ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਲਈ ‘ਮਿਸ਼ਨ ਸਹਿਯੋਗ’ ਦੀ ਸ਼ੁਰੂਆਤ
Published : Jun 23, 2024, 9:40 pm IST
Updated : Jun 23, 2024, 9:40 pm IST
SHARE ARTICLE
 Patiala Police
Patiala Police

ਮਿਸ਼ਨ ‘ਸਹਿਯੋਗ’- ਹੈ ਇੱਕ ਅੰਦੋਲਨ, ਜਿਸਦਾ ਉਦੇਸ਼ ਪੁਲਿਸ-ਜਨਸਮੂਹ ਨੂੰ ਨਸ਼ਿਆਂ ਦਾ ਟਾਕਰਾ ਕਰਨ ਲਈ ਇੱਕਜੁੱਟ ਕਰਨਾ : ਡੀਆਈਜੀ ਹਰਚਰਨ ਸਿੰਘ ਭੁੱਲਰ

Patiala News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਖੇਤਰ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਵੱਲ ਇੱਕ ਅਹਿਮ ਕਦਮ ਚੁੱਕਦਿਆਂ, ਪਟਿਆਲਾ ਪੁਲਿਸ ਨੇ ਐਤਵਾਰ ਨੂੰ ਪੁਲਿਸ ਅਤੇ ਜਨਸਮੂਹ ਦਰਮਿਆਨ ਤਾਲਮੇਲ ਨੂੰ ਹੋਰ ਬਿਹਤਰ ਕਰਨ ਅਤੇ ਨਸ਼ਿਆਂ ਨਾਲ ਨਜਿੱਠਣ ਦੇ ਉਦੇਸ਼ ਨਾਲ ਇੱਕ ਨਿਵੇਕਲੀ ਪਹਿਲਕਦਮੀ ‘ਮਿਸ਼ਨ ਸਹਿਯੋਗ’ ਦੀ ਸ਼ੁਰੂਆਤ ਕੀਤੀ।

ਪਟਿਆਲਾ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ (ਡੀ.ਆਈ.ਜੀ.) ਹਰਚਰਨ ਸਿੰਘ ਭੁੱਲਰ ਨੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਪਟਿਆਲਾ ਵਰੁਣ ਸ਼ਰਮਾ ਸਮੇਤ ਕਮੇਟੀ ਮੈਂਬਰਾਂ- ਜਿਨ੍ਹਾਂ ਨੂੰ ਪੁਲਿਸ ਸਹਿਯੋਗੀ ਵੀ ਕਿਹਾ ਜਾਂਦਾ ਹੈ , ਜਿਨ੍ਹਾਂ ਵਿੱਚ ਵੱਖ-ਵੱਖ ਪਿੰਡਾਂ ਦੇ ਸਰਪੰਚ ਅਤੇ ਹੋਰ ਸਮਰਪਤ ਸਮਾਜ ਪ੍ਰੇਮੀਆਂ ਨਾਲ ਮੀਟਿੰਗ ਕੀਤੀ । ਇਸ ਮੀਟਿੰਗ ਵਿੱਚ  ਸਬ-ਡਵੀਜ਼ਨਲ ਪੁਲਿਸ ਅਫਸਰ ਅਤੇ ਸਟੇਸ਼ਨ ਹਾਊਸ ਅਫਸਰ (ਐਸਐਚਓਜ਼)  ਵੀ ਸ਼ਾਮਲ ਸਨ।

ਜ਼ਿਕਰਯੋਗ ਹੈ ਕਿ ਰਾਜ ਸਰਕਾਰ ਨੇ ਸੂਬੇ ਚੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਤਿੰਨ-ਨੁਕਾਤੀ ਰਣਨੀਤੀ-ਇਨਫੋਰਸਮੈਂਟ, ਡੈੱਡਡੀਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ)  ਲਾਗੂ ਕੀਤੀ ਹੋਈ ਹੈ।

 ਇਸ ਸਬੰਧੀ ਹੋਰ ਜਾਣਕਾਰੀ ਦਿੰਦੇ  ਹੋਏ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ‘ਮਿਸ਼ਨ ਸਹਿਯੋਗ’ ਪੁਲਿਸ-ਪਬਲਿਕ ਕੋਆਰਡੀਨੇਸ਼ਨ ਕਮੇਟੀ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਕਰਨ ਲਈ ਇੱਕ ਗਤੀਸ਼ੀਲ ਪਲੇਟਫਾਰਮ ਪ੍ਰਦਾਨ ਕਰਦਾ ਹੈ, ਜੋ ਨਸ਼ਿਆਂ ਨਾਲ ਸਬੰਧਤ ਮਸਲਿਆਂ ਵਿਰੁੱਧ ਸਹਿਯੋਗ ਅਤੇ ਸਮੂਹਿਕ ਕਾਰਵਾਈ ਨੂੰ ਉਤਸ਼ਾਹਿਤ ਕਰਦੀਆਂ ਹਨ।

ਉਨਾਂ ਅੱਗੇ ਕਿਹਾ, ‘‘ਇਹ ਪਹਿਲਕਦਮੀ ਇਸ ਗੰਭੀਰ ਚੁਣੌਤੀ ਨਾਲ ਨਜਿੱਠਣ ਲਈ ਲੋਕਾਂ ਦੀ ਸ਼ਮੂਲੀਅਤ ਦੇ ਮਹੱਤਵ ਨੂੰ ਦਰਸਾਉਂਦੀ ਹੈ ਅਤੇ ਨਸ਼ਾ ਮੁਕਤ ਮਾਹੌਲ ਸਿਰਜਣ ਲਈ ਪੁਲਿਸ ਬਲ ਅਤੇ ਜਨਤਾ ਦੀ ਸਮੂਹਿਕ ਤਾਕਤ ਨੂੰ ਸੁਚੱਜੇ ਢੰਗ ਨਾਲ ਵਰਤਣ ’ਤੇ ਜ਼ੋਰ ਦਿੰਦੀ ਹੈ। ’’

 ਡੀਆਈਜੀ ਨੇ ਕਿਹਾ ਕਿ ਮਿਸ਼ਨ ਸਹਿਯੋਗ ਸਿਰਫ਼ ਇੱਕ ਪ੍ਰੋਗਰਾਮ ਨਹੀਂ ਹੈ, ਸਗੋਂ ਇੱਕ ਅੰਦੋਲਨ ਹੈ ,ਜਿਸਦਾ ਉਦੇਸ਼ ਪੁਲਿਸ ਅਤੇ ਜਨਤਾ ਨੂੰ ਨਸ਼ਿਆਂ ਵਿਰੁੱਧ ਇੱਕਜੁੱਟ ਮੋਰਚੇ ਵਿੱਚ ਲਿਆਉਣਾ ਹੈ।  ਉਨ੍ਹਾਂ ਕਿਹਾ, ‘‘ ਸਾਡਾ ਵਿਸ਼ਵਾਸ ਹੈ ਕਿ ਮਜ਼ਬੂਤ ਭਾਈਚਾਰਕ ਸ਼ਮੂਲੀਅਤ ਨਾਲ, ਅਸੀਂ ਆਪਣੇ ਮਿਸ਼ਨ ਵਿੱਚ ਭਰਪੂਰ ਤਰੱਕੀ ਕਰ ਸਕਦੇ ਹਾਂ।’’

  ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਕਾਨਫਰੰਸ ਦੌਰਾਨ  360-ਡਿਗਰੀ ਫੀਡਬੈਕ ਸੈਸ਼ਨ ਕਰਵਾਇਆ ਗਿਆ , ਜਿਸ ਦੌਰਾਨ ਭਾਈਵਾਲਾਂ ਨੇ ਆਪਣੀ ਜਾਣਕਾਰੀ ਅਤੇ ਸੁਝਾਅ ਸਾਂਝੇ ਕੀਤੇ। ਉਨ੍ਹਾਂ ਅੱਗੇ ਕਿਹਾ ਕਿ ‘ਮਿਸ਼ਨ ਸਹਿਯੋਗ’ ਦੇ ਦ੍ਰਿਸ਼ਟੀਕੋਣ ਨੂੰ ਸਪਸ਼ਟ ਕੀਤਾ ਜਾ ਰਿਹਾ ਹੈ ਤਾਂ ਜੋ ਸਮਾਜ ਦਾ ਹਰ ਮੈਂਬਰ ਇਸ ਪਹਿਲਕਦਮੀ ਦੀ ਸਫਲਤਾ ਵਿੱਚ ਮਹੱਤਵਪੂਰਣ ਭੂਮਿਕਾ ਨਿਭਾ ਸਕੇ।

  ਐਸ.ਐਸ.ਪੀ. ਨੇ ਕਿਹਾ ਕਿ ਪਟਿਆਲਾ ਵਿੱਚ ਫੀਡਬੈਕ ਸਿਸਟਮ ਪਹਿਲਾਂ ਹੀ ਮੌਜੂਦ ਹੈ ਅਤੇ ਕੋਈ ਵੀ ਵਿਅਕਤੀ ਪਟਿਆਲਾ ਪੁਲਿਸ ਨੂੰ ਬੇਝਿਜਕ  ਜਾਣਕਾਰੀ ਦੇ ਸਕਦਾ ਹੈ। ਉਨ੍ਹਾਂ ਕਿਹਾ, “ਜੇਕਰ ਕੋਈ ਵੀ ਵਿਅਕਤੀ ਕਿਸੇ ਵੀ ਕਿਸਮ ਦੀ ਜਾਣਕਾਰੀ ਜਾਂ ਟਿਪ ਪ੍ਰਦਾਨ ਕਰਦਾ ਹੈ ਤਾਂ ਉਸਦਾ ਨਾਮ ਗੁਪਤ ਰੱਖਿਆ ਜਾਵੇਗਾ ਅਤੇ ਜੇਕਰ ਉਸ ਦੀ ਸੂਚਨਾ ਤੋਂ ਕੋਈ ਨਸ਼ਾ ਬਰਾਮਦ ਹੁੰਦਾ ਹੈ ਤਾਂ ਪਟਿਆਲਾ ਪੁਲਿਸ ਉਸ ਵਿਅਕਤੀ ਨੂੰ ਇਨਾਮ ਵੀ ਦੇਵੇਗੀ।’’

  ਜ਼ਿਕਰਯੋਗ ਹੈ ਕਿ ਮੀਟਿੰਗ ਵਿੱਚ ਹਾਜ਼ਰ ਸਾਰੇ ਅਧਿਕਾਰੀਆਂ ਨੇ ਨਸ਼ਿਆਂ ਦੇ ਖਾਤਮੇ ਲਈ ਜਨਤਕ  ਭਾਗੀਦਾਰੀ ਦੇ ਰਣਨੀਤਕ ਮਹੱਤਵ ਨੂੰ ਉਜਾਗਰ ਕੀਤਾ ਅਤੇ ਕਮਿਊਨਿਟੀ ਮੈਂਬਰਾਂ ਦੇ ਸਹਿਯੋਗ ਅਤੇ  ਇੱਕਜੁਟ ਹੋ ਕੇ ਕੰਮ ਕਰਨ ਲਈ ਪੁਲਿਸ ਦੀ ਵਚਨਬੱਧਤਾ ਨੂੰ ਦੁਹਰਾਇਆ। ਇਹ ਕਾਨਫਰੰਸ, ਸਾਰੇ ਭਾਈਵਾਲਾਂ ਵੱਲੋਂ ਪਟਿਆਲਾ ਨੂੰ ਇੱਕ ਸੁਰੱਖਿਅਤ ਅਤੇ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਦੇ ਅਹਿਦ ਲਈ ਨਿਰੰਤਰ ਯਤਨਸ਼ੀਲ ਰਹਿਣ ਦੇ ਨਵੇਂ ਵਾਅਦੇ ਨਾਲ ਸਮਾਪਤ ਹੋਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement