂਦੇ ਬਦਲਾਅ ਲਾਗੂ ਕਰਨਾ ਹੈ। ਇਸ ਦੌਰੇ ਦੌਰਾਨ ਤਰਜੀਹੀ ਤੌਰ ’ਤੇ ਇਸ ਸਿਹਤ ਸੰਭਾਲ, ਸਵੱਛਤਾ ਅਤੇ ਸਮੁੱਚੀਆਂ ਰਹਿਣ-ਸਹਿਤਣ ਸਥਿਤੀਆਂ ਨੂੰ ਸ਼ਾਮਿਲ ਕੀਤਾ ਜਾਣਾ ਹੈ।  ਇਹ ਉਪਰਾਲਾ ਮਹਿਲਾ ਕੈਦੀਆਂ ਦੇ ਅਧਿਕਾਰਾਂ ਅਤੇ ਭਲਾਈ  ਨੂੰ ਯਕੀਨੀ ਬਣਾਏ ਜਾਣ ਲਈ  ਇੱਕ ਵਿਆਪਕ ਮਿਸ਼ਨ ਦਾ ਹਿੱਸਾ ਹੈ।

ਚੇਅਰਪਰਸਨ ਨੇ ਅੱਗੇ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਨੂੰ ਆਸ ਹੈ ਕਿ ਇਹ ਦੌਰੇ ਸਾਰਥਕ ਸੁਧਾਰਾਂ ਵੱਲ ਲੈ ਕੇ ਜਾਣਗੇ, ਜਿਸ ਨਾਲ ਜੇਲ੍ਹਾਂ ਵਿੱਚ ਕੈਦ ਔਰਤਾਂ ਦੇ ਜੀਵਨ ਵਿੱਚ ਸਕਾਰਾਤਮਕ ਤਬਦੀਲੀ ਆਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement