ਅਕਾਲੀ ਦਲ ਟਕਸਾਲੀ ਭੰਗ ਨਹੀਂ ਹੋਵੇਗਾ, ਹਮਖਿਆਲੀਆਂ ਨਾਲ ਏਕਤਾ ਲਈ ਹਰ ਵਕਤ ਤਿਆਰ ਹਾਂ : ਬ੍ਰਹਮਪੁਰਾ
Published : Jul 23, 2020, 8:40 pm IST
Updated : Jul 23, 2020, 8:40 pm IST
SHARE ARTICLE
Ranjit Singh Brahmpura
Ranjit Singh Brahmpura

ਅਕਾਲੀ ਦਲ ਟਕਸਾਲੀ ਦੇ ਹੋਰ ਪਾਰਟੀ 'ਚ ਰਲੇਵੇ ਦੀਆਂ ਖ਼ਬਰਾਂ ਦਾ ਖੰਡਨ

ਚੰਡੀਗੜ੍ਹ : 'ਅਸੀਂ ਸਮੁੱਚੇ ਪੰਥਕ ਧੜਿਆਂ ਵਿਚ ਏਕਤਾ ਦੇ ਹਾਮੀ ਹਾਂ ਪਰ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਹੋਂਦ ਹਸਤੀ ਹਮੇਸ਼ਾ ਬਰਕਰਾਰ ਰਹੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਕੌਰ ਕਮੇਟੀ ਦੀ ਹੰਗਾਮੀ ਮੀਟਿੰਗ ਵਿਚ ਤੋਂ ਬਾਅਦ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ²ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਮੁੱਖ ਬੁਲਾਰੇ ਸ. ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਬੀਤੀ ਸ਼ਾਮ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਨਿਵਾਸ ਸਥਾਨ 'ਤੇ ਹੋਈ ਹੰਗਾਮੀ ਮੀਟਿੰਗ ਵਿਚ ਕੌਰ ਕਮੇਟੀ ਦੇ ਪ੍ਰਮੁੱਖ ਮੈਂਬਰਾਂ ਜਥੇਦਾਰ ਉਜਾਗਰ ਸਿੰਘ ਬਡਾਲੀ, ਜਥੇਦਾਰ ਗੁਰਪ੍ਰਤਾਪ ਸਿੰਘ ਰਿਆੜ, ਹਰਸੁਖਇੰਦਰ ਸਿੰਘ ਬੱਬੀ ਬਾਦਲ, ਕਰਨੈਲ ਸਿੰਘ ਪੀਰ ਮੁਹੰਮਦ ਤੋਂ ਇਲਾਵਾ ਸ. ਸਾਹਿਬ ਸਿੰਘ ਬਡਾਲੀ ਅਤੇ ਸ. ਰਵਿੰਦਰ ਸਿੰਘ ਬ੍ਰਹਮਪੁਰਾ ਨੇ ਭਾਗ ਲਿਆ।

Ranjit Singh BrahmpuraRanjit Singh Brahmpura

ਇਸ ਦੌਰਾਨ ਤਿੰਨ ਕੌਰ ਕਮੇਟੀ ਮੈਂਬਰਾਂ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ, ਜਥੇਦਾਰ ਮੱਖਣ ਸਿੰਘ ਨੰਗਲ ਅਤੇ ਜਥੇਦਾਰ ਮਨਮੋਹਨ ਸਿੰਘ ਸਠਿਆਲਾ ਨਾਲ ਫ਼ੋਨ 'ਤੇ ਗੱਲਬਾਤ ਕਰ ਕੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਭਵਿੱਖ ਵਿਚ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੂੰ ਏਕਤਾ ਦੀ ਕਿਸੇ ਸਰਤ ਤਹਿਤ ਭੰਗ ਨਹੀਂ ਕੀਤਾ ਜਾ ਸਕਦਾ ਪਰ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਸਮੇਤ ਕਿਸੇ ਵੀ ਪੰਥਕ ਅਤੇ ਅਕਾਲੀ ਗਰੁੱਪਾਂ ਸਮੇਤ ਹਮਖਿਆਲੀ ਪਾਰਟੀਆਂ ਨਾਲ ਤੀਸਰੇ ਫਰੰਟ ਵਜੋਂ ਗੱਲਬਾਤ ਕਰ ਕੇ ਏਕਤਾ ਵਲ ਵਧਿਆ ਜਾ ਸਕਦਾ ਹੈ।

Karnail Singh Peer mohammadKarnail Singh Peer mohammad

ਜਥੇਦਾਰ ਬ੍ਰਹਮਪੁਰਾ ਨੇ ਉਨ੍ਹਾਂ ਸਾਰੀਆਂ ਖਬਰਾਂ ਦਾ ਖੰਡਨ ਕੀਤਾ ਜਿਨ੍ਹਾਂ ਵਿਚ ਵਾਰ-ਵਾਰ ਕਿਹਾ ਜਾ ਰਿਹਾ ਹੈ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਾ ਰਲੇਵਾਂ ਬਾਦਲ ਜਾ ਢੀਂਡਸਾ ਦੇ ਡੈਮੋਕਰੇਟਿਕ ਦਲ ਵਿਚ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਖ਼ਬਰਾਂ ਕਿਸੇ ਸ਼ਰਾਰਤੀ ਦਿਮਾਗ ਦੀ ਕਾਢ ਹਨ।

ranjit singh brahmpuraranjit singh brahmpura

ਕੌਰ ਕਮੇਟੀ ਨੇ ਫ਼ੈਸਲਾ ਕੀਤਾ ਕਿ ਇਸੇ ਮਹੀਨੇ ਦੇ ਅਖੀਰ ਤਕ ਪਾਰਟੀ ਦੇ ਮੁੱਖ ਦਫ਼ਤਰ ਸ੍ਰੀ ਅੰਮ੍ਰਿਤਸਰ ਵਿਖੇ ਅਤੇ ਸਬ ਆਫ਼ਿਸ ਚੰਡੀਗੜ੍ਹ ਵਿਖੇ ਉਦਘਾਟਨ ਕੀਤਾ ਜਾਵੇਗਾ। ਪਾਰਟੀ ਦੀ ਮੈਂਬਰਸ਼ਿਪ ਭਰਤੀ ਕਰਨ ਲਈ ਇਕ ਲੱਖ ਭਰਤੀ ਪਰਚੀਆਂ ਵਰਕਰਾਂ ਤਕ ਪੁਚਾਈਆਂ ਜਾਣਗੀਆਂ।

Ranjit Singh BrahmpuraRanjit Singh Brahmpura

ਕੌਰ ਕਮੇਟੀ ਨੇ ਇਸ ਗੱਲ 'ਤੇ ਤਸੱਲੀ ਪ੍ਰਗਟ ਕੀਤੀ ਕਿ ਬੀਤੇ ਕਲ ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਅਤੇ ਅਕਾਲੀ ਦਲ 1920 ਦੇ ਆਗੂਆਂ ਨੇ ਜਥੇਦਾਰ ਬ੍ਰਹਮਪੁਰਾ ਨਾਲ ਮੀਟਿੰਗ ਕਰ ਕੇ ਇਕੱਠਿਆਂ ਚੱਲਣ ਦਾ ਜੋ ਫ਼ੈਸਲਾ ਕੀਤਾ ਹੈ ਉਹ ਬੇਹੱਦ ਸ਼ਲਾਘਾਯੋਗ ਹੈ।  ਪੰਜਾਬ ਅੰਦਰ ਸਿੱਖ ਨੌਜਵਾਨਾਂ ਦੀ ਫੜੋਫੜੀ ਦੀ ਸਖ਼ਤ ਨਿੰਦਾ ਕਰਦਿਆਂ ਕੇਦਰ ਤੇ ਰਾਜ ਸਰਕਾਰਾਂ ਨੂੰ ਸਰਕਾਰੀ ਦਮਨਕਾਰੀ ਨੀਤੀਆਂ ਬੰਦ ਕਰਨ ਦੀ ਅਪੀਲ ਕੀਤੀ ਗਈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement