Punjab News : ਪੰਜਾਬ ਸਰਕਾਰ ਵੱਲੋਂ ਤਰਨਤਾਰਨ ’ਚ ਡਾ.ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ-ਡਾ. ਬਲਜੀਤ ਕੌਰ

By : BALJINDERK

Published : Jun 23, 2025, 7:06 pm IST
Updated : Jun 23, 2025, 7:06 pm IST
SHARE ARTICLE
ਤਰਨਤਾਰਨ ’ਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਮਨਜ਼ੂਰ -ਡਾ. ਬਲਜੀਤ ਕੌਰ
ਤਰਨਤਾਰਨ ’ਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਮਨਜ਼ੂਰ -ਡਾ. ਬਲਜੀਤ ਕੌਰ

ਪੰਜਾਬ ਦੇ 17 ਜ਼ਿਲ੍ਹਿਆਂ ’ਚ ਪਹਿਲਾਂ ਹੀ ਅੰਬੇਡਕਰ ਭਵਨ ਬਣ ਚੁੱਕੇ, ਹੋਰ 5 ਜ਼ਿਲ੍ਹਿਆਂ ‘ਚ ਜਲਦ ਸ਼ੁਰੂ ਹੋਣਗੇ ਨਵੇਂ ਭਵਨ

Punjab News in Punjabi : ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਰੂਪ ਤੋਂ ਕਮਜ਼ੋਰ ਵਰਗਾਂ ਦੀ ਭਲਾਈ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਨਿਰੰਤਰ ਸੰਕਲਪਬੱਧ ਹੈ। ਇਸੇ ਕੜੀ ਵਿੱਚ, ਤਰਨਤਾਰਨ ਜ਼ਿਲ੍ਹੇ ਵਿੱਚ ਬਣ ਰਹੇ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮੰਜ਼ੂਰ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਮੰਜ਼ੂਰ ਕੀਤੀ ਇਹ ਰਾਸ਼ੀ ਜਲਦ ਹੀ ਮੁੱਖ ਇੰਜੀਨੀਅਰ, ਪਬਲਿਕ ਵਰਕਸ ਵਿਭਾਗ (ਬਿਲਡਿੰਗਜ਼) ਦੇ ਖਾਤੇ ਵਿੱਚ ਟਰਾਂਸਫਰ ਕਰ ਦਿੱਤੀ ਜਾਵੇਗੀ, ਤਾਂ ਜੋ ਭਵਨ ਦੇ ਨਿਰਮਾਣ ਕਾਰਜ ਨੂੰ ਤੇਜੀ ਨਾਲ ਪੂਰਾ ਕਰਵਾਇਆ ਜਾ ਸਕੇ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.93 ਕਰੋੜ ਰੁਪਏ ਦਾ ਐਸਟੀਮੇਟ ਪਾਸ ਹੋਇਆ ਸੀ, ਜਿਸ ਵਿੱਚੋਂ 60 ਲੱਖ ਰੁਪਏ ਪਹਿਲਾਂ ਹੀ ਅਲਾਟ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਦੀ ਰਾਸ਼ੀ 5.33 ਕਰੋੜ ਰੁਪਏ ਜਲਦ ਹੀ ਪਬਲਿਕ ਵਰਕਸ ਵਿਭਾਗ ਦੇ ਖਾਤੇ ਵਿੱਚ ਟਰਾਂਸਫਰ ਕੀਤੇ ਜਾਣਗੇ। ਇਸ ਤਰ੍ਹਾਂ ਭਵਨ ਦੇ ਨਿਰਮਾਣ ਤੇ ਕੁੱਲ 5.93 ਕਰੋੜ ਰੁਪਏ ਦਾ ਖਰਚਾ ਆਵੇਗਾ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਤਰਨਤਾਰਨ ਵਿਖੇ ਡਾ ਬੀ ਆਰ ਅੰਬੇਡਕਰ ਭਵਨ ਦੀ ਚਾਰ ਦੀਵਾਰੀ ਦਾ ਕੰਮ ਮੁਕੰਮਲ ਹੋ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਡਾ. ਅੰਬੇਡਕਰ ਭਵਨ ਬਣ ਚੁੱਕੇ ਹਨ, ਜਿੱਥੇ ਇੱਕੋ ਛੱਤ ਹੇਠ ਸੋਸਿਤ, ਪਿੱਛੜੇ ਅਤੇ ਆਰਥਿਕ ਰੂਪ ਤੋਂ ਕਮਜ਼ੋਰ ਵਰਗਾਂ ਨੂੰ ਇੱਕ ਸਿੰਗਲ ਵਿੰਡੋ ਤਹਿਤ ਵੱਖ-ਵੱਖ ਸਰਕਾਰੀ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। 5 ਹੋਰ ਜ਼ਿਲ੍ਹਿਆਂ — ਐਸ.ਏ.ਐਸ.ਨਗਰ, ਬਰਨਾਲਾ, ਫਾਜ਼ਿਲਕਾ, ਪਠਾਨਕੋਟ ਅਤੇ ਮਲੇਰਕੋਟਲਾ ‘ਚ ਅੰਬੇਡਕਰ ਭਵਨ ਦੀਆਂ ਇਮਾਰਤਾਂ ਬਣਾਉਣ ਲਈ ਜਮੀਨ ਦੀ ਉਪਲਬਧਤਾ ਸੰਬੰਧੀ ਕਾਰਵਾਈ ਜਾਰੀ ਹੈ।

ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਤਰਨਤਾਰਨ ਵਿਖੇ ਬਣ ਰਹੇ ਡਾ. ਬੀ.ਆਰ. ਅੰਬੇਡਕਰ ਭਵਨ ਦਾ ਨਿਰਮਾਣ ਉੱਚ ਗੁਣਵੱਤਾ, ਪੂਰੀ ਪਾਰਦਰਸ਼ਤਾ ਅਤੇ ਨਿਸ਼ਚਿਤ ਸਮੇਂ ਅੰਦਰ ਪੂਰਾ ਕੀਤਾ ਜਾਵੇ, ਤਾਂ ਜੋ ਇਲਾਕੇ ਦੇ ਲੋਕਾਂ ਨੂੰ ਜਲਦੀ ਇਹ ਭਵਨ ਉਪਲਬਧ ਹੋ ਸਕੇ।

(For more news apart from Punjab Government approves amount Rs 5.33 crore construction Dr. BR Ambedkar Bhawan in Tarn Taran -Dr. Baljit Kaur News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement