Punjab Weather Update: ਅੱਗ ਵਾਂਗ ਤੱਪ ਰਿਹਾ ਪੰਜਾਬ, ਮੌਸਮ ਵਿਭਾਗ ਨੇ ਹੀਟਵੇਵ ਨੂੰ ਲੈ ਕੇ ਚਿਤਾਵਨੀ ਕੀਤੀ ਜਾਰੀ
Published : Jun 23, 2024, 7:46 am IST
Updated : Jun 23, 2024, 7:53 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: ਅੱਜ ਤਾਪਮਾਨ ਵਿਚ ਵੀ ਮਾਮੂਲੀ ਵਾਧਾ ਦੇਖਣ ਨੂੰ ਮਿਲੇਗਾ

Punjab Weather Update News in punjabi: ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਪੰਜਾਬ 'ਚ ਇਕ ਵਾਰ ਫਿਰ ਤਾਪਮਾਨ ਵਧਦਾ ਜਾ ਰਿਹਾ ਹੈ। ਇੱਕ ਦਿਨ ਵਿੱਚ ਔਸਤਨ 3.2 ਡਿਗਰੀ ਦਾ ਵਾਧਾ ਹੋਇਆ ਹੈ। ਮੌਸਮ ਵਿਭਾਗ ਨੇ ਇਕ ਵਾਰ ਫਿਰ 24 ਅਤੇ 25 ਜੂਨ ਲਈ ਹੀਟਵੇਵ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ ਪਰ 26 ਜੂਨ ਤੋਂ ਮਾਨਸੂਨ ਤੋਂ ਪਹਿਲਾਂ ਦੀ ਰਾਹਤ ਵੀ ਮਿਲੇਗੀ।

ਇਹ ਵੀ ਪੜ੍ਹੋ: Health News: ਛੋਟੀ ਉਮਰ ਵਿਚ ਜੇਕਰ ਤੁਹਾਡੇ ਵਾਲ ਹੋਣ ਲੱਗੇ ਹਨ ਚਿੱਟੇ ਤਾਂ ਅਪਣਾਉ ਇਹ ਘਰੇਲੂ ਨੁਸਖ਼ੇ 

ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਅੱਜ ਵੀ ਤਾਪਮਾਨ ਵਿੱਚ ਮਾਮੂਲੀ ਵਾਧਾ ਦੇਖਣ ਨੂੰ ਮਿਲੇਗਾ। 24-25 ਜੂਨ ਨੂੰ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 40 ਤੋਂ 45 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾਵੇਗਾ। ਇਸ ਕਾਰਨ ਹੀਟਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਗਰਮੀ ਦੀ ਲਹਿਰ ਦਾ ਅਸਰ ਸਿਰਫ਼ ਦੋ ਦਿਨ ਹੀ ਰਹੇਗਾ।

ਇਹ ਵੀ ਪੜ੍ਹੋ: London News: ਲੰਦਨ ’ਚ ਭਿੰਡੀ 650 ਤੇ ਖੀਰਾ 1000 ਰੁਪਏ ਕਿਲੋ  

ਉਥੇ ਹੀ ਜੇਕਰ ਬੀਤੀ ਸ਼ਾਮ ਦੀ ਗੱਲ ਕਰੀਏ ਤਾਂ ਸ਼ਨੀਵਾਰ ਨੂੰ ਪੰਜਾਬ 'ਚ ਸਭ ਤੋਂ ਵੱਧ ਤਾਪਮਾਨ ਸਮਰਾਲਾ, ਲੁਧਿਆਣਾ 'ਚ ਦਰਜ ਕੀਤਾ ਗਿਆ। ਇੱਥੇ ਵੱਧ ਤੋਂ ਵੱਧ ਤਾਪਮਾਨ 42.9 ਡਿਗਰੀ ਦਰਜ ਕੀਤਾ ਗਿਆ, ਜਦਕਿ ਲੁਧਿਆਣਾ ਸ਼ਹਿਰ ਦਾ ਤਾਪਮਾਨ 41.1 ਡਿਗਰੀ ਰਿਹਾ। ਸ਼ਨੀਵਾਰ ਨੂੰ ਵੀ ਇੱਥੇ ਹੀਟਵੇਵ ਮਹਿਸੂਸ ਕੀਤੀ ਗਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪ੍ਰੀ-ਮਾਨਸੂਨ 26 ਤੋਂ ਸਰਗਰਮ ਹੋ ਜਾਵੇਗਾ
ਪੰਜਾਬ ਵਿੱਚ 26 ਜੂਨ ਤੋਂ ਪ੍ਰੀ-ਮਾਨਸੂਨ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। 26 ਅਤੇ 27 ਜੂਨ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਨਹੀਂ ਤਾਂ ਬੱਦਲ ਛਾਏ ਰਹਿਣਗੇ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਪਰ 28 ਜੂਨ ਨੂੰ ਬਹੁਤੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

(For more Punjabi news apart from Punjab Weather Update News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM
Advertisement