ਸੌਦਾ ਸਾਧ ਨੂੰ ਪੁਸ਼ਾਕ ਭੇਂਟ ਕਰਨ ਸਬੰਧੀ ਬਾਦਲਾਂ ਦਾ ਅਸਲ ਚਿਹਰਾ ਆਇਆ ਸਾਹਮਣੇ : ਗੁਰਦੇਵ ਝੀਤਾ
Published : Jul 23, 2020, 11:11 am IST
Updated : Jul 23, 2020, 11:11 am IST
SHARE ARTICLE
File Photo
File Photo

ਮਣੀ ਅਕਾਲੀ ਦਲ (ਬਾਦਲ) ਵਲੋਂ ਸੌਦਾ ਸਾਧ ਨੂੰ ਪੁਸ਼ਾਕ ਭੇਂਟ ਕਰਨ ਸਬੰਧੀ ਹੋਏ ਪ੍ਰਗਟਾਵੇ ਤੋਂ ਬਾਅਦ

ਅੰਮਿ੍ਰਤਸਰ, 22 ਜੁਲਾਈ (ਸੁਖਵਿੰਦਰਜੀਤ ਸਿੰਘ ਬਹੋੜੂ): ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੌਦਾ ਸਾਧ ਨੂੰ ਪੁਸ਼ਾਕ ਭੇਂਟ ਕਰਨ ਸਬੰਧੀ ਹੋਏ ਪ੍ਰਗਟਾਵੇ ਤੋਂ ਬਾਅਦ ਅਕਾਲੀ ਦਲ ਦਾ ਪੰਥ ਵਿਰੋਧੀ ਚਿਹਰਾ ਸਾਰਿਆਂ ਦੇ ਸਾਹਮਣੇ ਸਾਫ਼ ਹੋ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਨੇਤਾ ਗੁਰਦੇਵ ਸਿੰਘ ਝੀਤੇ ਕਲਾਂ ਨੇ ਇਕ ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। 

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀਆਂ ਹੋਈਆਂ ਬੇਅਦਬੀਆਂ ਦੇ ਮੁੱਖ ਦੋਸ਼ੀ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਚਾਉਣ ਵਿਚ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਸੌਦਾ ਸਾਧ ਨੂੰ ਅਕਾਲ ਤਖ਼ਤ ਸਾਹਿਬ ਤੋਂ ਮਾਫ਼ੀ ਦਵਾ ਕੇ ਸਿੱਖ ਕੌਮ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਦਿਤੇ ਬਿਆਨ ਕਿ ਸੁਖਬੀਰ ਸਿੰਘ ਬਾਦਲ ਨੇ ਸੌਦਾ ਸਾਧ ਨੂੰ ਪੁਸ਼ਾਕ ਸਿਰਫ਼ ਪੰਜਾਬ ਦੇ ਭਲੇ ਲਈ ਦਿਤੀ ਸੀ,

File Photo File Photo

ਨੇ ਬਾਦਲ ਦਲ ਦੇ ਚਿਹਰੇ ਉਪਰ ਚੜੇ੍ਹ ਮਖੌਟੇ ਨੂੰ ਉਤਾਰ ਦਿਤਾ ਹੈ ਅਤੇ ਲੋਕ ਅਕਾਲੀ ਦਲ ਬਾਦਲ ਦਾ ਅਸਲੀ ਚਿਹਰਾ ਪਛਾਣ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੌਦਾ ਸਾਧ ਵਲੋਂ ਸਿੱਖ ਕੌਮ ਵਿਰੁਧ ਰਚੀਆਂ ਅਤਿ ਘਿਨੌਣੀਆਂ ਸਾਜ਼ਸ਼ਾਂ ਵੀ ਬਾਦਲ ਪ੍ਰਵਾਰ ਦੀ ਸ਼ਹਿ ’ਤੇ ਹੀ ਹੋਈਆਂ ਹਨ ਜਿਸ ਸਬੰਧੀ ਸਿੱਖ ਕੌਮ ਕਦੇ ਵੀ ਬਾਦਲ ਪ੍ਰਵਾਰ ਨੂੰ ਮਾਫ਼ ਨਹੀਂ ਕਰੇਗੀ। ਇਸ ਮੌਕੇ ਜਗਦੀਪ ਸਿੰਘ ਗੋਗਾ ਮਜੀਠੀਆ, ਗੁਰਭੇਜ ਸਿੰਘ ਸਰਪੰਚ ਭਗਵਾਨਪੁਰ, ਨਿਰਮਲ ਸਿੰਘ ਸਰਪੰਚ, ਗੁਰਸ਼ਰਨ ਸਿੰਘ ਲਾਡੀ, ਸ਼ਕਤੀ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement