CM ਨੇ ਅਨਲੌਕ 2.0 ਦੌਰਾਨ ਫਿਲਮਾਂ ਤੇ ਵੀਡਿਓ ਸ਼ੂਟਿੰਗ ਲਈ ਦਿਸ਼ਾ ਨਿਰਦੇਸ਼ਾਂ ਨੂੰ ਦਿੱਤੀ ਪ੍ਰਵਾਨਗੀ
Published : Jul 23, 2020, 6:02 pm IST
Updated : Jul 23, 2020, 6:02 pm IST
SHARE ARTICLE
Amarinder Singh
Amarinder Singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸੂਬੇ ਵਿੱਚ ਅਨਲੌਕ 2.0 ਦੌਰਾਨ ਫਿਲਮਾਂ.....

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸੂਬੇ ਵਿੱਚ ਅਨਲੌਕ 2.0 ਦੌਰਾਨ ਫਿਲਮਾਂ/ਸੰਗੀਤਕ ਵੀਡਿਓਜ਼ ਦੀਆਂ ਸ਼ੂਟਿੰਗ ਲਈ ਵਿਸਥਾਰਤ ਦਿਸ਼ਾ ਨਿਰਦੇਸ਼ਾਂ ਨੂੰ ਮਨਜ਼ੂਰੀ ਦੇ ਦਿੱਤੀ। ਹਦਾਇਤਾਂ ਅਨੁਸਾਰ ਸ਼ੂਟਿੰਗ ਵਾਲੇ ਸਥਾਨ 'ਤੇ 50 ਤੋਂ ਵੱਧ ਵਿਅਕਤੀ ਇਕੱਠੇ ਨਹੀਂ ਹੋ ਸਕਣਗੇ ਅਤੇ ਕੋਵਿਡ ਇਹਤਿਆਤ ਦੇ ਸਾਰੇ ਪ੍ਰੋਟੋਕਾਲਾਂ ਦੀ ਪਾਲਣਾ ਕਰਨੀ ਯਕੀਨੀ ਹੋਵੇਗੀ।

Amarinder SinghAmarinder Singh

ਫਿਲਮ ਤੇ ਸੰਗੀਤਕ ਸਨਅਤ ਦੇ ਨੁਮਾਇੰਦਿਆਂ ਦੇ ਵਫਦ ਵੱਲੋਂ ਫਿਲਮਾਂ ਤੇ ਗਾਣਿਆਂ ਦੇ ਫਿਲਮਾਂਕਣ ਲਈ ਆਗਿਆ ਲੈਣ ਸਬੰਧੀ ਮੁੱਖ ਮੰਤਰੀ ਕੋਲ ਕੀਤੀ ਮੰਗ ਤੋਂ ਬਾਅਦ ਮੁੱਖ ਮੰਤਰੀ ਨੇ ਬੁੱਧਵਾਰ ਨੂੰ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਇਸ ਸਬੰਧੀ ਸਪੱਸ਼ਟ ਹਦਾਇਤਾਂ ਜਾਰੀ ਕਰਨ ਲਈ ਕਿਹਾ ਸੀ।

Capt. Amarinder SinghCapt. Amarinder Singh

ਮੁੱਖ ਮੰਤਰੀ ਵੱਲੋਂ ਅੱਜ ਪ੍ਰਵਾਨਗੀ ਦੇਣ ਤੋਂ ਬਾਅਦ ਵਿਸ਼ੇਸ਼ ਮੁੱਖ ਸਕੱਤਰ (ਗ੍ਰਹਿ) ਸਤੀਸ਼ ਚੰਦਰਾ ਨੇ ਸੂਬੇ ਵਿੱਚ ਫਿਲਮਾਂ/ਸੰਗੀਤਕ ਵੀਡਿਓ ਫਿਲਮਾਂਕਣ ਲਈ ਸ਼ਰਤਾਂ ਸਹਿਤ ਆਗਿਆ ਦੇਣ ਸਬੰਧੀ ਵਿਆਪਕ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ।

coronavirus coronavirus

ਸ਼ੂਟਿੰਗ ਲਈ ਆਗਿਆ ਲੈਣ ਵਾਸਤੇ ਡਿਪਟੀ ਕਮਿਸ਼ਨਰ ਨੂੰ ਬਿਨੈ ਪੱਤਰ ਦੇਣਾ ਹੋਵੇਗਾ ਜਿਸ ਵਿੱਚ ਸ਼ੂਟਿੰਗ ਸਥਾਨ ਦਾ ਵੇਰਵਾ, ਦਿਨਾਂ ਦੀ ਗਿਣਤੀ, ਆਗਿਆ ਦਾ ਸਮਾਂ ਆਦਿ ਲਿਖਣਾ ਹੋਵੇਗਾ। ਡਿਪਟੀ ਕਮਿਸ਼ਨਰ ਪੁਲਿਸ ਅਧਿਕਾਰੀਆਂ ਨਾਲ ਸਲਾਹ ਤੋਂ ਬਾਅਦ ਆਗਿਆ ਦੇਵੇਗਾ ਅਤੇ ਆਗਿਆ ਦੀ ਕਾਪੀ ਅੱਗੇ ਜਾਣਕਾਰੀ ਤੇ ਲੋੜੀਂਦੀ ਕਾਰਵਾਈ ਵਾਸਤੇ ਪੁਲਿਸ ਕਮਿਸ਼ਨਰ/ਐਸ.ਐਸ.ਪੀ. ਨੂੰ ਭੇਜੀ ਜਾਵੇਗੀ।

shootingshooting

ਹਦਾਇਤਾਂ ਅਨੁਸਾਰ ਸ਼ੂਟਿੰਗ ਦੌਰਾਨ ਮੌਕੇ 'ਤੇ ਕੁੱਲ 50 ਤੋਂ ਵੱਧ ਵਿਅਕਤੀ ਇਕੱਠੇ ਨਹੀਂ ਹੋਣਗੇ ਅਤੇ ਇਹ ਘੱਟੋ-ਘੱਟ ਸੰਭਵ ਸਮੇਂ ਵਿੱਚ ਕੀਤੀ ਜਾਣੀ ਚਾਹੀਦੀ ਹੈ। ਸ਼ੂਟਿੰਗ ਸਬੰਧਤ ਵਿਅਕਤੀਆਂ ਦੀ ਥਰਮਲ ਸਕੈਨਿੰਗ ਤੋਂ ਬਾਅਦ ਹੀ ਸ਼ੁਰੂ ਹੋ ਸਕੇਗੀ ਅਤੇ ਕਿਸੇ ਵਿੱਚ ਬਿਮਾਰੀ ਦਾ ਕੋਈ ਲੱਛਣ ਨਾ ਪਾਏ ਜਾਣ ਤੋਂ ਬਾਅਦ ਹੀ ਸ਼ੁਰੂ ਹੋਵੇਗੀ।

ਸ਼ੂਟਿੰਗ ਸਥਾਨ ਨੂੰ ਸੈਨੀਟਾਈਜ਼ ਕੀਤਾ ਜਾਵੇਗਾ ਅਤੇ ਸਾਬਣ ਤੇ ਪਾਣੀ ਦਾ ਪੂਰਾ ਪ੍ਰਬੰਧ ਹੋਵੇਗਾ। ਸਾਰਿਆਂ ਨੂੰ ਨਿਰੰਤਰ ਹੱਥ ਧੋਣੇ ਪੈਣਗੇ। ਕੈਮਰੇ ਦਾ ਸਾਹਮਣਾ ਕਰਨ ਵਾਲਿਆਂ ਨੂੰ ਛੱਡ ਕੇ ਬਾਕੀ ਸਾਰਿਆਂ ਨੂੰ ਮਾਸਕ ਪਹਿਨਣਾ ਅਤੇ ਸਮਾਜਿਕ ਵਿੱਥ ਦੇ ਨਿਯਮਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ।

ਭੀੜ ਨੂੰ ਰੋਕਣ ਲਈ ਢੁੱਕਵੀਂ ਗਿਣਤੀ ਵਿੱਚ ਕਨਾਤਾਂ ਆਦਿ ਦੀ ਵਿਵਸਥਾ ਕਰਨੀ ਹੋਵੇਗੀ ਅਤੇ ਨਿੱਜੀ ਸੁਰੱਖਿਆ ਕਰਮੀਆਂ ਵੱਲੋਂ ਭੀੜ ਨੂੰ ਕੰਟਰੋਲ ਕਰਨਾ ਯਕੀਨੀ ਬਣਾਉਣਾ ਹੋਵੇਗਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement