ਪੰਜਾਬ ਭਵਨ 'ਚ ਇਕੱਠੇ ਬੈਠੇ ਨਜ਼ਰ ਆਏ ਮੁੱਖ ਮੰਤਰੀ ਅਤੇ ਨਵਜੋਤ ਸਿੱਧੂ
Published : Jul 23, 2021, 11:13 am IST
Updated : Jul 23, 2021, 11:14 am IST
SHARE ARTICLE
 Captain amarinder Singh, Navjot Sidhu
Captain amarinder Singh, Navjot Sidhu

ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਚਾਰਜ ਸੰਭਾਲਣ ਜਾ ਰਹੇ ਹਨ

ਚੰਡੀਗੜ੍ਹ - ਆਖ਼ਰਕਾਰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਭਵਨ ਵਿਚ ਇਕੱਠੇ ਬੈਠੇ ਨਜ਼ਰ ਆਏ। ਦੋਵੇਂ ਪੰਜਾਬ ਭਵਨ ਵਿਖੇ ਚਾਹ ਪ੍ਰੋਗਰਾਮ ਵਿਚ ਇਕੱਠੇ ਵੇਖੇ ਗਏ। ਪਟਿਆਲੇ ਤੋਂ ਰਵਾਨਾ ਹੋ ਕੇ, ਚੰਡੀਗੜ੍ਹ ਪਹੁੰਚਦਿਆਂ, ਸਿੱਧੂ ਪਹਿਲਾਂ ਕੈਪਟਨ ਦੇ ਚਾਹ ਪ੍ਰੋਗਰਾਮ ਲਈ ਪੰਜਾਬ ਭਵਨ ਪਹੁੰਚੇ।

 ਉਨ੍ਹਾਂ ਦੇ ਆਉਣ ਤੋਂ ਬਾਅਦ, ਕੈਪਟਨ ਅਮਰਿੰਦਰ ਸਿੰਘ ਵੀ ਉਥੇ ਪਹੁੰਚ ਗਏ। ਇਥੇ ਕੈਪਟਨ ਨੇ ਸਾਰੇ ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਵੱਡੇ ਵਰਕਰਾਂ ਨੂੰ ਚਾਹ ਲਈ ਬੁਲਾਇਆ ਸੀ। ਇਸ ਦੇ ਨਾਲ ਹੀ ਦੱਸ ਦਈਏ ਕਿ ਹੌਲੀ-ਹੌਲੀ ਸਾਰੇ ਵਿਧਾਇਕ ਪੰਜਾਬ ਭਵਨ ਪਹੁੰਚ ਰਹੇ ਹਨ। ਸੰਗਤ ਸਿੰਘ ਗਿਲਜ਼ੀਆ ਤੇ ਤ੍ਰਿਪਤ ਰਜਿੰਦਰ ਬਾਜਵਾ ਵੀ ਪੰਜਾਬ ਭਵਨ ਪਹੁੰਚ ਗਏ ਹਨ। 

ਦੱਸ ਦਈਏ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਚਾਰਜ ਸੰਭਾਲਣ ਜਾ ਰਹੇ ਹਨ। ਉਨ੍ਹਾਂ ਦੀ ਤਾਜਪੋਸ਼ੀ ਕਾਂਗਰਸ ਭਵਨ, ਸੈਕਟਰ 15, ਚੰਡੀਗੜ੍ਹ ਵਿਖੇ ਹੋਵੇਗੀ। ਸਿੱਧੂ ਦੇ ਨਾਲ 4 ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ ਅਤੇ ਕੁਲਜੀਤ ਸਿੰਘ ਨਾਗਰਾ ਵੀ ਅਹੁਦਾ ਸੰਭਾਲਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement