ਪੰਜਾਬ ਮੰਤਰੀ ਮੰਡਲ ਵਲੋਂ ਉਦਯੋਗਿਕ ਸੈਕਟਰ ਲਈ ਲੈਂਡ ਪੂਲਿੰਗ ਨੀਤੀ ਨੂੰ ਪ੍ਰਵਾਨਗੀ
Published : Jul 23, 2020, 7:49 am IST
Updated : Jul 23, 2020, 7:49 am IST
SHARE ARTICLE
 Punjab Cabinet approves land pooling policy for industrial sector
Punjab Cabinet approves land pooling policy for industrial sector

ਗਮਾਡਾ ਦੀ ਲੈਂਡ ਪੂਲਿੰਗ ਨੀਤੀ ਵਿਚ ਵੀ ਹੋਵੇਗੀ ਸੋਧ

ਚੰਡੀਗੜ੍ਹ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਮੰਤਰੀ ਮੰਡਲ ਦੀ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਕਈ ਅਹਿਮ ਪ੍ਰਸਤਾਵਾਂ ਨੂੰ ਪ੍ਰਵਾਨਗੀ ਦਿੰਦਿਆਂ ਫ਼ੈਸਲੇ ਲਏ ਗਏ ਹਨ। ਜਿਥੇ ਗਮਾਡਾ ਦੀ ਲੈਂਡ ਪੂਲਿੰਗ ਨੀਤੀ ਨੂੰ ਹੋਰ ਵਧੇਰੇ ਆਕਰਸ਼ਕ ਬਣਾਉਣ ਵਿਚ ਇਸ ਵਿਚ ਸੋਧ ਕਰਨ ਅਤੇ ਇਸ ਨੀਤੀ ਨੂੰ ਉਦਯੋਗਾਂ ਲਈ ਵੀ ਲਾਗੂ ਕਰਨ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦਿਤੀ ਗਈ।

World Bank World Bank

ਇਸ ਤੋਂ ਇਲਾਵਾ 305 ਜੇਲ ਵਾਰਡਰਾਂ ਦੀ ਸਿੱਧੀ ਭਰਤੀ, ਅੰਮ੍ਰਿਤਸਰ ਤੇ ਲੁਧਿਆਣਾ ਵਿਚ ਵਿਸ਼ਵ ਬੈਂਕ ਦੀ ਸਹਾਇਤਾ ਵਾਲੇ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਅਤੇ  ਕੋਵਿਡ 19 ਦੇ ਟੈਸਟਾਂ ਦੀ ਸਮਰੱਥਾ ਵਧਾਉਣ ਲਈ 7 ਆਟੋਮੈਟਿਕ ਆਰ.ਐਨ.ਏ. ਐਕਸਟੈਨਸ਼ਨ ਮਸ਼ੀਨਾਂ ਖ਼ਰੀਦਣ ਦੇ ਪ੍ਰਸਤਾਵਾਂ ਨੂੰ ਮਨਜ਼ੂਰੀ ਦਿਤੀ ਗਈ ਹੈ।

