ਪੰਜਾਬ ਅਤੇ ਹਰਿਆਣਾ 'ਚ ਘੱਗਰ ਦੇ ਬੰਨ੍ਹਾਂ ਨੂੰ ਮਜ਼ਬੂਤ ਕੀਤੇ ਜਾਣ ਦੀ ਜ਼ਰੂਰਤ : ਕੈਪਟਨ
Published : Jul 23, 2019, 4:45 pm IST
Updated : Jul 23, 2019, 4:45 pm IST
SHARE ARTICLE
CM Captain Amrinder Singh seen flood affected areas of Bathinda
CM Captain Amrinder Singh seen flood affected areas of Bathinda

ਕੈਪਟਨ ਨੇ ਕੀਤਾ ਹੜ੍ਹ ਪ੍ਰਭਾਵਤ ਪਿੰਡਾਂ ਦਾ ਦੌਰਾ ; ਗਿਰਦਾਵਰੀ ਤੋਂ ਬਾਅਦ ਤੁਰੰਤ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ

ਸੰਗਰੂਰ/ਪਟਿਆਲਾ : ਪੰਜਾਬ ਅਤੇ ਹਰਿਆਣਾ ਦੋਵਾਂ 'ਚ ਘੱਗਰ ਦੇ ਬੰਨ੍ਹਾਂ ਨੂੰ ਮਜ਼ਬੂਤ ਕੀਤੇ ਜਾਣ ਦੀ ਜ਼ਰੂਰਤ ਹੈ ਤਾਂ ਜੋ ਵਾਰ-ਵਾਰ ਆਉਂਦੇ ਸੰਭਾਵੀ ਹੜ੍ਹਾਂ ਅਤੇ ਇਨ੍ਹਾਂ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਬਚਿਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ। ਭਾਰੀ ਮੀਂਹ ਕਾਰਨ ਘੱਗਰ ਵਿਚ ਪਾਣੀ ਵਧਣ ਕਾਰਨ ਪਏ ਪਾੜ ਦੇ ਨਤੀਜੇ ਵਜੋਂ ਆਏ ਹੜ੍ਹਾਂ ਨਾਲ ਨੁਕਸਾਨ ਦਾ ਅਨੁਮਾਨ ਲਾਉਣ ਲਈ ਅੱਜ ਕੈਪਟਨ ਅਮਰਿੰਦਰ ਸਿੰਘ ਨੇ ਹਵਾਈ ਸਰਵੇ ਕੀਤਾ।

CM Captain Amrinder Singh visit flood affected areasCM Captain Amrinder Singh visit flood affected areas

ਇਸ ਮੌਕੇ ਮੂਨਕ (ਸੰਗਰੂਰ) ਅਤੇ ਬਾਦਸ਼ਾਹਪੁਰ (ਪਟਿਆਲਾ) ਵਿਖੇ ਕਿਸਾਨਾਂ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਦਰਿਆ ਦੇ ਬੰਨ੍ਹਾਂ ਨੂੰ ਮਜ਼ਬੂਤ ਬਣਾਉਣ ਲਈ ਦਬਾਅ ਪਾਉਣ ਵਾਸਤੇ ਕੇਂਦਰ ਸਰਕਾਰ ਦੇ ਮੰਤਰੀਆਂ ਅਤੇ ਅਧਿਕਾਰੀਆਂ ਨੂੰ ਮਿਲਣਗੇ। ਸਾਲ 1966 ਵਿਚ ਅਕਾਲੀਆਂ ਵੱਲੋਂ ਪੰਜਾਬ ਦੀ ਵੰਡ ਕਰਾਉਣ ਦੇ ਕਾਰਨ ਪੰਜਾਬ ਦਾ ਘੱਗਰ ਦਰਿਆ ਦਾ ਕੰਟਰੋਲ ਕੇਂਦਰੀ ਜਲ ਕਮਿਸ਼ਨ (ਸੀ.ਡਬਲਿਊ.ਸੀ.) ਦੇ ਹੱਥਾਂ ਵਿਚ ਚਲੇ ਜਾਣ ਅਤੇ ਇਸ ਦੇ ਕਿਨਾਰਿਆਂ ਦੀ ਮਜ਼ਬੂਤੀ ਸਬੰਧੀ ਕੰਟਰੋਲ ਸੂਬੇ ਕੋਲੋਂ ਖੁੱਸ ਜਾਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਵਲੋਂ ਆਪਣੇ ਪਿਛਲੇ ਕਾਰਜਕਾਲ ਦੌਰਾਨ ਦਰਿਆ ਦੇ ਬੰਨ੍ਹ ਨੂੰ ਮਜ਼ਬੂਤ ਬਣਾਉਣ ਦੇ ਕੰਮਾਂ ਨੂੰ ਵੀ ਅਕਾਲੀਆਂ ਨੇ ਆਪਣੇ ਕਾਰਜ ਸਮੇਂ ਬੰਦ ਕਰ ਦਿੱਤਾ ਸੀ।

