ਜੰਗਲਾਤ ਮੰਤਰੀ ਵਲੋਂ ਸਮਾਜ ਸੇਵੀ ਸੰਸਥਾਵਾਂ ਨੂੰ ਬੂਟੇ ਲਾਉਣ ’ਚ ਸਹਿਯੋਗ ਕਰਨ ਦਾ ਸੱਦਾ
Published : Jul 23, 2020, 11:21 am IST
Updated : Jul 23, 2020, 11:21 am IST
SHARE ARTICLE
 Forest Minister calls upon NGOs to cooperate in planting saplings
Forest Minister calls upon NGOs to cooperate in planting saplings

‘ਅੰਤਰਰਾਸ਼ਟਰੀ ਮੇਰਾ ਰੁੱਖ ਦਿਵਸ’ ਮਨਾਉਣ ਲਈ ‘ਗੋ ਗਰੀਨ ਆਰਗੇਨਾਈਜੇਸ਼ਨ’ ਦੀ ਸ਼ਲਾਘਾ

ਚੰਡੀਗੜ੍ਹ, 22 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਸੂਬੇ ਭਰ ’ਚ ਕੰਮ ਕਰਦੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਅੱਗੇ ਆਉਣ ਦਾ ਸੱਦਾ ਦਿਤਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਲਈ ਬੂਟੇ ਲਾਉਣ ਅਤੇ ਬੂਟਿਆਂ ਦੀ ਸੰਭਾਲ ਕਰਨ ਕਰਨ ਲਈ ਸੂਬੇ ਦੀ ਹਰ ਚਾਹਵਾਨ ਸੰਸਥਾ ਦਾ ਸਹਿਯੋਗ ਲਿਆ ਜਾਵੇਗਾ।

File Photo File Photo

ਸ. ਧਰਮਸੋਤ ਨੇ ਕਿਹਾ ਕਿ ਸਰਕਾਰ ਵਲੋਂ ਹਰ ਉਸ ਸੰਸਥਾ ਦਾ ਸਵਾਗਤ ਹੈ ਜੋ ਪੰਜਾਬ ਸਰਕਾਰ ਦਾ ਸਹਿਯੋਗ ਕਰਨ ਦੀ ਇੱਛਾ ਰੱਖਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਹਰ ਇਕ ਵਿਅਕਤੀ ਨੂੰ ਸਵੈ-ਇੱਛਾ ਨਾਲ ਬੂਟੇ ਲਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕਰਨਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ। ਸੂਬੇ ਭਰ ’ਚ ਵੱਧ ਤੋਂ ਵੱਧ ਬੂਟੇ ਲਾਉਣ ’ਤੇ ਜ਼ੋਰ ਦਿੰਦਿਆਂ ਸ. ਧਰਮਸੋਤ ਨੇ ਕਿਹਾ ਕਿ ਸੂਬੇ ਦੇ ਹਰ ਵਾਸੀ ਦੇ ਸਹਿਯੋਗ ਨਾਲ ਹੀ ਘਰ-ਘਰ ਹਰਿਆਲੀ ਲਿਆਂਦੀ ਜਾ ਸਕਦੀ ਹੈ। 

ਸ. ਧਰਮਸੋਤ ਨੇ ਜੰਗਲਾਤ ਦੇ ਸਮੂਹ ਜ਼ਿਲ੍ਹਾ ਅਧਿਕਾਰੀਆਂ ਨੂੰ ਜ਼ਿਲ੍ਹਾ ਪੱਧਰ ’ਤੇ 26 ਜੁਲਾਈ, 2020 ਨੂੰ ‘ਮੇਰਾ ਰੁੱਖ ਦਿਵਸ’ ਮਨਾਉਣ ਲਈ ਅਪੀਲ ਕੀਤੀ। ਉਨ੍ਹਾਂ ਨੇ ਹਰ ਸਾਲ ਜੁਲਾਈ ਦੇ ਆਖ਼ਰੀ ਐਤਵਾਰ ਨੂੰ ਮਨਾਏ ਜਾਂਦੇ ‘ਅੰਤਰਰਾਸ਼ਟਰੀ ਮੇਰਾ ਰੁੱਖ ਦਿਵਸ’ ਸਬੰਧੀ ‘ਗੋ ਗਰੀਨ ਇੰਟਰਨੈਸ਼ਨਲ ਆਰਗੇਨਾਈਜੇਸ਼ਨ’ ਦੀ ਸ਼ਲਾਘਾ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement