ਹੁਣ ਨਹੀਂ ਚੱਲੇਗੀ ਆਰਕੀਟੈਕਟਾਂ ਦੀ ਮਨਮਾਨੀ
Published : Jul 23, 2019, 6:18 pm IST
Updated : Jul 23, 2019, 6:18 pm IST
SHARE ARTICLE
Local Bodies department put a cap on the fee charged by the architectures
Local Bodies department put a cap on the fee charged by the architectures

ਇਮਾਰਤਾਂ ਦੀ ਨਕਸ਼ਾ ਫੀਸ ਦੀ ਸੀਮਾ ਕੀਤੀ ਜਾਵੇਗੀ ਨਿਰਧਾਰਤ

ਚੰਡੀਗੜ੍ਹ : ਸਥਾਨਕ ਸਰਕਾਰਾਂ ਵਿਭਾਗ ਨੇ ਇਮਾਰਤਾਂ ਦੇ ਨਕਸ਼ਿਆਂ ਲਈ ਆਰਕੀਟੈਕਟਾਂ ਵਲੋਂ ਲਈ ਜਾਣ ਵਾਲੀ ਫੀਸ ਦੀ ਹੱਦ ਨਿਰਧਾਰਤ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਕਦਮ ਦਾ ਉਦੇਸ਼ ਸੂਬੇ ਦੇ ਨਾਗਰਿਕਾਂ ਨੂੰ ਵਿੱਤੀ ਰਾਹਤ ਮੁਹੱਈਆ ਕਰਵਾਉਣਾ ਹੈ, ਕਿਉਂ ਜੋ ਉਨ੍ਹਾਂ ਵਲੋਂ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਸਨ ਕਿ ਸਿਰਫ਼ ਇਮਾਰਤਾਂ ਦੇ ਨਕਸ਼ੇ ਆਨਲਾਈਨ ਅਪਲੋਡ ਕਰਨ ਲਈ ਆਰਕੀਟੈਕਟਾਂ ਨੂੰ ਜ਼ਿਆਦਾ ਫੀਸ ਅਦਾ ਕਰਨੀ ਪੈਂਦੀ ਹੈ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਈ-ਨਕਸ਼ਾ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਕੀਤੀ ਉੱਚ ਪੱਧਰੀ ਮੀਟਿੰਗ ਪਿੱਛੋਂ ਕੀਤਾ ਗਿਆ।

Local Bodies department put a cap on the fee charged by the architecturesLocal Bodies department put a cap on the fee charged by the architectures

ਪ੍ਰੈਸ ਬਿਆਨ 'ਚ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਈ-ਨਕਸ਼ਾ ਯੋਜਨਾ ਨੂੰ ਸ਼ੁਰੂ ਕਰਨ ਦਾ ਮੰਤਵ ਸ਼ਹਿਰੀ ਗ਼ਰੀਬ ਵਰਗ ਨੂੰ ਸੁਚੱਜੀਆਂ ਸਥਾਈ ਸੇਵਾਵਾਂ ਪ੍ਰਦਾਨ ਕਰਨ ਲਈ ਸਰਕਾਰੀ ਅਤੇ ਸੰਸਥਾਗਤ ਸਮਰੱਥਾ ਨੂੰ ਹੋਰ ਮਜ਼ਬੂਤੀ ਦੇਣਾ ਹੈ। ਉਨ੍ਹਾਂ ਕਿਹਾ ਕਿ ਈ-ਨਕਸ਼ਾ ਪਲੈਨ 5 ਜਨਵਰੀ 2019 ਨੂੰ ਸ਼ੁਰੂ ਕੀਤਾ ਗਿਆ ਸੀ ਅਤੇ ਇਸ ਤਹਿਤ 165 ਸ਼ਹਿਰੀ ਸਥਾਨਕ ਇਕਾਈਆਂ ਅਤੇ 27 ਇਮਪਰੂਵਮੈਂਟ ਟਰੱਸਟਾਂ ਦੀ ਆਟੋਮੇਟ ਬਿਲਡਿੰਗ ਪਲਾਨ ਦੀ ਮਨਜੂਰੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਇਸ ਦੇ ਨਾਲ ਹੀ ਆਪਣੇ ਬਿਲਡਿੰਗ ਪਲਾਨ ਦੀ ਮਨਜੂਰੀ ਲੈਣ ਲਈ ਸਾਰੇ ਆਰਕੀਟੈਕਟ/ਨਾਗਰਿਕਾਂ ਡਰਾਇੰਗ/ਦਸਤਾਵੇਜ ਇਕੋ ਥਾਂ ਜਮਾਂ ਕਰਵਾ ਸਕਦੇ ਹਨ। ਉਨਾਂ ਦਸਿਆ ਕਿ ਹੁਣ ਤਕ ਕੁੱਲ 13500 ਮਾਮਲੇ ਸਫਲਤਾਪੂਰਵਕ ਆਨਲਾਈਨ ਚੜ੍ਹਾ ਦਿੱਤੇ ਗਏ ਹਨ ਅਤੇ 7700  ਤੋਂ ਜ਼ਿਆਦਾ ਪਲਾਨਾਂ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। 

Architect Architect

ਮਹਿੰਦਰਾ ਨੇ ਕਿਹਾ ਕਿ ਭਾਵੇਂ ਇਹ ਪ੍ਰਾਜੈਕਟ ਸਫ਼ਲਤਾਪੂਰਵਕ ਚਲ ਰਿਹਾ ਸੀ ਫਿਰ ਵੀ ਨਾਗਰਿਕਾਂ ਵਲੋਂ ਕੁਝ ਇਤਰਾਜ ਕੀਤੇ ਜਾ ਰਹੇ ਸਨ। ਨਾਗਰਿਕਾਂ ਵਲੋਂ ਬਿਲਡਿੰਗ ਪਲਾਨ ਦੇ ਨਕਸ਼ੇ ਲਈ ਆਰਕੀਟੈਕਟਾਂ ਵਲੋਂ ਮੰਗੀ ਜਾਣ ਵਾਲੀ ਵਧੇਰੇ ਫੀਸ ਦਾ ਸਭ ਤੋਂ ਵੱਧ ਇਤਰਾਜ ਕੀਤਾ ਜਾ ਰਿਹਾ ਸੀ। ਮੰਤਰੀ ਨੇ ਕਿਹਾ ਕਿ ਨਾਗਰਿਕਾਂ ਦੀਆਂ ਚਿੰਤਾਵਾਂ ਦਾ ਨਿਵਾਰਨ ਕਰਨ ਲਈ ਸਥਾਨਕ ਸਰਕਾਰਾਂ ਵਿਭਾਗ ਵਲੋਂ ਆਰਕੀਟੈਕਟਾਂ ਵਲੋਂ ਨਕਸ਼ਾ ਬਣਾਉਣ ਦੀ ਫੀਸ ਨਿਰਧਾਰਤ ਕਰਨ ਦਾ ਫ਼ੈਸਲਾ ਲਿਆ ਗਿਆ ਹੈ।

Local Bodies department put a cap on the fee charged by the architecturesLocal Bodies department put a cap on the fee charged by the architectures

ਬ੍ਰਹਮ ਮਹਿੰਦਰਾ ਨੇ ਏ. ਵੇਨੂੰ ਪ੍ਰਸਾਦ ਮੁੱਖ ਸਕੱਤਰ, ਸਥਾਨਕ ਸਰਕਾਰਾਂ ਵਿਭਾਗ ਨੂੰ ਉਚਿਤ ਫੀਸ ਢਾਂਚੇ ਦਾ ਨਿਰਮਾਣ ਅਤੇ ਨਕਸ਼ੇ ਬਣਾਉਣ ਲਈ ਆਰਕੀਟੈਕਟ ਵਲੋਂ ਨਾਗਰਿਕਾਂ ਤੋਂ ਫੀਸ ਲੈਣ ਲਈ ਬੁਨਿਆਦੀ ਢਾਂਚਾ ਬਣਾਉਣ ਦੀ ਹਦਾਇਤ ਕੀਤੀ। ਮੰਤਰੀ ਨੇ ਅਧਿਕਾਰੀਆਂ ਨੂੰ ਈ-ਨਕਸ਼ਾ ਪ੍ਰੋਜੈਕਟ ਸਬੰਧੀ ਲੋਕਾਂ ਤੋਂ ਸੁਝਾਅ ਤੇ ਫੀਡਬੈਕ ਲੈਣ ਦੇ ਆਦੇਸ਼ ਦਿੱਤੇ ਤਾਂ ਜੋ ਨਕਸ਼ੇ ਤਿਆਰ ਕਰਨ ਦੀ ਆਨਲਾਈਨ ਪ੍ਰਕਿਰਿਆ ਨੂੰ ਸੁਚੱਜਾ ਬਣਾ ਕੇ ਸੂਬੇ ਦੇ ਨਾਗਰਿਕਾਂ ਨੂੰ ਸਹੂਲਤ ਪ੍ਰਦਾਨ ਕੀਤੀ ਜਾ ਸਕੇ। ਮੀਟਿੰਗ ਵਿਚ ਏ. ਵੇਨੂੰ ਪ੍ਰਸਾਦ, ਮੁੱਖ ਸਕੱਤਰ ਤੇ ਡੀ.ਐਸ. ਮਾਂਗਟ, ਡਾਇਰੈਕਟਰ ਸਥਾਨਕ ਸਰਕਾਰਾਂ ਵਿਭਾਗ, ਐਸ.ਟੀ.ਪੀ. ਤੇ ਐਮ.ਟੀ.ਪੀ. ਅਤੇ ਵੱਖ-ਵੱਖ ਨਗਰ ਨਿਗਮਾਂ ਦੇ ਅਧਿਕਾਰੀ ਸ਼ਾਮਲ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement