ਕੈਪਟਨ ਅਮਰਿੰਦਰ ਸਿੰਘ ਅੱਜ ਕਰ ਰਹੇ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਦੌਰਾ
Published : Jul 23, 2019, 12:05 pm IST
Updated : Jul 23, 2019, 12:09 pm IST
SHARE ARTICLE
Captain Amrinder Singh
Captain Amrinder Singh

ਉਹਨਾਂ ਦੇ ਨਾਲ ਸਰੋਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਟੀਮ ਵੀ ਮੌਜੂਦ ਹੈ

ਬਠਿੰਡਾ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੰਗਰੂਰ 'ਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਰਵੇਖਣ ਅੱਜ ਕਰ ਰਹੇ ਹਨ ਕਿਉਂਕਿ ਪਿਛਲੇ ਕੁੱਝ ਦਿਨਾਂ ਤੋਂ ਭਾਰੀ ਮੀਂਹ ਕਾਰਨ ਘੱਗਰ ਦਰਿਆ 'ਚ ਪਾੜ ਪੈਣ ਨਾਲ ਇਨ੍ਹਾਂ ਦੋ ਜ਼ਿਲ੍ਹਿਆ ਵਿਚ ਹੜ੍ਹ ਦੀ ਸਥਿਤੀ ਪੈਦਾ ਹੋ ਗਈ ਹੈ। ਮੁੱਖ ਮੰਤਰੀ ਸੰਗਰੂਰ ਜ਼ਿਲ੍ਹੇ ਦੀ ਤਹਿਸੀਲ ਦੇ ਪਿੰਡਾਂ ਅਤੇ ਪਟਿਆਲਾ ਜ਼ਿਲ੍ਹੇ ਦੀ ਪਾਤੜਾਂ ਤਹਿਸੀਲ ਦੇ ਬਾਦਸ਼ਾਹਪੁਰ ਵਿਖੇ ਖੜੀਆਂ ਫ਼ਸਲਾਂ ਨੂੰ ਹੋਏ ਨੁਕਸਾਨ ਦਾ ਅਨੁਮਾਨ ਲਗਾਉਣ ਲਈ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਦੌਰਾ ਕਰ ਰਹੇ ਹਨ।

Captain Amarinder SinghCaptain Amarinder Singh

ਉਹਨਾਂ ਦੇ ਨਾਲ ਸਰੋਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਟੀਮ ਵੀ ਮੌਜੂਦ ਹੈ। ਜਾਣਕਾਰੀ ਅਨੁਸਾਰ ਸਭ ਤੋਂ ਪਹਿਲਾਂ ਕੈਪਟਨ ਅਮਰਿੰਦਰ ਮੂਣਕ ਤਹਿਸੀਲ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰ ਰਹੇ ਹਨ ਅਤੇ ਉਹ ਸੰਗਰੂਰ ਜ਼ਿਲ੍ਹੇ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਵਿਚਾਰ ਚਰਚਾ ਕਰਨ ਤੋਂ ਬਾਅਦ ਮੂਣਕ ਦੀ ਦਾਣਾ ਮੰਡੀ ਵਿਛੇ ਆਮ ਲੋਕਾਂ ਨੂੰ ਮਿਲ ਕੇ ਫ਼ਸਲਾਂ ਨੂੰ ਹੋਏ ਨੁਕਸਾਨ ਦਾ ਪਤਾ ਲਗਾਉਣਗੇ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਨੇ ਵਿੱਤ ਕਮਿਸ਼ਨਰ ਮਾਲ ਕੇ.ਬੀ.ਐਸ. ਸਿੱਧੂ ਨੂੰ ਸੰਗਰੂਰ ਜ਼ਿਲ੍ਹੇ ਦੀ ਮੂਣਕ ਤਹਿਸੀਲ ਦੇ ਪਿੰਡ ਫੁਲਾਡ ਵਿਖੇ ਪਾੜ ਵਾਲੀ ਥਾਂ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਸਨ।

ਉਹਨਾਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਪਾੜ ਦੇ ਕਾਰਨ ਤਿੰਨ ਪਿੰਡ ਭੂੰਦੜਭੈਣੀ, ਸਰਜਨਭੈਣੀ ਅਤੇ ਸਲੇਮਗੜ ਪ੍ਰਭਾਵਿਤ ਹੋਏ ਸਨ ਅਤੇ ਖੇਤੀਬਾੜੀ ਜ਼ਮੀਨ ਵਿਚ ਪਾਣੀ ਭਰ ਗਿਆ ਹੈ। ਸੁਰਜਨਬੈਣੀ ਪਿੰਡ ਪਾਣੀ ਨਾਲ ਜ਼ਿਆਦਾ ਪ੍ਰਭਾਵਿਤ ਹੋਇਆ ਹੈ। ਜ਼ਿਲ੍ਹਾ ਅਥਾਰਟੀ ਨੇ ਪਾੜ ਭਰਨ ਅਤੇ ਰਾਹਤ ਕਾਰਜਾਂ ਲਈ ਢੁੱਕਵੀ ਤਿਆਰੀ ਕੀਤੀ ਹੈ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement