ਖ਼ਬਰਾਂ |

ਤਾਜ਼ਾ |

Fatehgarh Churian Accident News: ਸੜਕ ਹਾਦਸੇ ਵਿਚ ਦੋ ਪੱਕੇ ਯਾਰਾਂ ਦੀ ਮੌਤ, ਤੂੜੀ ਵਾਲੀ ਟਰਾਲੀ ਨਾਲ ਟਕਰਾਇਆ ਮੋਟਰਸਾਈਕਲ
Published : Jun 23, 2025, 12:02 pm IST
Updated : Jun 23, 2025, 12:02 pm IST
SHARE ARTICLE
Fatehgarh Churian Accident News in punjabi
Fatehgarh Churian Accident News in punjabi

Fatehgarh Churian Accident News: ਮਨਜੋਤ ਸਿੰਘ ਤੇ ਸ਼ੁਭਦੀਪ ਸਿੰਘ ਵਜੋਂ ਹੋਈ ਮ੍ਰਿਤਕਾਂ ਦੀ ਪਛਾਣ

Fatehgarh Churian Accident News in punjabi : ਫ਼ਤਿਹਗੜ੍ਹ ਚੂੜੀਆਂ-ਡੇਰਾ ਬਾਬਾ ਨਾਨਕ ਹਾਈਵੇਅ 'ਤੇ ਪਿੰਡ ਨਿਕੋਸਰਾ ਨੇੜੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਹਾਦਸੇ ਵਿਚ ਦੋ ਨਾਬਾਲਗਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।  ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰਾਂ ਦੀ ਪਹਿਲਾਂ ਤੋਂ ਪਲਟੀ ਪਈ ਤੂੜੀ ਦੀ ਟਰਾਲੀ ਨਾਲ ਟੱਕਰ ਹੋ ਗਈ। ਹਾਦਸੇ ਵਿਚ ਦੋਹਾਂ ਨਾਬਾਲਗਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਮ੍ਰਿਤਕਾਂ ਦੀ ਪਛਾਣ ਮ੍ਰਿਤਕ 15 ਸਾਲਾ ਮਨਜੋਤ ਸਿੰਘ ਅਤੇ 14 ਸਾਲਾ ਸ਼ੁਭਦੀਪ ਸਿੰਘ ਵਾਸੀ ਪਿੰਡ ਚੱਕ ਮਹਿਮਾ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਪੱਕੇ ਦੋਸਤ ਸਨ ਤੇ ਇਹ ਬੀਤੀ ਰਾਤ ਕਰੀਬ 9 ਵਜੇ ਪਿੰਡ ਨਿਕੋਸਰਾ ਪੈਟਰੋਲ ਪੰਪ ਤੋਂ ਤੇਲ ਪਵਾਉਣ ਲਈ ਜਾ ਰਹੇ ਸਨ ਤੇ ਜਦੋਂ ਉਹ ਫ਼ਤਿਹਗੜ੍ਹ ਚੂੜੀਆਂ ਰੋਡ ਤੋਂ ਡੇਰਾ ਬਾਬਾ ਨਾਨਕ ਰੋਡ ਆਪਣੀ ਸਾਈਡ ’ਤੇ ਆ ਰਹੇ ਸਨ ਤੇ ਇਹ ਹਾਦਸਾ ਵਾਪਰ ਗਿਆ।

ਘਟਨਾ ਦਾ ਪਤਾ ਲੱਗਦਿਆ ਹੀ ਮੌਕੇ ’ਤੇ ਪੁਲਿਸ ਪਾਰਟੀ ਪਹੁੰਚੀ। ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸ.ਐਚ.ਓ. ਸਤਪਾਲ ਸਿੰਘ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ ਵਿਚ ਲੈ ਕੇ 108 ਐਬੂਲੈਂਸ ਰਾਹੀਂ ਪੋਸਟਮਾਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਜੋ ਵੀ ਮ੍ਰਿਤਕ ਨੌਜਵਾਨਾਂ ਦੇ ਪਰਿਵਾਰਿਕ ਮੈਂਬਰ ਬਿਆਨ ਦਰਜ ਕਰਵਾਉਣਗੇ, ਉਸ ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

(For more news apart from 'Punjab pigeon racing news in punjabi',  stay tuned to Rozana Spokesman)


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲੋਕਸਭਾ ਮੈਂਬਰੀ ਅਤੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੰਮ੍ਰਿਤਪਾਲ ਦੀ ਕਾਨੂੰਨੀ ਭੂਮਿਕਾ 'ਤੇ ਵਕੀਲ ਨਾਲ ਖਾਸ ਗੱਲਬਾਤ

22 Apr 2026 12:40 PM

Chandigarh University ਹੋਣ ਹਰ ਵਿਦਿਆਰਥੀਆਂ ਨੂੰ ਦੇਵੇਗੀ 200 ਕਰੋੜ ਦੀ Scholarship !

22 Apr 2026 12:39 PM

ਪੰਜਾਬ 'ਚ ਹੁਣ ਨਹੀਂ ਹੋਵੇਗੀ ਬੇਅਦਬੀ! ਬਣ ਗਿਆ ਸਖ਼ਤ ਕਾਨੂੰਨ, ਉਮਰ ਕੈਦ ਦੀ ਹੋਵੇਗੀ ਸਜ਼ਾ

20 Apr 2026 1:44 PM

Punjab ਦੀ ਤਰਜ਼ 'ਤੇ Haryana 'ਚ ਵੀ ਬਣਾਇਆ ਜਾਵੇ ਬੇਅਦਬੀ ਕਾਨੂੰਨ : Jagdish Singh Jhinda | Beadbi Bill

20 Apr 2026 1:43 PM

Bhai Manpreet Singh Kanpuri ਨੂੰ ਜਥੇ 'ਚੋ ਬਰਖਾਸਤ ਕਰਨ 'ਤੇ ਜਥੇ ਦੇ ਮੁੱਖ ਬੁਲਾਰੇ Bhai RP Singh ਦਾ Interview

19 Apr 2026 12:29 PM
Advertisement