File Photo File Photo

ਲੈਂਡ ਪੂਲਿੰਗ ਸਬੰਧੀ ਪ੍ਰਵਾਨ ਕੀਤੇ ਪ੍ਰਸਤਾਵ ਅਨੁਸਾਰ ਹੁਣ ਸਵੈਇੱਛਾ ਨਾਲ ਜ਼ਮੀਨ ਦੇਣ ਵਾਲਿਆਂ ਨੂੰ ਇਸ ਦੇ ਬਦਲੇ ਮੁਆਵਜ਼ੇ ਵਜੋਂ ਵਾਧੂ ਜ਼ਮੀਨ ਦਿਤੀ ਜਾਵੇਗੀ। ਗਮਾਡਾ ਦੀ ਲੈਂਡ ਪੂਲਿੰਗ ਨੀਤੀ ਵਿਚ ਸੋਧ ਨਾਲ ਇਹ ਮੋਹਾਲੀ ਦੇ 101 ਤੇ 103 ਸੈਕਟਰਾਂ ਵਿਚ ਉਦਯੋਗਿਕ ਅਸਟੇਟ ਦੇ ਵਿਕਾਸ ਲਈ ਲਾਭਕਾਰੀ ਹੋਵੇਗੀ। ਸੋਧੀ ਹੋਈ ਨੀਤੀ ਤਹਿਤ ਨਵੀਂ ਬਣ ਰਹੀ ਐਰੋਟ੍ਰੇਪੋਲਿਸ ਰੈਜੀਡੈਂਸੀਅਲ ਅਸਟੇਟ ਲਈ ਜ਼ਮੀਨ ਮਾਲਕਾਂ ਪਾਸੋਂ ਐਕੁਆਇਰ ਕੀਤੇ ਜਾਣ ਵਾਲੇ ਹਰ ਇਕ ਏਕੜ ਲਈ ਨਗਦ ਮੁਆਵਜ਼ੇ ਦੇ ਬਦਲੇ ਵਿਕਸਤ ਕੀਤੇ ਪਲਾਂਟਾਂ ਵਿਚੋਂ 1000 ਵਰਗ ਗਜ਼ ਰਿਹਾਇਸ਼ੀ ਪਲਾਂਟ ’ਤੇ 200 ਵਰਗ ਗਜ਼ ਕਮਰਸ਼ੀਅਲ ਪਲਾਟ ਬਿਨਾਂ ਪਾਰਕਿੰਗ ਦਿਤਾ ਜਾਵੇਗਾ।

File Photo File Photo

ਉਦਯੋਗਿਕ ਸੈਕਟਰ ਵਿਚ ਪਹਿਲੀ ਵਾਰ ਲਾਗੂ ਕੀਤੀ ਜਾਣ ਵਾਲੀ ਲੈਂਡ ਪੂਲਿੰਗ ਨੀਤੀ ਤਹਿਤ ਇਕ ਏਕੜ ਲਈ ਮੁਆਵਜ਼ੇ ਦੇ ਬਦਲੇ ਜ਼ਮੀਨ ਮਾਲਕ ਨੂੰ ਉਦਯੋਗਿਕ ਪਲਾਟ ਵਿਚੋਂ 1100 ਵਰਗ ਗਜ਼ ਉਦਯੋਗਿਕ ਪਲਾਟ ਤੇ 200 ਵਰਗ ਗਜ਼ ਕਮਰਸ਼ੀਅਲ ਪਲਾਟ ਦਿਤਾ ਜਾਵੇਗਾ। ਇਸ ਤੋਂ ਇਲਾਵਾ ਜ਼ਮੀਨ ਮਾਲਕ ਨੂੰ ਹੋਰ ਲਾਭ ਵੀ ਮਿਲਣਗੇ। 

BankBank

ਅੰਮ੍ਰਿਤਸਰ ਤੇ ਲੁਧਿਆਣਾ ਲਈ ਵਿਸ਼ਵ ਬੈਂਕ ਦੇ ਪ੍ਰਾਜੈਕਟ: ਮੰਤਰੀ ਮੰਡਲ ਨੇ ਅੰਮ੍ਰਿਤਸਰ ਤੇ ਲੁਧਿਆਣਾ ਲਈ ਵਿਸ਼ਵ ਬੈਂਕ ਦੀ ਸਹਾਇਤਾ ਵਾਲੇ 285.71 ਮਿਲੀਅਨ ਅਮਰੀਕੀ ਡਾਲਰ ਦੇ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿਤੀ ਹੈ। ਸਥਾਨਕ ਸਰਕਾਰ ਵਿਭਾਗ ਵਲੋਂ ਮਿਉਂਸਪਲ ਸਰਵਿਸਜ਼ ਇੰਪਰੂਵਮੈਂਟ ਪ੍ਰਾਜੈਕਟ ਤਹਿਤ ਪੁਨਰ ਵਸੇਬਾ ਫਰੇਮ ਵਰਕ ਪ੍ਰਸਤਾਵ ਅਨੁਸਾਰ ਇਸ ਪ੍ਰਾਜੈਕਟ ਉਪਰ ਇੰਟਰਨੈਸ਼ਨਲ ਬੈਂਕ (ਆਈ.ਡੀ.ਬੀ.ਡੀ.) 70 ਫ਼ੀ ਸਦੀ ਰਾਸ਼ੀ ਖ਼ਰਚੇਗਾ ਜੋ ਕਿ 200 ਮਿਲੀਅਨ ਡਾਲਰ ਬਣਦੀ ਹੈ। ਬਾਕੀ 30 ਫ਼ੀ ਸਦੀ ਖ਼ਰਚਾ ਪੰਜਾਬ ਸਰਕਾਰ ਦਾ ਹੋਵੇਗਾ। 

