ਵਿਚਾਰ ਪ੍ਰਗਟ ਕਰਨ ਦੀ ਸੰਵਿਧਾਨਕ ਆਜ਼ਾਦੀ 'ਤੇ ਹਮਲਾ ਹਨ ਲੋਕਤੰਤਰ ਦੇ ਚੌਥੇ ਥੰਮ੍ਹ 'ਤੇ ਛਾਪੇ- 'ਆਪ'
Published : Jul 23, 2021, 5:23 pm IST
Updated : Jul 23, 2021, 5:23 pm IST
SHARE ARTICLE
Baljinder Kaur
Baljinder Kaur

ਭਾਜਪਾ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਸਰਕਾਰ ਵਿਰੋਧੀ ਆਵਾਜ਼ ਨੂੰ ਦਬਾਉਣ 'ਚ ਕਾਂਗਰਸ ਨੂੰ ਵੀ ਪਿੱਛੇ ਛੱਡਿਆ: ਪ੍ਰੋ. ਬਲਜਿੰਦਰ ਕੌਰ

ਚੰਡੀਗੜ੍ਹ - ਆਮਦਨ ਕਰ ਵਿਭਾਗ ਵੱਲੋਂ ਅਖ਼ਬਾਰੀ ਅਦਾਰਿਆਂ 'ਤੇ ਮਾਰੇ ਜਾ ਰਹੇ ਛਾਪਿਆਂ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਪਣੀਆਂ ਏਜੰਸੀਆਂ ਦੀ ਦੁਰਵਰਤੋਂ ਕਰਕੇ ਵਿਚਾਰ ਪ੍ਰਗਟ ਕਰਨ ਦੀ ਸੰਵਿਧਾਨਕ ਆਜ਼ਾਦੀ ਅਤੇ ਲੋਕਤੰਤਰੀ ਵਿਵਸਥਾ ਨੂੰ ਸਿੱਧਾ ਸੱਟ ਮਾਰ ਰਹੀ ਹੈ।

Prime Minister Narendra ModiPrime Minister Narendra Modi

ਸ਼ੁੱਕਰਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਇੱਕ ਸਾਂਝੇ ਬਿਆਨ ਰਾਹੀਂ 'ਆਪ' ਦੇ ਵਿਧਾਇਕਾਂ ਪ੍ਰੋ. ਬਲਜਿੰਦਰ ਕੌਰ, ