ਬਜ਼ੁਰਗ ਕਿਸਾਨ ਬਣਿਆ ਕਰੋੜਪਤੀ, ਨਿਕਲੀ 1.5 ਕਰੋੜ ਦੀ ਲਾਟਰੀ
Published : Jul 23, 2019, 6:37 pm IST
Updated : Jul 23, 2019, 6:37 pm IST
SHARE ARTICLE
94-year-old Agriculturist of Tohana wins first prize of Rs 1.5 crore
94-year-old Agriculturist of Tohana wins first prize of Rs 1.5 crore

ਢੇਰ ਸਾਰੀ ਜ਼ਮੀਨ ਖਰੀਦ ਕੇ ਨਵੀਆਂ ਤਕਨੀਕਾਂ ਨਾਲ ਕਰੇਗਾ ਖੇਤੀਬਾੜੀ 

ਚੰਡੀਗੜ੍ਹ : ਉਮਰ ਦੇ ਨਾਲ ਖਾਹਿਸ਼ਾਂ ਬਿਰਧ ਨਹੀਂ ਹੁੰਦੀਆਂ, ਪਰ ਇਸ ਵਾਸਤੇ ਤੁਹਾਨੂੰ ਆਪਣੇ ਆਪ 'ਤੇ ਵਿਸ਼ਵਾਸ ਰੱਖਣ ਤੋਂ ਇਲਾਵਾ ਦਿ੍ਰੜ ਇਰਾਦੇ ਅਤੇ ਠੋਸ ਯਤਨਾਂ ਦੀ ਲੋੜ ਹੁੰਦੀ ਹੈ। ਜੇ ਕਿਸੇ ਨੇ ਸਿਰੜ ਨਾਲ ਸੁਪਨੇ ਸੱਚ ਹੁੰਦੇ ਦੇਖਣੇ ਹੋਣ ਤਾਂ ਹਰਿਆਣਾ ਦੇ ਟੋਹਾਣਾ ਵਾਸੀ 94 ਸਾਲਾ ਬਜ਼ੁਰਗ ਕਿਸਾਨ ਬਲਵੰਤ ਸਿੰਘ ਨੂੰ ਮਿਲਣਾ ਚਾਹੀਦਾ ਹੈ, ਜਿਨ੍ਹਾਂ ਨੇ ਪੰਜਾਬ ਰਾਜ ਸਾਵਣ ਬੰਪਰ-2019 ਦਾ ਪਹਿਲਾ ਇਨਾਮ ਜਿੱਤਿਆ ਹੈ। 

Punjab Sawan Bumper Punjab Sawan Bumper

ਪੰਜਾਬ ਲਾਟਰੀਜ਼ ਵਿਭਾਗ ਕੋਲ ਇਨਾਮੀ ਰਾਸ਼ੀ ਲਈ ਦਸਤਾਵੇਜ਼ ਜਮਾਂ ਕਰਾਉਣ ਬਾਅਦ ਬਲਵੰਤ ਸਿੰਘ ਨੇ ਦਸਿਆ ਕਿ ਉਹ ਮੁਹਾਲੀ ਰਹਿੰਦੀ ਆਪਣੀ ਧੀ ਨੂੰ ਮਿਲਣ ਆਏ ਸਨ ਅਤੇ ਉਨਾਂ ਨੇ ਤਿੰਨ ਟਿਕਟਾਂ ਖਰੀਦੀਆਂ ਸਨ। ਉਨ੍ਹਾਂ ਦੱਸਿਆ ਕਿ ਉਹ ਲੰਮੇ ਸਮੇਂ ਤੋਂ ਟਿਕਟ ਖਰੀਦਦੇ ਆ ਰਹੇ ਸਨ ਪਰ ਕਦੇ ਵੀ ਵੱਡਾ ਇਨਾਮ ਨਹੀਂ ਨਿਕਲਿਆ ਸੀ ਪਰ ਇਸ ਵਾਰ ਐਸੀ ਕਿਸਮਤ ਚਮਕੀ ਕਿ ਉਨ੍ਹਾਂ ਨੂੰ ਤਿੰਨੇ ਟਿਕਟਾਂ 'ਤੇ ਇਨਾਮ ਨਿਕਲੇ ਹਨ। ਉਨਾਂ ਦੱਸਿਆ ਕਿ ਦੋ ਟਿਕਟਾਂ ’ਤੇ ਦੋ-ਦੋ ਸੌ ਰੁਪਏ ਦੇ ਇਨਾਮ ਅਤੇ ਟਿਕਟ ਨੰਬਰ ਬੀ-331362 ’ਤੇ ਉਨਾਂ ਨੂੰ ਡੇਢ ਕਰੋੜ ਰੁਪਏ ਦਾ ਇਨਾਮ ਨਿਕਲਿਆ ਹੈ। 

Balwant SinghBalwant Singh

94 ਸਾਲਾ ਇਸ ਖੁਸ਼ਨਸੀਬ ਜੇਤੂ ਨੇ ਲਾਟਰੀਜ਼ ਵਿਭਾਗ ਵੱਲੋਂ ਡਰਾਅ ਕੱਢਣ ਦੇ ਅਪਣਾਏ ਜਾਂਦੇ ਸਰਲ ਤੇ ਪਾਰਦਰਸ਼ੀ ਤਰੀਕੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਰਾਸ਼ੀ ਨਾਲ ਉਹ ਹੋਰ ਜ਼ਮੀਨ ਖਰੀਦਣ ਤੋਂ ਇਲਾਵਾ ਨਵੀਆਂ ਤਕਨੀਕਾਂ ਨਾਲ ਖੇਤੀਬਾੜੀ ਕਰਾਉਣਾ ਚਾਹੁੰਦੇ ਹਨ। 

Suman PriyaSuman Priya

ਜ਼ਿਕਰਯੋਗ ਹੈ ਕਿ ਪੰਜਾਬ ਰਾਜ ਸਾਵਣ ਬੰਪਰ ਦਾ ਡਰਾਅ 8 ਜੁਲਾਈ ਨੂੰ ਲੁਧਿਆਣਾ ਵਿਖੇ ਕੱਢਿਆ ਗਿਆ ਸੀ ਅਤੇ ਡੇਢ ਕਰੋੜ ਰੁਪਏ ਦੇ ਪਹਿਲੇ ਦੋ ਇਨਾਮ ਟਿਕਟ ਨੰਬਰ ਏ-316460 ਅਤੇ ਬੀ- 331362 ’ਤੇ ਨਿਕਲੇ ਸਨ। ਦੂਜੀ ਖੁਸ਼ਨਸੀਬ ਜੇਤੂ ਖਰੜ ਵਾਸੀ ਸੁਮਨ ਪਿ੍ਰਆ ਜਾਰਜ ਮਸੀਹ ਬਣੀ ਸੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement