
ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ (ਪੀ.ਏ.ਡੀ.ਬੀ.) ਵੱਲੋਂ ਡਿਫਾਲਟਰ ਕਿਸਾਨਾਂ...
ਗੁਰਦਾਸਪੁਰ, ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ (ਪੀ.ਏ.ਡੀ.ਬੀ.) ਵੱਲੋਂ ਡਿਫਾਲਟਰ ਕਿਸਾਨਾਂ ਤੋਂ ਵਸੂਲੀ ਲਈ ਜ਼ਮੀਨ ਵੇਚਣ ਦੇ ਮੁੱਦੇ 'ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁੰਮਰਾਹਕਰਨ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਕਿਸੇ ਵੀ ਕਿਸਾਨ ਦੀ ਜ਼ਮੀਨ ਕੁਰਕ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਸਹਿਕਾਰੀ ਤੇ ਖੇਤੀਬਾੜੀ ਵਿਕਾਸ ਬੈਂਕ ਪੈਰਾਂ ਸਿਰ ਖੜਾ ਕਰਨਾ ਸਰਕਾਰ ਦੀ ਪਹਿਲ ਹੈ।
ਸ. ਰੰਧਾਵਾ ਨੇ ਦੱਸਿਆ ਕਿ ਬੈਂਕ ਵੱਲੋਂ ਡਿਫਾਲਟਰ ਕਿਸਾਨਾਂ ਵਿਰੁਧ ਕਾਨੂੰਨੀ ਕਾਰਵਾਈ ਆਰੰਭ ਕਰਨਾ ਇਕ ਰੁਟੀਨ ਪ੍ਰਕਿਰਿਆ ਹੁੰਦੀ ਹੈ ਅਤੇ ਬੈਂਕ ਵੱਲੋਂ ਡਿਫਾਲਟਰ ਕਿਸਾਨਾਂ ਤੋਂ ਵਸੂਲੀ ਲਈ ਨੋਟਿਸ ਜਾਰੀ ਕਰਨ ਦਾ ਮਤਲਬ ਇਹ ਨਹੀਂ ਹੈ ਕਿ ਬੈਂਕ ਕਿਸਾਨਾਂ ਦੀ ਜ਼ਮੀਨ ਕੁਰਕ ਕਰਨ ਲੱਗਾ ਹੈ।ਂ ਪਿਛਲੇ 40 ਸਾਲਾਂ ਦੌਰਾਨ ਪੀ.ਏ.ਡੀ.ਬੀ. ਵੱਲੋਂ 23 ਡਿਫਾਲਟਰ ਕਿਸਾਨਾਂ ਦੀ ਜ਼ਮੀਨ ਨਿਲਾਮ ਕਰ ਕੇ ਬੈਂਕ ਵੱਲੋਂ ਖਰੀਦੀ ਗਈ ਜੋ ਇਸ ਵੇਲੇ ਬੈਂਕਾਂ ਦੇ ਨਾਂ ਬੋਲਦੀ ਹੈ। ਇਨ੍ਹਾਂ ਵਿੱਚੋਂ 20 ਮਾਮਲਿਆਂ ਵਿੱਚ ਜ਼ਮੀਨ ਦੀ ਨਿਲਾਮੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਹੋਈ।
Sukhjinder Singh Randhawa
ਉਨ੍ਹਾਂ ਕਿਹਾ ਕਿ ਮਾਰਚ 2017 ਤੋਂ ਹੁਣ ਤੱਕ ਇਕ ਵੀ ਕਿਸਾਨ ਦੀ ਜ਼ਮੀਨ ਨਿਲਾਮ ਨਹੀਂ ਕੀਤੀ ਗÂ ਉਨ੍ਹਾਂ ਨੇ ਇਸ ਮੌਕੇ ਆਪਣੇ ਪਿੰਡ ਧਾਰੋਵਾਲੀ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਉਨਾਂ ਦੇ ਨਿਬੇੜੇ ਲਈ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨਾਂ ਕਿਹਾ ਕਿ ਹਲਕਾ ਡੇਰਾ ਬਾਬਾ ਨਾਨਕ ਵਿਖੇ ਵਿਕਾਸ ਕਾਰਜ ਪਹਿਲ ਦੇ ਆਧਰ 'ਤੇ ਕੀਤੇ ਜਾਣਗੇ ਤੇ ਹਲਕੇ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਪਹਿਲ ਹੈ।