CM Captain Amrinder Singh visit flood affected areasCM Captain Amrinder Singh visit flood affected areas

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕਾਲ ਦੌਰਾਨ ਉਨ੍ਹਾਂ ਦੀ ਸਰਕਾਰ ਨੇ 22 ਕਿਲੋਮੀਟਰ ਤੱਕ ਬੰਨ੍ਹ ਮਜ਼ਬੂਤ ਬਣਾਉਣ ਦਾ ਕੰਮ ਕੀਤਾ ਸੀ ਜਦਕਿ ਇਸ ਤੋਂ ਬਾਅਦ ਅਕਾਲੀ ਦਲ-ਭਾਜਪਾ ਸਰਕਾਰ ਨੇ ਇਹ ਸਾਰਾ ਕੰਮ ਮੁਅੱਤਲ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਭਾਰਤ ਸਰਕਾਰ ਨੂੰ ਇਹ ਆਖਣਗੇ ਕਿ ਉਹ ਮਕਰੋੜ ਸਾਹਿਬ ਤੋਂ ਕਰੈਲ (17.5 ਕਿਲੋਮੀਟਰ) ਤਕ ਪ੍ਰਾਜੈਕਟ ਦੇ ਦੂਜੇ ਪੜਾਅ ਦਾ ਕੰਮ ਪੰਜਾਬ ਨੂੰ ਕਰਨ ਦੀ ਆਗਿਆ ਦੇਣ ਵਾਸਤੇ ਤੇਜ਼ੀ ਨਾਲ ਜ਼ਰੂਰੀ ਪ੍ਰਵਾਨਗੀ ਮੁਹੱਈਆ ਕਰਵਾਉਣ ਲਈ ਸੀ.ਡਬਲਿਊ.ਸੀ. ਨੂੰ ਨਿਰਦੇਸ਼ ਦੇਵੇ।

CM Captain Amrinder Singh visit flood affected areasCM Captain Amrinder Singh visit flood affected areas

