
ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
ਚੰਡੀਗੜ੍ਹ(ਚਰਨਜੀਤ ਅਰੋੜਾ)- ਬੇਅਦਬੀ ਨਾਲ ਜੁੜੇ ਮਾਮਲੇ ਵਿਚ ਸੀਬੀਆਈ ਵੱਲੋਂ ਕਲੋਜ਼ਰ ਰਿਪੋਰਟ ਦਾਖ਼ਲ ਕੀਤੇ ਜਾਣ 'ਤੇ ਬੋਲਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੀਬੀਆਈ ਵੱਲੋਂ ਇਸ ਮਾਮਲੇ ਵਿਚ ਕਲੋਜ਼ਰ ਰਿਪੋਰਟ ਦੇਣਾ ਬਹੁਤ ਹੀ ਮੰਦਭਾਗਾ ਹੈ ਜਿਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਸਰਕਾਰਾਂ ਬੇਅਦਬੀ ਮਾਮਲੇ ਨੂੰ ਲੈ ਕੇ ਭੋਰਾ ਭਰ ਵੀ ਗੰਭੀਰ ਨਹੀਂ ਉਨ੍ਹਾਂ ਇਹ ਵੀ ਆਖਿਆ ਕਿ ਇਹ ਮਾਮਲਾ ਸਿਆਸਤ ਨਾਲ ਜੁੜਿਆ ਲਗਦਾ ਹੈ। ਦੱਸ ਦਈਏ ਕਿ ਸੀਬੀਆਈ ਵੱਲੋਂ ਬੇਅਦਬੀ ਨਾਲ ਜੁੜੇ ਮਾਮਲੇ ਨੂੰ ਲੈ ਕੇ ਅਦਾਲਤ ਵਿਚ ਕਲੋਜ਼ਰ ਰਿਪੋਰਟ ਦਾਖ਼ਲ ਕੀਤੀ ਗਈ ਹੈ। ਜਿਸ ਨੂੰ ਲੈ ਕੇ ਸਿੱਖ ਕੌਮ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।