Punjab News :ਸੀਐਮ ਦੀ ਥਾਂ ਮੁੱਖ ਸਕੱਤਰ ਨੂੰ ਚੇਅਰਮੈਨ ਲਗਾਉਣ ਦਾ ਮਾਮਲਾ, ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੱਧੂ ਨੇ ਕੀਤੀ ਸਖ਼ਤ ਆਲੋਚਨਾ 

By : BALJINDERK

Published : Jun 23, 2025, 1:34 pm IST
Updated : Jun 23, 2025, 1:34 pm IST
SHARE ARTICLE
 ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ
ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ

Punjab News :ਇਸ ਫ਼ੈਸਲੇ ਨੂੰ ਲੋਕਤੰਤਰ ਦੇ ਮੂਲ ਸਿਧਾਂਤਾਂ ਦੀ ਘੋਰ ਉਲੰਘਣਾ ਦੱਸਿਆ

Punjab News in Punjabi : ਕਾਂਗਰਸੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਦੀ ਮਾਨ ਸਰਕਾਰ ਵੱਲੋਂ ਮੁੱਖ ਮੰਤਰੀ ਦੀ ਥਾਂ ਮੁੱਖ ਸਕੱਤਰ ਨੂੰ ਸੂਬੇ ਦੇ ਸਾਰੇ ਲੋਕਲ ਵਿਕਾਸ ਬੋਰਡਾਂ ਦਾ ਚੇਅਰਮੈਨ ਨਿਯੁਕਤ ਕਰਨ ਦੇ ਫ਼ੈਸਲੇ ਦੀ ਸਖ਼ਤ ਨਿੰਦਾ ਕੀਤੀ।

ਅੱਜ ਜਾਰੀ ਇਕ ਬਿਆਨ ਵਿਚ ਇਸ ਫ਼ੈਸਲੇ ਨੂੰ ਲੋਕਤੰਤਰ ਦੇ ਮੂਲ ਸਿਧਾਂਤਾਂ ਦੀ ਘੋਰ ਉਲੰਘਣਾ ਦੱਸਦੇ ਹੋਏ ਸ. ਸਿਧੂ ਨੇ ਕਿਹਾ ਕਿ ਇਹ ਲੋਕਤੰਤਰ ਨਾਲ ਸਰਾਸਰ ਧੋਖਾ ਹੈ। ਉਨ੍ਹਾਂ ਕਿਹਾ ਕਿ ਵੋਟਾਂ ਰਾਹੀਂ ਚੁਣਿਆ ਹੋਇਆ ਮੁੱਖ ਮੰਤਰੀ ਲੋਕਾਂ ਦੇ ਸਾਹਮਣੇ ਜਵਾਬਦੇਹ ਹੁੰਦਾ ਹੈ, ਪਰ ਇੱਕ ਨੌਕਰਸ਼ਾਹ ਕਿਸੇ ਨੂੰ ਜਵਾਬਦੇਹ ਨਹੀਂ ਹੁੰਦਾ।

ਉਨ੍ਹਾਂ ਕਿਹਾ ਕਿ ਅਸੀਂ ਮੁੱਖ ਮੰਤਰੀ ਨਾਲ ਸੂਬੇ ਦੀਆਂ ਨੀਤੀਆਂ ’ਤੇ ਕਈ ਵਾਰ ਅਸਹਿਮਤ ਹੋ ਸਕਦੇ ਹਾਂ, ਪਰ ਇੱਕ ਚੁਣੇ ਹੋਏ ਆਗੂ ਦੇ ਅਧਿਕਾਰਾਂ ਨੂੰ ਇੰਝ ਖੋਹੇ ਜਾਣ ਨੂੰ ਕਦੇ ਵੀ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਇਹ ਲੋਕਤੰਤਰੀ ਚੋਣ ਦਾ ਅਪਮਾਨ ਹੈ।

ਸ. ਸਿੱਧੂ ਨੇ ਅਗੇ ਕਿਹਾ ਕਿ ਇਹ ਫ਼ੈਸਲਾ ਕੈਬਨਿਟ ਦੀ ਉਹ ਮੀਟਿੰਗ ਦੌਰਾਨ ਲਿਆ ਗਿਆ ਜਿਸ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ। ਇਸ ਦੌਰਾਨ ਪੰਜਾਬ ਰੀਜਨਲ ਅਤੇ ਟਾਊਨ ਪਲਾਨਿੰਗ ਐਕਟ ਦੀ ਧਾਰਾ 29 (3) ’ਚ ਸੋਧ ਕਰਕੇ ਮੁੱਖ ਸਕੱਤਰ ਨੂੰ ਇਹ ਜ਼ਿੰਮੇਵਾਰੀ ਦੇ ਦਿੱਤੀ ਗਈ।

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਕਹਿਣਾ ਹੈ ਕਿ ਇਹ ਫ਼ੈਸਲਾ ਅਹਿਮਦਾਬਾਦ, ਨੋਇਡਾ, ਕਾਨਪੁਰ, ਮੇਰਠ ਅਤੇ ਲਖਨਊ ਵਰਗੇ ਸ਼ਹਿਰਾਂ ਦੀ ਤਰਜ਼ ’ਤੇ ਲਿਆ ਗਿਆ ਹੈ ਜਿੱਥੇ ਅਜਿਹੀਆਂ ਯੋਜਨਾ ਅਥਾਰਿਟੀਆਂ ਨੂੰ ਨੌਕਰਸ਼ਾਹ ਚਲਾਉਂਦੇ ਹਨ। ਮਾਨ ਦੇ ਇਸ ਤਰਕ ਨੂੰ ਰੱਦ ਕਰਦਿਆਂ ਸ. ਸਿੱਧੂ ਕਿਹਾ ਕਿ ਪੰਜਾਬ ਦੀ ਆਪਣੀ ਸਿਆਸੀ ਸੋਚ ਤੇ ਲੋਕਤੰਤਰਕ ਢਾਂਚਾ ਹੈ। ਸਾਡਾ ਮੁੱਖ ਮੰਤਰੀ ਲੋਕਾਂ ਦੇ ਵੋਟਾਂ ਨਾਲ ਬਣਦਾ ਹੈ, ਕੋਈ ਦਫ਼ਤਰੀ ਅਫ਼ਸਰ ਨਹੀਂ।

ਸ. ਸਿੱਧੂ ਨੇ ਇਹ ਵੀ ਦੱਸਿਆ ਕਿ ਇਹ ਫ਼ੈਸਲਾ ਉਸ ਤੋਂ ਦੋ ਹਫ਼ਤੇ ਬਾਅਦ ਆਇਆ ਜਦੋਂ ਲੁਧਿਆਣਾ ਵਿੱਚ 24,311 ਏਕੜ ਅਤੇ ਮੋਹਾਲੀ ਨੇੜੇ 6,285 ਏਕੜ ਜ਼ਮੀਨ ਦੀ ਖ਼ਰੀਦ ਅਤੇ ਲੈਂਡ ਪੁਲਿੰਗ ਦੀ ਮਨਜ਼ੂਰੀ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਜਦੋਂ ਇੰਨੇ ਵੱਡੇ ਵਿਕਾਸ ਪ੍ਰੋਜੈਕਟ ਇਕ ਅਣਚੁਣੇ ਅਧਿਕਾਰੀ ਦੇ ਹਵਾਲੇ ਕੀਤੇ ਜਾਣਗੇ, ਤਾਂ ਲੋਕ ਕਿੱਥੇ ਜਾਕੇ ਗੱਲ ਕਰਣਗੇ?

ਸਿੱਧੂ ਨੇ ਤਿੱਖਾ ਸਵਾਲ ਕਰਦਿਆਂ ਆਖਿਆ, "ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੋਕਤੰਤਰ ਦੀ ਪਰਵਾਹ ਨਹੀਂ ਅਤੇ ਉਹ ਸਾਰੀ ਨਗਰ ਵਿਕਾਸ ਅਥਾਰਿਟੀਆਂ ਦੀ ਕਮਾਨ ਨੌਕਰਸ਼ਾਹਾਂ ਦੇ ਹੱਥ ਵਿੱਚ ਦੇ ਰਹੀ ਹੈ, ਤਾਂ ਫਿਰ ਚੋਣਾਂ ਕਰਵਾਉਣ ਦਾ ਕੀ ਲਾਭ? ਕੀ ਲੋਕ ਸਿਰਫ਼ ਦਿਖਾਵੇ ਲਈ ਵੋਟ ਪਾਉਣ?”

ਸਿੱਧੂ ਨੇ ਮੰਗ ਕੀਤੀ ਕਿ ਸਰਕਾਰ ਇਸ ਸੋਧ ਨੂੰ ਤੁਰੰਤ ਵਾਪਸ ਲਵੇ ਅਤੇ ਮੁੱਖ ਮੰਤਰੀ ਨੂੰ ਉਸ ਦੀ ਸੰਵਿਧਾਨਕ ਜ਼ਿੰਮੇਵਾਰੀ ਮੁੜ ਸੌਂਪੀ ਜਾਵੇ। ਉਨ੍ਹਾਂ ਕਿਹਾ ਕਿ ਇਹ ਲੜਾਈ ਕਿਸੇ ਵਿਅਕਤੀ ਦੀ ਨਹੀਂ, ਇਹ ਸੰਵਿਧਾਨ ਅਤੇ ਲੋਕਤੰਤਰ ਦੀ ਰੱਖਿਆ ਦਾ ਮਸਲਾ ਹੈ।

(For more news apart from Former Cabinet Minister Balbir Sidhu strongly criticized appointment CS as Chairman instead CM News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM
Advertisement