corona testcorona test

ਕੋਵਿਡ ਟੈਸਟ ਲਈ 7 ਆਟੋਮੈਟਿਕ ਮਸ਼ੀਨਾਂ: ਮੰਤਰੀ ਮੰਡਲ ਨੇ ਕੋਵਿਡ 19 ਮਹਾਂਮਾਰੀ ਨਾਲ ਨਜਿੱਠਣ ਲਈ ਟੈਸਟਿੰਗ ਸਮਰੱਥਾ ਵਧਾਉਣ ਲਈ 7 ਆਟੋ ਮੈਟਿਕ ਆਰ.ਐਨ.ਏ. ਐਕਸਟੈ੍ਰਕਸ਼ਨ ਮਰੀਜ਼ਾਂ ਖ਼ਰੀਦਣ ਦੀ ਪ੍ਰਵਾਨਗੀ ਦੇ ਦਿਤੀ ਹੈ। ਇਨ੍ਹਾਂ ਮਸ਼ੀਨਾਂ ਦੇ ਆਉਣ ਨਾਲ ਪਟਿਆਲਾ, ਅੰਮ੍ਰਿਤਸਰ, ਫ਼ਰੀਦਕੋਟ ਦੇ ਸਰਕਾਰੀ ਮੈਡੀਕਲ ਕਾਲਜਾਂ ਵਿਚਲੀਆਂ ਟੈਸਟਿੰਗ ਲੈਬਜ਼ ਅਤੇ ਮੋਹਾਲੀ, ਲੁਧਿਆਣਾ ਤੇ ਜਲੰਧਰ ਵਿਚ ਨਵੀਆਂ ਸਥਾਪਤ ਲੈਬਜ਼ ਦੀ ਟੈਸਟਿੰਗ ਸਮਰੱਥਾ ਵਧੇਗੀ। ਇਨ੍ਹਾਂ ਮਸ਼ੀਨਾਂ ਦੀ ਖ਼ਰੀਦ ਤੇ ਖ਼ਰਚਾ ਸੂਬਾ ਕੁਦਰਤੀ ਆਫ਼ਤ ਫ਼ੰਡ ਵਿਚੋਂ ਹੋਵੇਗਾ। 

Captain Amrinder Singh Captain Amrinder Singh

305 ਜੇਲ ਵਾਰਡਰਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ : ਇਕ ਹੋਰ ਅਹਿਮ ਫ਼ੈਸਲੇ ਵਿਚ ਮੰਤਰੀ ਮੰਡਲ ਨੇ ਪੰਜਾਬ ਪੁਲਿਸ ਭਰਤੀ ਬੋਰਡ ਰਾਹੀਂ 205 ਜੇਲ ਵਾਰਡਰਾਂ ਦੀ ਭਰਤੀ ਦੇ ਪ੍ਰਸਤਾਵ ਨੂੰ ਮਨਜ਼ੂਰੀ ਵੀ ਦਿਤੀ ਹੈ। ਇਹ ਪਦ ਪੰਜਾਬ ਸੁਬਾਰਡੀਨੇਟ ਸਰਵਿਸਜ਼ ਸਿਲੈਕਸ਼ਨ ਬੋਰਡ ਦੇ ਘੇਰੇ ਵਿਚੋਂ ਬਾਹਰ ਕੱਢ ਲਏ ਗਏ ਹਨ। ਇਹ ਭਰਤੀ ਜੇਲਾਂ ਵਿਚ ਕੈਦੀਆਂ ਦੀ ਵਧੇਰੇ ਗਿਣਤੀ ਦੇ ਮੱਦੇਨਜ਼ਰ ਕੀਤੀ ਜਾ ਰਹੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement