ਬਲਬੀਰ ਸਿੱਧੂ ਵਲੋਂ 5 ਐਡਵਾਂਸ ਲਾਈਫ਼ ਸੇਵਿੰਗ ਐਂਬੂਲੈਂਸਾਂ ਨੂੰ ਹਰੀ ਝੰਡੀ 
Published : Jul 23, 2020, 10:05 am IST
Updated : Jul 23, 2020, 10:05 am IST
SHARE ARTICLE
balbir Sidhu
balbir Sidhu

ਮਹਾਂਮਾਰੀ ਦੇ ਸੰਕਟਕਾਲੀ ਦੌਰ ਵਿਚ ਫੌਰੀ ਐਮਰਜੈਂਸੀ ਸਿਹਤ ਸੇਵਾਵਾਂ ਮੁਹਈਆ ਕਰਵਾਉਣ ਦੇ ਮਦੇਨਜ਼ਰ

ਚੰਡੀਗੜ੍ਹ, 22 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਮਹਾਂਮਾਰੀ ਦੇ ਸੰਕਟਕਾਲੀ ਦੌਰ ਵਿਚ ਫੌਰੀ ਐਮਰਜੈਂਸੀ ਸਿਹਤ ਸੇਵਾਵਾਂ ਮੁਹਈਆ ਕਰਵਾਉਣ ਦੇ ਮਦੇਨਜ਼ਰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ 5 ਐਡਵਾਂਸ ਲਾਈਫ਼ ਸੇਵਿੰਗ ਐਂਬੂਲੈਂਸਾਂ ਦੀ ਸ਼ੁਰੂਆਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਐਂਬੂਲੈਂਸਾਂ ਦੀ ਘਾਟ ਨੂੰ ਪੂਰਾ ਕਰਨ ਹਿੱਤ  ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 17 ਏਐਲਐਸ ਅਤੇ 60 ਬੀਐਲਐਸ ਐਂਬੂਲੈਂਸਾਂ ਖ਼ਰੀਦਣ ਦਾ ਫ਼ੈਸਲਾ ਕੀਤਾ ਹੈ।

File Photo File Photo

ਉਨ੍ਹਾਂ ਕਿਹਾ ਮੇਕ ਇਨ ਪੰਜਾਬ ਪਾਲਿਸੀ ਨੂੰ ਧਿਆਨ ਵਿਚ ਰਖਦਿਆਂ ਜੱੈਮ ਪੋਰਟਲ ਰਾਹੀਂ ਮੈਸਰਜ਼ ਐਸ.ਐਮ.ਐਲ. ਇਸੂਜੂ ਲਿਮਟਡ ਨੂੰ ਇਨ੍ਹਾਂ ਐਂਬੂਲੈਂਸਾਂ ਦਾ ਆਰਡਰ ਦਿਤਾ ਗਿਆ ਸੀ ਜਿਸ ਤਹਿਤ 5 ਐਡਵਾਂਸ ਲਾਈਫ਼ ਸੇਵਿੰਗ ਐਂਬੂਲੈਂਸਾਂ ਅੱਜ ਪ੍ਰਾਪਤ ਹੋਈਆਂ ਹਨ। ਮੰਤਰੀ ਨੇ ਕਿਹਾ ਕਿ ਸਾਰੀਆਂ 17 ਏਐਲਐਸ ਐਂਬੂਲੈਂਸਾਂ ਜੀਵਨ ਬਚਾਉਣ ਵਾਲੇ ਉਪਕਰਣਾਂ ਜਿਵੇਂ ਵੈਂਟੀਲੇਟਰਾਂ, ਡਿਫਿਬ੍ਰਿਲੇਟਰਾਂ, ਮਲਟੀ-ਪੈਰਾ ਮਰੀਜ਼ਾਂ ਦੀ ਨਿਗਰਾਨੀ, ਸੱਕਸ਼ਨ ਮਸ਼ੀਨ, ਨਿਬੂਲਾਈਜ਼ਰਜ਼ ਆਦਿ ਨਾਲ ਪੂਰੀ ਤਰ੍ਹਾਂ ਲੈਸ ਹਨ।

ਇਨ੍ਹਾਂ ਐਂਬੂਲੈਂਸਾਂ ਦੀ ਡਿਲੀਵਰੀ ਸ਼ੁਰੂ ਕਰ ਦਿਤੀ ਗਈ ਹੈ ਅਤੇ ਬਾਕੀ ਰਹਿੰਦੀਆਂ ਐਂਬੂਲਲੈਂਸਾਂ ਇਕ ਮਹੀਨੇ ਦੇ ਅੰਦਰ ਪਾ੍ਰਾਪਤ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਅੱਜ ਦੀ ਤਾਰੀਕ ਵਿੱਚ ਪੰਜਾਬ ਕੋਲ 5 ਏਐਲਐਸ ਅਤੇ 245 ਬੀਐਲਐਸ ਐਂਬੂਲੈਂਸਾਂ ਮੌਜੂਦ ਹਨ ਜਿਨ੍ਹਾਂ ਨੂੰ ਪਹਿਲਾਂ ਹੀ ਰਣਨੀਤਕ ਥਾਵਾਂ ’ਤੇ ਭੇਜਿਆ ਗਿਆ ਹੈ ਅਤੇ 108 ਕਾਲ ਸੈਂਟਰ ਨਾਲ ਜੋੜਿਆ ਗਿਆ ਹੈ। ਸ੍ਰੀ ਸਿੱਧੂ ਨੇ ਕਿਹਾ ਕਿ ਇਹ ਐਂਬੂਲੈਂਸਾਂ ਸਾਹ ਲੈਣ ਵਿਚ ਤਕਲੀਫ਼ ਅਤੇੇ ਹੋਰ ਗੰਭੀਰ ਸਮੱਸਿਆਵਾਂ ਵਾਲੇ ਮਰੀਜ਼ਾਂ ਲਈ ਜੀਵਨ ਰੱਖਿਅਕ ਸਾਬਤ ਹੋਣਗੀਆਂ। ਉਨ੍ਹਾਂ ਕਿਹਾ ਕਿ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਐਮਰਜੈਂਸੀ ਐਂਬੂਲੈਂਸਾਂ ਸ਼ਹਿਰੀ ਖੇਤਰਾਂ ਵਿਚ 20 ਮਿੰਟ ਦੇ ਅੰਦਰ ਅਤੇ ਪੇਂਡੂ ਖੇਤਰਾਂ ਵਿਚ 30 ਮਿੰਟ ਦੇ ਅੰਦਰ-ਅੰਦਰ ਪਹੁੰਚ ਸਕਣ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement