ਮੁੱਖ ਸਕੱਤਰ ਵਲੋਂ ਪੰਜਾਬ ਨੂੰ  ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਆਦੇਸ਼
Published : Jul 23, 2021, 7:47 am IST
Updated : Jul 23, 2021, 7:47 am IST
SHARE ARTICLE
image
image

ਮੁੱਖ ਸਕੱਤਰ ਵਲੋਂ ਪੰਜਾਬ ਨੂੰ  ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਆਦੇਸ਼

ਚੰਡੀਗੜ੍ਹ, 22 ਜੁਲਾਈ (ਸੱਤੀ): ਸੂਬੇ ਨੂੰ  ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸਣ ਮੁਕਤ ਬਣਾਉਣ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ  ਦੁਹਰਾਉਂਦਿਆਂ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਸਬੰਧਤ ਵਿਭਾਗਾਂ ਨੂੰ  ਹਦਾਇਤ ਕੀਤੀ ਕਿ ਉਹ ਪਾਣੀ ਅਤੇ ਹਵਾ ਪ੍ਰਦੂਸ਼ਣ ਦਾ ਹੱਲ ਕਰਨ ਦੇ ਨਾਲ ਨਾਲ ਠੋਸ ਅਤੇ ਪਲਾਸਟਿਕ ਕੂੜੇ ਦੇ ਪ੍ਰਬੰਧਨ ਨੂੰ  ਯਕੀਨੀ ਬਣਾਉਣ ਲਈ ਲੋੜੀਂਦੇ ਉਪਰਾਲੇ ਕਰਨ |
ਵਾਤਾਵਰਣ ਕਾਰਜ ਯੋਜਨਾ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਰਾਜ ਉਚ ਕਮੇਟੀ ਦੀ 15ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ  ਜਲ ਸਪਲਾਈ ਅਤੇ ਸੈਨੀਟੇਸਨ ਵਿਭਾਗ ਅਤੇ ਪੀ.ਐਸ.ਆਈ.ਈ.ਸੀ. ਵbੋਂ ਚਲਾਏ ਜਾ ਰਹੇ ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀਜ਼.) ਨੂੰ  31 ਜੁਲਾਈ ਤਕ ਅਪਣੇ ਅਧੀਨ ਲੈਣ ਦੀ ਹਦਾਇਤ ਕੀਤੀ | ਉਨ੍ਹਾਂ ਨੇ ਵਿਭਾਗ ਨੂੰ  ਉਨ੍ਹਾਂ ਸਾਰੇ ਡਰੇਨਾਂ, ਜਿਥੇ  ਐਸ.ਟੀ.ਪੀਜ. ਦੀ ਸਥਾਪਨਾ ਵਿਚ ਸਮਾਂ ਲੱਗ ਰਿਹਾ ਹੈ, ਵਿਚ ਜਲਦ ਤੋਂ ਜਲਦ ਬਾਇਓਰੈਮੇਡੀਏਸਨ ਦਾ ਕੰਮ ਸ਼ੁਰੂ ਕਰਨ ਲਈ ਕਿਹਾ ਤਾਂ ਜੋ ਸੂਬਾ ਵਾਸੀਆਂ ਨੂੰ  ਪ੍ਰਦੂਸ਼ਣ ਤੋਂ ਤੁਰਤ ਰਾਹਤ ਦਿਤੀ ਜਾ ਸਕੇ |
ਮੁੱਖ ਤੌਰ 'ਤੇ ਲੁਧਿਆਣਾ ਦੇ ਸੀਵਰੇਜ ਅਤੇ ਨਾਲਿਆਂ ਦੇ ਨਿਕਾਸ ਕਾਰਨ ਸਤਲੁਜ ਦਰਿਆ ਵਿਚ ਵੱਧ ਰਹੇ ਜਲ ਪ੍ਰਦੂਸ਼ਣ ਦੀ ਸਮੀਖਿਆ ਕਰਦਿਆਂ ਸ੍ਰੀਮਤੀ ਮਹਾਜਨ ਨੇ ਜਲ ਸਰੋਤ ਵਿਭਾਗ ਨੂੰ  ਹਦਾਇਤ ਕੀਤੀ ਕਿ ਇਸ ਮਹੀਨੇ ਦੇ ਅੰਤ ਤੱਕ ਸਰਹਿੰਦ ਨਹਿਰ ਤੋਂ ਬੁੱਢੇ ਨਾਲੇ ਵਿਚ 200 ਕਿਊਸਿਕ ਤਾਜ਼ਾ ਪਾਣੀ ਛੱਡਣ ਸਬੰਧੀ ਪ੍ਰਾਜੈਕਟ ਨੂੰ  ਮੁਕੰਮਲ ਕੀਤਾ ਜਾਵੇ | ਉਨ੍ਹਾਂ 31 ਜੁਲਾਈ, 2021 ਤਕ ਲੁਧਿਆਣਾ ਵਿਖੇ 40 ਐਮ.ਐਲ.ਡੀ. ਅਤੇ 50 ਐਮ.ਐਲ.ਡੀ. ਦੇ ਸੀ.ਈ.ਟੀ.ਪੀਜ਼ ਨੂੰ  ਕਾਰਜਸ਼ੀਲ ਕਰਨ ਲਈ ਵੀ ਕਿਹਾ | ਇਸ ਨਾਲ ਸਤਲੁਜ ਦਰਿਆ ਵਿਚ ਪ੍ਰਦੂਸਣ ਦਾ ਮੁੱਖ ਸਰੋਤ ਬਣ ਚੁੱਕੇ ਬੁੱਢੇ ਨਾਲੇ ਨੂੰ  ਸਾਫ਼ ਕਰਨ ਵਿਚ ਵੀ ਸਹਾਇਤਾ ਮਿਲੇਗੀ |
 ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਮੇਸ਼ ਗੰਟਾ ਨੇ ਮੁੱਖ ਸਕੱਤਰ ਨੂੰ  ਦਸਿਆ ਕਿ 628 ਪਿੰਡਾਂ ਵਿਚ ਛੱਪੜਾਂ ਦੇ ਨਵੀਨੀਕਰਨ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ 644 ਪਿੰਡਾਂ ਵਿਚ ਇਹ ਕੰਮ ਜਾਰੀ ਹੈ |

SHARE ARTICLE

ਏਜੰਸੀ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement