Arvind Kejriwal: ਅਰਵਿੰਦ ਕੇਜਰੀਵਾਲ ਨੇ ਰਾਜ ਸਭਾ ਜਾਣ ਤੋਂ ਕੀਤਾ ਇਨਕਾਰ 
Published : Jun 23, 2025, 5:38 pm IST
Updated : Jun 23, 2025, 5:38 pm IST
SHARE ARTICLE
Arvind Kejriwal refuses to go to Rajya Sabha
Arvind Kejriwal refuses to go to Rajya Sabha

 ਕਿਹਾ - ਇਹ ਪੋਲੀਟੀਕਲ ਅਫ਼ੇਅਰ ਕਮੇਟੀ ਫ਼ੈਸਲਾ ਕਰੇਗੀ

Arvind Kejriwal:  ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੰਜੀਵ ਅਰੋੜਾ ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਜਿੱਤੀ। ਇਸ ਤੋਂ ਬਾਅਦ, ਜਦੋਂ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਤੋਂ ਪੁੱਛਿਆ ਗਿਆ ਕਿ ਕੀ ਉਹ ਹੁਣ ਰਾਜ ਸਭਾ ਜਾਣਗੇ, ਤਾਂ ਉਨ੍ਹਾਂ ਸਪੱਸ਼ਟ ਕੀਤਾ, 'ਮੈਂ ਰਾਜ ਸਭਾ ਨਹੀਂ ਜਾ ਰਿਹਾ। ਪਾਰਟੀ ਦੀ ਰਾਜਨੀਤਿਕ ਮਾਮਲਿਆਂ ਦੀ ਕਮੇਟੀ ਇਹ ਫ਼ੈਸਲਾ ਕਰੇਗੀ ਕਿ ਰਾਜ ਸਭਾ ਕੌਣ ਜਾਵੇਗਾ।'

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ 'ਤੇ ਸਾਰਿਆਂ ਨੂੰ ਵਧਾਈ ਦਿੱਤੀ। ਮਾਨ ਨੇ ਇੰਸਟਾਗ੍ਰਾਮ 'ਤੇ ਲਿਖਿਆ, 'ਵੱਡੀ ਲੀਡ ਨਾਲ ਇਹ ਜਿੱਤ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਸੂਬੇ ਦੇ ਲੋਕ ਸਾਡੀ ਸਰਕਾਰ ਦੇ ਕੰਮ ਤੋਂ ਬਹੁਤ ਖੁਸ਼ ਹਨ। ਅਸੀਂ ਬਿਨਾਂ ਕਿਸੇ ਭੇਦਭਾਵ ਦੇ ਦਿਨ-ਰਾਤ ਅਤੇ ਪੂਰੀ ਇਮਾਨਦਾਰੀ ਨਾਲ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੰਮ ਕਰ ਰਹੇ ਹਾਂ।'

ਉਨ੍ਹਾਂ ਅੱਗੇ ਲਿਖਿਆ, 'ਅਸੀਂ ਉਪ ਚੋਣ ਦੌਰਾਨ ਪੰਜਾਬੀਆਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਾਂਗੇ। ਸੰਜੀਵ ਅਰੋੜਾ ਨੂੰ ਬਹੁਤ-ਬਹੁਤ ਵਧਾਈਆਂ। ਨਾਲ ਹੀ, ਇਸ ਜਿੱਤ ਲਈ ਦਿਨ-ਰਾਤ ਮਿਹਨਤ ਕਰਨ ਵਾਲੀ ਸਮੁੱਚੀ ਲੀਡਰਸ਼ਿਪ ਅਤੇ ਵਲੰਟੀਅਰਾਂ ਦੀ ਟੀਮ ਨੂੰ ਬਹੁਤ-ਬਹੁਤ ਵਧਾਈਆਂ।'

ਪਾਰਟੀ ਦੀ ਜਿੱਤ 'ਤੇ 'ਆਪ' ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਨੇ ਸੈਮੀਫ਼ਾਈਨਲ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ, ਹੁਣ ਫ਼ਾਈਨਲ ਦੀ ਵਾਰੀ ਹੈ।
 

SHARE ARTICLE

ਏਜੰਸੀ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement