ਜੰਗਲਾਤ ਮੰਤਰੀ ਧਰਮਸੋਤ ਦੀ ਕੋਰੋਨਾ ਰਿਪੋਰਟ ਨੈਗਿਟਿਵ
Published : Jul 23, 2020, 11:24 am IST
Updated : Jul 23, 2020, 11:24 am IST
SHARE ARTICLE
Forest Minister Dharamsot corona report negative
Forest Minister Dharamsot corona report negative

ਪੰਜਾਬ ਦੇ ਜੰਗਲਾਤ, ਪ੍ਰਿਟਿੰਗ ਤੇ ਸਟੇਸ਼ਨਰੀ, ਸਮਾਜਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ

ਖੰਨਾ, 22 ਜੁਲਾਈ (ਅਦਰਸ਼ਜੀਤ ਸਿੰਘ ਖੰਨਾ) : ਪੰਜਾਬ ਦੇ ਜੰਗਲਾਤ, ਪ੍ਰਿਟਿੰਗ ਤੇ ਸਟੇਸ਼ਨਰੀ, ਸਮਾਜਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਕਰੋਨਾ ਰਿਪੋਰਟ ਨੈਗੇਟਿਵ ਆਈ ਹੈ। ਦਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅਪਣੀ ਕੈਬਨਿਟ ਦੇ ਸਾਰੇ ਵਜ਼ੀਰਾਂ ਨੂੰ ਕੋਵਿਡ-19 ਦਾ ਟੈਸਟ ਕਰਵਾਏ ਜਾਣ ਲਈ ਆਖਿਆ ਗਿਆ ਸੀ।

ਕੈਬਨਿਟ ਮੰਤਰੀ ਸਰਦਾਰ ਸਾਧੂ ਸਿੰਘ ਧਰਮਸੋਤ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਤੇ ਸਿਹਤ ਵਿਭਾਗ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨ ਅਤੇ ਘਰੋਂ ਬਾਹਰ ਜਾਂਦੇ ਵਕਤ ਮੂੰਹ ’ਤੇ ਮਾਸਕ ਪਾ ਕੇ ਹੀ ਨਿਕਲਣ। ਉਨਾਂ ਇਹ ਵੀ ਕਿਹਾ ਕਿ ਸਮਾਜਕ ਦੂਰੀ ਬਣਾ ਕੇ ਰੱਖੋ ਅਤੇ ਘਰਾਂ ਤੋਂ ਤਾਂ ਹੀ ਬਾਹਰ ਜਾਵੋ ਜੇਕਰ ਤੁਹਾਨੂੰ ਬਹੁਤ ਜ਼ਿਆਦਾ ਜ਼ਰੂਰੀ ਕੰਮ ਹੋਵੇ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਸਾਨੂੰ ਅਪਣੇ ਹੱਥਾਂ ਨੂੰ ਵਾਰ-ਵਾਰ ਧੋਣਾ ਚਾਹੀਦਾ ਹੈ। ਕੈਬਨਿਟ ਮੰਤਰੀ ਸਰਦਾਰ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਤਾਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ‘ਪੰਜਾਬ ਮਿਸ਼ਨ ਫ਼ਤਿਹ’ ਨੂੰ ਕਾਮਯਾਬ ਕੀਤਾ ਜਾ ਸਕਦਾ ਹੈ ਤੇ ਕਰੋਨਾ ਦੀ ਜੰਗ ਜਿੱਤੀ ਜਾ ਸਕਦੀ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement