Punjab News : 20000 ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

By : BALJINDERK

Published : Jun 23, 2025, 8:20 pm IST
Updated : Jun 23, 2025, 8:20 pm IST
SHARE ARTICLE
20000 ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
20000 ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Punjab News : ਗੁਰਦਾਸਪੁਰ 'ਚ ਤਾਇਨਾਤ ਸੀ ਮੁਲਜ਼ਮ ਨਿਸ਼ਾਨ ਸਿੰਘ, ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਰੰਗੇ ਹੱਥੀਂ ਫੜਿਆ

Punjab News in Punjabi : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਦਫ਼ਤਰ, ਗੁਰਦਾਸਪੁਰ ਵਿਖੇ ਤਾਇਨਾਤ ਬਲਾਕ ਸੰਮਤੀ ਪਟਵਾਰੀ ਨਿਸ਼ਾਨ ਸਿੰਘ ਨੂੰ 20000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਗੁਰਦਾਸਪੁਰ ਦੇ ਪਿੰਡ ਬੱਬਰੀ ਨੰਗਲ ਦੀ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਹ ਗ੍ਰਾਮ ਪੰਚਾਇਤ ਬੱਬਰੀ ਨੰਗਲ ਦੀ ਮੌਜੂਦਾ ਪੰਚਾਇਤ ਮੈਂਬਰ ਹੈ ਅਤੇ ਉਸਦਾ ਪਤੀ ਪਿਛਲੇ 50 ਸਾਲਾਂ ਤੋਂ ਪਿੰਡ ਦੀ ਸ਼ਾਮਲਾਤ ਦੀ ਕੁੱਲ 25 ਏਕੜ ਜ਼ਮੀਨ ਵਿੱਚੋਂ ਲਗਭਗ 22 ਕਨਾਲ ਅਤੇ 11 ਮਰਲੇ ਜ਼ਮੀਨ ’ਤੇ ਖੇਤੀ ਕਰ ਰਿਹਾ ਹੈ ਅਤੇ ਉਕਤ ਜ਼ਮੀਨ ਦੀ ਜ਼ਮੀਨੀ ਮਾਲਕੀ (ਗਿਰਦਾਵਰੀ) ਵੀ ਉਸਦੇ ਨਾਮ ’ਤੇ ਹੀ ਦਰਜ ਹੈ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਇੱਕ ਸ਼ਿਕਾਇਤ ਦੇ ਆਧਾਰ ’ਤੇ, ਬੀਡੀਪੀਓ ਦਫ਼ਤਰ ਨੇ ਉਸਨੂੰ ਇਸ ਸਬੰਧ ਵਿੱਚ ਸਪੱਸ਼ਟੀਕਰਨ ਦੇਣ ਲਈ ਕਿਹਾ ਸੀ। ਉਸਨੇ ਆਪਣੇ ਪਿੰਡ ਦੇ ਮੌਜੂਦਾ ਸਰਪੰਚ ਨੂੰ ਇਸ ਮਸਲੇ ਨੂੰ ਹੱਲ ਕਰਨ ਲਈ ਬੇਨਤੀ ਕੀਤੀ ਸੀ ਪਰ ਉਕਤ ਨਿਸ਼ਾਨ ਸਿੰਘ ਸੰਮਤੀ ਪਟਵਾਰੀ ਨੇ ਆਪਣੇ ਵਿਭਾਗ ਰਾਹੀਂ ਇਸ ਮਸਲੇ ਨੂੰ ਹੱਲ ਕਰਨ ਲਈ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਨਿਸ਼ਾਨ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ  ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਪੁਲਿਸ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਹੈ। ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਜਾਂਚ ਜਾਰੀ ਹੈ।

(For more news apart from  Block Samiti Patwari arrested by Vigilance Bureau for taking bribe of Rs. 20000 News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement