ਖੇਤੀ ਆਰਡੀਨੈਂਸਾਂ ਬਾਰੇ ਕੇਂਦਰੀ ਨੋਟੀਫ਼ੀਕੇਸ਼ਨ ਕਿਸਾਨਾਂ ਵਲੋਂ ਰੱਦ
Published : Jul 23, 2020, 11:15 am IST
Updated : Jul 23, 2020, 11:15 am IST
SHARE ARTICLE
 Central notification on agriculture ordinances rejected by farmers
Central notification on agriculture ordinances rejected by farmers

 ਤੀਜੇ ਦਿਨ ਵੀ 105 ਥਾਈਂ ਕੀਤੇ ਅਰਥੀ ਸਾੜ ਮੁਜ਼ਾਹਰੇ

ਸੰਗਰੂਰ, ਪਟਿਆਲਾ, ਮੋਗਾ, ਅੰਮਿ੍ਰਤਸਰ, 22 ਜੁਲਾਈ (ਭੁੱਲਰ, ਫਤਿਹਪੁਰੀ, ਖਾਨ, ਬੋਹੜੂ) : ਭਾਜਪਾ ਗੱਠਜੋੜ ਦੀ ਕੇਂਦਰੀ ਹਕੂਮਤ ਵਲੋਂ ਖੇਤੀ ਆਰਡੀਨੈਂਸ ਲਾਗੂ ਕਰਨ ਹਿੱਤ ਜਾਰੀ ਕੀਤੇ ਨੋਟੀਫ਼ੀਕੇਸ਼ਨਾਂ ਨੂੰ ਰੱਦ ਕਰਦਿਆਂ ਕਿਸਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਅਗਵਾਈ ਹੇਠ ਕਿਸਾਨ ਜਥੇਬੰਦੀਆਂ ਦੇ ਤਾਲਮੇਲਵੇਂ ਸੰਘਰਸ਼ ਦੇ ਤੀਜੇ ਦਿਨ ਵੀ ਅੱਜ ਪੰਜਾਬ ਭਰ ਵਿਚ ਅਰਥੀ ਸਾੜ ਮੁਜ਼ਾਹਰੇ ਕੀਤੇ ਗਏ। 

ਜਥੇਬੰਦੀ ਦੇ ਕਾਰਜਕਾਰੀ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਅਤੇ ਜਨਰਲ ਸਕੱਤਰ ਹਰਿੰਦਰ ਕੌਰ ਬਿੰਦੂ ਨੇ ਲਿਖਤੀ ਸੂਬਾਈ ਪ੍ਰੈੱਸ ਰਿਲੀਜ਼ ਰਾਹੀਂ ਦਸਿਆ ਕਿ ਅੱਜ ਸੰਗਰੂਰ, ਪਟਿਆਲਾ, ਮਾਨਸਾ, ਬਰਨਾਲਾ, ਬਠਿੰਡਾ, ਮੋਗਾ, ਫ਼ਰੀਦਕੋਟ, ਫ਼ਾਜ਼ਿਲਕਾ, ਫ਼ਿਰੋਜ਼ਪੁਰ, ਅੰਮ੍ਰਿਤਸਰ, ਗੁਰਦਾਸਪੁਰ, ਲੁਧਿਆਣਾ, ਮੁਕਤਸਰ 13 ਜ਼ਿਲਿ੍ਹਆਂ ਦੇ 105 ਪਿੰਡਾਂ ਵਿੱਚ ਕੁੱਲ ਰਲਾ ਕੇ ਹਜ਼ਾਰਾਂ ਕਿਸਾਨ ਮਜ਼ਦੂਰ ਪਰਵਾਰਾਂ ਸਮੇਤ ਸ਼ਾਮਲ ਹੋਏ। 

ਇਕੱਠਾਂ ਵਲੋਂ ਮੋਦੀ ਸਰਕਾਰ ਮੁਰਦਾਬਾਦ ਦੇ ਰੋਹ ਭਰਪੂਰ ਨਾਹਰੇ ਮਾਰਦਿਆਂ 5 ਜੂਨ ਦੇ ਤਿੰਨੇ ਖੇਤੀ ਆਰਡੀਨੈਂਸ ਅਤੇ ਬਿਜਲੀ ਸੋਧ ਬਿੱਲ 2020 ਰੱਦ ਕਰਨ ਸਮੇਤ ਪਟਰੌਲ ਡੀਜ਼ਲ ਦਾ ਮੁਕੰਮਲ ਕੰਟਰੋਲ ਸਰਕਾਰੀ ਹੱਥਾਂ ਵਿਚ ਲੈਣ ਦੀ ਜ਼ੋਰਦਾਰ ਮੰਗ ਕੀਤੀ ਗਈ। ਥਾਂ-ਥਾਂ ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿਚ ਕਾਰਜਕਾਰੀ ਸੂਬਾ ਆਗੂਆਂ ਅਮਰੀਕ ਸਿੰਘ ਗੰਢੂਆਂ, ਸੰਦੀਪ ਸਿੰਘ ਚੀਮਾ ਤੇ ਰਾਜਵਿੰਦਰ ਰਾਮ ਨਗਰ ਸਮੇਤ ਜ਼ਿਲ੍ਹਾ ਤੇ ਬਲਾਕ ਪਧਰੇ ਸਰਗਰਮ ਆਗੂ ਸ਼ਾਮਲ ਸਨ। 

File Photo File Photo

ਬੁਲਾਰਿਆਂ ਨੇ ਦਾਅਵਾ ਕੀਤਾ ਕਿ ਕਰੋਨਾ ਦੀ ਆੜ ਹੇਠ ਇਹ ਆਰਡੀਨੈਂਸ ਲਾਗੂ ਹੋਣ ਨਾਲ ਪੰਜਾਬ ਹਰਿਆਣੇ ਵਿਚ ਹੋ ਰਹੀ ਕਣਕ, ਝੋਨੇ, ਨਰਮੇ, ਗੰਨੇ ਦੀ ਸਰਕਾਰੀ ਖ਼ਰੀਦ ਵੀ ਠੱਪ ਹੋ ਜਾਣੀ ਹੈ ਅਤੇ ਐਮ.ਐਸ.ਪੀ. ਮਿਥੇ ਜਾਣ ਦੀ ਕੋਈ ਤੁਕ ਨਹੀਂ ਰਹਿਣੀ। ਕਿਉਂਕਿ ਪਹਿਲਾਂ ਹੀ ਪੂਰੇ ਦੇਸ਼ ਵਾਸਤੇ ਐਮ.ਐਸ.ਪੀ. ਮਿਥੇ ਜਾਣ ਦੇ ਬਾਵਜੂਦ ਸਰਕਾਰੀ ਖ਼ਰੀਦ ਤੋਂ ਵਾਂਝੇ ਸੂਬਿਆਂ ਦੇ ਕਿਸਾਨ ਭਈਏ ਖੇਤ ਮਜ਼ਦੂਰੀ ਲਈ ਪੰਜਾਬ ਹਰਿਆਣੇ ਹਜ਼ਾਰਾਂ ਕਿਲੋਮੀਟਰ ਚੱਲ ਕੇ ਆਉਂਦੇ ਹਨ। ਬਿਜਲੀ ਸੋਧ ਬਿੱਲ ਲਾਗੂ ਹੋਇਆ ਤਾਂ ਕਿਸਾਨਾਂ ਮਜ਼ਦੂਰਾਂ ਦੀ ਬਿੱਲ ਸਬਸਿਡੀ ਖਤਮ ਹੋਣ ਨਾਲ ਖੇਤੀ ਘਾਟੇ ਹੋਰ ਵੀ ਜਿਆਦਾ ਵਧਣੇ ਹਨ।

ਪਹਿਲਾਂ ਹੀ ਭਾਰੀ ਖੇਤੀ ਘਾਟਿਆਂ ਕਾਰਨ ਕਰਜ਼ੇ ਮੋੜਨੋਂ ਅਸਮਰੱਥ ਖੁਦਕੁਸ਼ੀਆਂ ਦਾ ਸ਼ਿਕਾਰ ਹੋ ਰਹੇ ਕਿਸਾਨਾਂ ਮਜ਼ਦੁਰਾਂ ਦੀ ਮੁਕੰਮਲ ਆਰਥਿਕ ਤਬਾਹੀ ਹੋਣੀ ਹੈ। ਖੁਦਕੁਸ਼ੀਆਂ ਦਾ ਵਰਤਾਰਾ ਵੀ ਅਤੇ ਕਿਸਾਨਾਂ ਦੀਆਂ ਬਚੀਆਂ ਖੁਚੀਆਂ ਜ਼ਮੀਨਾਂ ਧਨਾਡ ਜਗੀਰਦਾਰਾਂ, ਸੂਦਖੋਰਾਂ ਤੇ ਕਾਰਪੋਰੇਟਾਂ ਦੇ ਕਬਜ਼ੇ ਹੇਠ ਜਾਣ ਦਾ ਅਮਲ ਵੀ ਹੋਰ ਤੇਜ਼ ਹੋਣਾ ਹੈ। ਇਸ ਭਿਆਨਕ ਆਰਥਕ ਤਬਾਹੀ ਤੋਂ ਬਚਣ ਲਈ ਸੰਘਰਸ਼ ਹੀ ਇਕੋ ਇਕ ਰਾਹ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement