ਸ਼ਹਿਰੀ ਖੇਤਰਾਂ ਤੋਂ ਡੇਂਗੂ ਦੇ 80 ਫ਼ੀਸਦ ਮਾਮਲੇ ਸਾਹਮਣੇ ਆਏ : ਬਲਬੀਰ ਸਿੱਧੂ
Published : Jul 23, 2021, 7:45 am IST
Updated : Jul 23, 2021, 7:45 am IST
SHARE ARTICLE
image
image

ਸ਼ਹਿਰੀ ਖੇਤਰਾਂ ਤੋਂ ਡੇਂਗੂ ਦੇ 80 ਫ਼ੀਸਦ ਮਾਮਲੇ ਸਾਹਮਣੇ ਆਏ : ਬਲਬੀਰ ਸਿੱਧੂ

ਪਿਛਲੇ 5 ਸਾਲਾਂ 'ਚ

ਸ਼ਹਿਰੀ ਖੇਤਰਾਂ ਤੋਂ ਡੇਂਗੂ ਦੇ 80 ਫ਼ੀਸਦ ਮਾਮਲੇ ਸਾਹਮਣੇ ਆਏ : ਬਲਬੀਰ ਸਿੱਧੂ

ਮਲੇਰੀਆ ਕਾਰਨ ਕੋਈ ਮੌਤ ਨਹੀਂ ਹੋਈ


ਚੰਡੀਗੜ੍ਹ, 22 ਜੁਲਾਈ (ਪ੍ਰਕਾਸ਼) : ਸ਼ਹਿਰੀ ਖੇਤਰਾਂ ਤੋਂ ਡੇਂਗੂ ਦੇ 80 ਫ਼ੀਸਦ ਕੇਸ ਸਾਹਮਣੇ ਆਉਣ ਦੇ ਮੱਦੇਨਜ਼ਰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਟੇਟ ਟਾਸਕ ਫੋਰਸ ਦੇ ਸਾਰੇ ਸਬੰਧਤ ਵਿਭਾਗਾਂ ਨੂੰ  ਡੇਂਗੂ, ਮਲੇਰੀਆ, ਚਿਕਨਗੁਨੀਆ ਅਤੇ ਹੋਰ ਵੈਕਟਰ ਤੇ ਪਾਣੀ ਤੋਂ ਪੈਦਾ ਹੋਣ ਵਾਲਿਆਂ ਬਿਮਾਰੀਆਂ ਦੇ ਫੈਲਾਅ ਨੂੰ  ਰੋਕਣ ਲਈ ਰੋਕਥਾਮ ਉਪਾਵਾਂ ਨੂੰ  ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿਤੇ ਹਨ |
  ਸਟੇਟ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਦੀ ਭੂਮਿਕਾ ਸ਼ਹਿਰੀ ਖੇਤਰਾਂ ਵਿਚ ਡੇਂਗੂ ਦੀ ਰੋਕਥਾਮ ਅਤੇ ਕਾਬੂ ਲਈ ਕੀਟਨਾਸ਼ਕਾਂ ਅਤੇ ਲਾਰਵੀਸਾਈਡਾਂ ਦੇ ਛੜਕਾਅ ਨੂੰ  ਯਕੀਨੀ ਬਣਾਉਣਾ ਹੈ | ਇਸੇ ਤਰ੍ਹਾਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੇਂਡੂ ਖੇਤਰਾਂ ਦੇ ਛੱਪੜਾਂ ਵਿਚ ਲਾਰਵੀਸਾਈਡਾਂ ਦਾ ਛੜਕਾਅ ਕਰ ਕੇ ਅਤੇ ਲਾਰਵਾਨਾਸੀ ਮੱਛੀਆਂ ਛੱਡ ਕੇ ਮੱਛਰ ਪੈਦਾ ਹੋਣ ਦੀ ਰੋਕਥਾਮ ਵਿਚ ਸਹਾਇਤਾ ਕਰ ਸਕਦਾ ਹੈ | ਪਿੰਡ ਦੀਆਂ ਸਿਹਤ ਅਤੇ ਸੈਨੀਟੇਸ਼ਨ ਕਮੇਟੀਆਂ ਰਾਹੀਂ ਜਾਗਰੂਕਤਾ ਪੈਦਾ ਕਰਨਾ ਵੈਕਟਰ ਬੋਰਨ ਡਿਸਿਜੀਜ਼ ਦੀ ਰੋਕਥਾਮ ਵਿਚ ਸਹਾਈ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਮੱਛੀ ਪਾਲਣ ਵਿਭਾਗ ਜ਼ਿਲਾ ਹੈਚਰੀਜ਼ ਨੂੰ  ਤਕਨੀਕੀ ਸਹਾਇਤਾ ਪ੍ਰਦਾਨ ਕਰ ਸਕਦਾ ਹੈ ਜਿਥੇ ਗੈਂਮਬੂਸੀਆ ਦਾ ਪ੍ਰਜਨਨ ਕੀਤਾ ਜਾਂਦਾ ਹੈ | ਸਿੱਧੂ ਨੇ ਦਸਿਆ ਕਿ ਸੂਬੇ ਵਿਚ ਸਾਲ 2020 ਵਿਚ ਡੇਂਗੂ ਦੇ 8345 ਕੇਸ ਆਏ ਸਨ ਅਤੇ 22 ਮੌਤਾਂ ਹੋਈਆਂ ਸਨ ਅਤੇ ਮੌਜੂਦਾ ਸਾਲ ਦੌਰਾਨ 20 ਜੁਲਾਈ ਤਕ ਡੇਂਗੂ ਦੇ ਕੁੱਲ 72 ਮਾਮਲੇ ਸਾਹਮਣੇ ਆ ਚੁੱਕੇ ਹਨ | ਉਨ੍ਹਾਂ ਕਿਹਾ ਕਿ ਏਕੀਕਿ੍ਤ ਰੋਗ ਨਿਗਰਾਨ ਪ੍ਰੋਗਰਾਮ ਦੇ ਠੋਸ ਯਤਨਾਂ ਸਦਕਾ ਅੱਜ ਤਕ ਡੇਂਗੂ ਕਾਰਨ ਕਿਸੇ ਦੀ ਮੌਤ ਹੋਣ ਦੀ ਖ਼ਬਰ ਨਹੀਂ ਹੈ ਅਤੇ ਪਿਛਲੇ 2 ਸਾਲ ਤੋਂ ਸੂਬੇ ਵਿਚ ਕੋਈ ਵੀ ਚਿਕਨਗੁਨੀਆ ਦਾ ਕੇਸ ਸਾਹਮਣੇ ਨਹੀਂ ਆਇਆ ਹੈ |

SHARE ARTICLE

ਏਜੰਸੀ

Advertisement

ਸਿੱਖ ਮਾਰਸ਼ਲ ਕੌਮ ਨੂੰ ਲੈ ਕੇ ਹੰਸ ਰਾਜ ਹੰਸ ਦਾ ਵੱਡਾ ਬਿਆਨ "ਕਾਹਦੀ ਮਾਰਸ਼ਲ ਕੌਮ, ਲੱਖਾਂ ਮੁੰਡੇ ਮਰਵਾ ਲਏ"

23 Apr 2024 12:49 PM

BREAKING NEWS: ਵਿਆਹ ਵਾਲਾ ਦਿਨ ਲਾੜੀ ਲਈ ਬਣਿਆ ਕਾਲ, ਡੋਲੀ ਦੀ ਥਾਂ ਲਾੜੀ ਦੀ ਉੱਠੀ ਅਰਥੀ

23 Apr 2024 12:26 PM

Chandigarh 'ਚ Golf Tournament ਕਰਵਾਉਣ ਵਾਲੀ EVA-Ex Vivekite Association ਬਾਰੇ ਖੁੱਲ੍ਹ ਕੇ ਦਿੱਤੀ ਜਾਣਕਾਰੀ

23 Apr 2024 12:16 PM

Mohali News: ਪੰਜਾਬ ਪੁਲਿਸ ਨੇ ਕਮਾਲ ਕਰਤੀ.. ਬਿਨਾ ਰੁਕੇ ਕਿਡਨੀ ਗਈ ਇਕ ਹਸਪਤਾਲ ਤੋਂ ਦੂਜੇ ਹਸਪਤਾਲ!

23 Apr 2024 10:10 AM

PM ਦੇ ਬਿਆਨ ਨੇ ਭਖਾ ਦਿੱਤੀ ਸਿਆਸਤ 'ਮੰਗਲਸੂਤਰ' ਨੂੰ ਲੈ ਕੇ ਦਿੱਤੇ ਬਿਆਨ ਤੇ ਭੜਕੇ Congress Leaders

23 Apr 2024 8:34 AM
Advertisement