ਰਾਜਪੁਰਾ, ਘਨੌਰ ਅਤੇ ਸ਼ਤਰਾਨਾ ਇਲਾਕਿਆਂ ਵਿਚ ਹਵਾਈ ਸਰਵੇਖਣ ਕਰਨ ਤੋਂ ਬਾਅਦ ਸੰਗਰੂਰ ਜ਼ਿਲ੍ਹੇ ਦੇ ਮੂਨਕ ਵਿਖੇ ਪਹਿਲਾ ਪੜਾਅ ਕਰਨ ਪਿੱਛੋਂ ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਵਿਖੇ ਤਕਰੀਬਨ 50 ਹਜ਼ਾਰ ਏਕੜ ਫ਼ਸਲ ਬਰਬਾਦ ਹੋ ਗਈ ਹੈ ਅਤੇ ਘੱਗਰ ਦਰਿਆ ਵਿਚ ਪਾੜ ਪੈਣ ਕਾਰਨ ਸੰਗਰੂਰ ਵਿਚ 10 ਹਜ਼ਾਰ ਏਕੜ ਫਸਲ ਬਰਬਾਦ ਹੋਈ ਹੈ। ਮੂਨਕ ਵਿਚ ਆਪਣੇ ਬਚਪਨ ਤੋਂ ਹੀ ਇਹ ਸਮੱਸਿਆ ਵੇਖਦੇ ਆ ਰਹੇ ਕੈਪਟਨ ਅਮਰਿੰਦਰ ਸਿੰਘ ਨੇ ਇਸ ਕਸਬੇ ਨੂੰ ਆਪਣਾ 'ਨਾਨਕੇ' ਦੱਸਿਆ ਅਤੇ ਭਵਿੱਖ ਵਿੱਚ ਹੜ੍ਹਾਂ ਦੇ ਨੁਕਸਾਨ ਤੋਂ ਬਚਣ ਲਈ ਦਰਿਆ ਦੇ ਬੰਨ੍ਹਾਂ ਨੂੰ ਮਜ਼ਬੂਤ ਬਣਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ।

CM Captain Amrinder Singh visit flood affected areasCM Captain Amrinder Singh visit flood affected areas

ਮੁੱਖ ਮੰਤਰੀ ਨੇ ਕਿਹਾ ਕਿ ਫਸਲਾਂ ਦੀ ਵਿਸ਼ੇਸ਼ ਗਿਰਦਾਵਰੀ ਦੀ ਪ੍ਰਕ੍ਰਿਆ ਚੱਲ ਰਹੀ ਹੈ ਅਤੇ ਪਾਣੀ ਦਾ ਪੱਧਰ ਹੇਠਾਂ ਆਉਣ 'ਤੇ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨੂੰ ਪਏ ਘਾਟੇ ਦੀ ਭਰਪਾਈ ਕਰਨ ਦਾ ਵਾਅਦਾ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਹੀ ਉਨ੍ਹਾਂ ਨੂੰ ਵਿਸ਼ੇਸ਼ ਗਿਰਦਾਵਰੀ ਦੀ ਰਿਪੋਰਟ ਹਾਸਲ ਹੋਈ, ਉਹ ਉਸੇ ਦਿਨ ਮੁਆਵਜ਼ਾ ਜਾਰੀ ਕਰ ਦੇਣਗੇ।

CM Captain Amrinder Singh visit flood affected areasCM Captain Amrinder Singh visit flood affected areas

ਕੈਪਟਨ ਨੇ ਕਿਹਾ ਕਿ ਘੱਗਰ ਦਰਿਆ ਬਠਿੰਡਾ ਵਿਚ ਵੀ ਸਮੱਸਿਆਵਾਂ ਪੈਦਾ ਕਰ ਰਿਹਾ ਹੈ ਜਿੱਥੋਂ ਦੀ ਪੁਲਿਸ ਲਾਈਨ ਵੀ ਪਾਣੀ ਦੀ ਮਾਰ ਹੇਠ ਆਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਪਿਛਲੇ 40 ਸਾਲਾਂ ਵਿਚ ਸਭ ਤੋਂ ਵੱਧ ਮੀਂਹ ਪਿਆ ਹੈ ਜੋ ਪਾਣੀ ਦੇ ਵਹਾਅ ਬਹੁਤ ਉੱਚਾ ਹੋਣ ਦਾ ਕਾਰਨ ਬਣਿਆ। ਮੂਨਕ ਵਿਚ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਨੂੰ ਹੜ੍ਹਾਂ ਨਾਲ 28 ਘਰਾਂ ਨੂੰ ਪੁੱਜੇ ਨੁਕਸਾਨ, ਜਿਨ੍ਹਾਂ ਵਿਚ ਤਿੰਨ ਘਰ ਪੂਰੀ ਤਰ੍ਹਾਂ ਨੁਕਸਾਨੇ ਗਏ ਹਨ, ਨੂੰ ਫੌਰੀ ਮੁਆਵਜ਼ਾ ਦੇਣ ਦੇ ਹੁਕਮ ਦਿੱਤੇ। 

CM Captain Amrinder Singh visit flood affected areasCM Captain Amrinder Singh visit flood affected areas

ਉਨ੍ਹਾਂ ਨੇ ਅਧਿਕਾਰੀਆਂ ਨੂੰ ਸੜਕਾਂ ਉੱਚੀਆਂ ਕਰਨ ਲਈ ਅੱਜ ਹੀ ਫਾਇਰ ਬ੍ਰਿਗੇਡ ਅਤੇ ਜੇ.ਸੀ.ਬੀ. ਮਸ਼ੀਨਾਂ ਭੇਜਣ ਦੇ ਵੀ ਆਦੇਸ਼ ਦਿੱਤੇ ਅਤੇ ਮੰਡੀ ਬੋਰਡ ਨੂੰ ਬਿਨਾਂ ਕਿਸੇ ਦੇਰੀ ਤੋਂ ਕੰਮ ਸ਼ੁਰੂ ਕਰਨ ਦੀ ਹਦਾਇਤ ਕੀਤੀ। ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸਥਿਤੀ ਨਾਲ ਨਜਿੱਠਣ ਲਈ ਸਰਕਾਰ ਕੋਲ ਢੁਕਵੇਂ ਆਫ਼ਤ ਪ੍ਰਬੰਧਨ ਫੰਡ ਹਨ। ਸਥਾਨਕ ਪ੍ਰਸ਼ਾਸਨ, ਫ਼ੌਜ, ਕੌਮੀ ਆਫ਼ਤ ਪ੍ਰਬੰਧਨ ਦਸਤੇ ਅਤੇ ਸਥਾਨਕ ਵਾਸੀਆਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਹਿਰ ਦਾ ਪਾੜ ਪੂਰਨ ਲਈ ਇਹ ਦਿਨ-ਰਾਤ ਕੰਮ ਕਰ ਰਹੇ ਹਨ। 

CM Captain Amrinder Singh seen flood affected areas of BathindaCM Captain Amrinder Singh seen flood affected areas of Bathinda

33 ਕੱਚੇ ਘਰਾਂ ਦੀ ਉਸਾਰੀ ਕਰਵਾਉਣ ਦਾ ਭਰੋਸਾ ਦਿੱਤਾ :
ਇਸ ਤੋਂ ਬਾਅਦ ਬਾਦਸ਼ਾਹਪੁਰ ਵਿਚ ਫਸਲਾਂ ਨੂੰ ਹੋਏ ਨੁਕਸਾਨ ਦੇ ਡੂੰਘਾ ਦੁੱਖ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਟਿਆਲਾ ਦੇ ਪਿੰਡਾਂ ਵਿਚ ਹੋਏ ਨੁਕਸਾਨ ਨੂੰ ਦੇਖ ਕੇ ਉਨ੍ਹਾਂ ਦਾ ਮਨ ਦੁਖੀ ਹੋਇਆ ਹੈ ਕਿਉਂਕਿ ਉਹ ਛੋਟੇ ਹੁੰਦੇ ਤੋਂ ਇਨ੍ਹਾਂ ਪਿੰਡਾਂ ਵਿਚ ਆਉਂਦੇ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੁਸ਼ਕਿਸਮਤੀ ਨਾਲ ਕਿਸੇ ਮਨੁੱਖੀ ਜੀਵਨ ਜਾਂ ਕਿਸੇ ਪਸ਼ੂ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਉਨ੍ਹਾਂ ਕਿਹਾ ਕਿ ਕੁਝ ਲੋਕ ਜ਼ਖਮੀ ਜ਼ਰੂਰ ਹੋਏ ਹਨ ਜਿਨ੍ਹਾਂ ਨੂੰ ਸਰਕਾਰ ਵੱਲੋਂ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਹੜ੍ਹਾਂ ਨਾਲ ਨੁਕਸਾਨੇ ਗਏ 33 ਕੱਚੇ ਘਰਾਂ ਦੀ ਉਸਾਰੀ ਕਰਵਾਉਣ ਦਾ ਭਰੋਸਾ ਦਿੱਤਾ।

CM Captain Amrinder Singh visit flood affected areasCM Captain Amrinder Singh visit flood affected areas

ਪੁਲ ਦੇ ਮੁੜ ਨਿਰਮਾਣ ਲਈ 60 ਲੱਖ ਰੁਪਏ ਦੇਣ ਦਾ ਐਲਾਨ :
ਮੁੱਖ ਮੰਤਰੀ ਨੇ ਘਨੌਰ ਦੇ ਪਿੰਡ ਸਿਰਕਪੜਾ ਵਿੱਚ ਨੁਕਸਾਨੇ ਗਏ ਪੁਲ ਦੇ ਮੁੜ ਨਿਰਮਾਣ ਲਈ 60 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਕ ਹੋਰ ਬੇਨਤੀ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਨੇ ਬਾਦਸ਼ਾਹਪੁਰ ਦੀ ਅਨਾਜ ਮੰਡੀ ਨੂੰ ਅਗਲੀ ਫਸਲ ਦੇ ਆਉਣ ਤੋਂ ਪਹਿਲਾਂ ਪੱਕੀ ਕਰਨ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਆਮ ਤੌਰ 'ਤੇ ਇਨ੍ਹਾਂ ਇਲਾਕਿਆਂ ਵਿਚ ਸਤੰਬਰ 'ਚ ਹੜ੍ਹ ਆਉਂਦੇ ਹਨ ਪਰ ਮੌਸਮ 'ਚ ਬਦਲਾਅ ਨਾਲ ਕੋਈ ਵੀ ਪੇਸ਼ੀਨਗੋਈ ਕਰਨਾ ਮੁਸ਼ਕਲ ਹੁੰਦਾ ਜਾ ਰਿਹਾ ਹੈ। ਉਨ੍ਹਾਂ ਨੇ ਸੁਚੇਤ ਕੀਤਾ ਕਿ ਭਾਵੇਂ ਹੁਣ ਪਾਣੀ ਦਾ ਪੱਧਰ ਘਟ ਗਿਆ ਹੈ ਪਰ ਕਿਸੇ ਵੀ ਸੰਭਾਵਨਾ ਲਈ ਤਿਆਰ ਰਹਿਣਾ ਜ਼ਰੂਰੀ ਹੈ। ਇਸ ਤੋਂ ਪਹਿਲਾਂ ਸ਼ੁਤਰਾਣਾ ਦੇ ਵਿਧਾਇਕ ਨਿਰਮਲ ਸਿੰਘ ਨੇ ਘੱਗਰ ਵਿਚ ਪਾੜ ਪੈਣ ਨਾਲ ਸ਼ੁਤਰਾਣਾ ਵਿਧਾਨ ਹਲਕੇ ਦੇ ਪਿੰਡਾਂ ਵਿੱਚ ਫਸਲਾਂ ਅਤੇ ਜਾਇਦਾਦ ਨੂੰ ਪਹੁੰਚੇ ਨੁਕਸਾਨ ਬਾਰੇ ਮੁੱਖ ਮੰਤਰੀ ਨੂੰ ਜਾਣੂੰ ਕਰਵਾਇਆ। ਮੁੱਖ ਮੰਤਰੀ ਨਾਲ ਉਨ੍ਹਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਅਤੇ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement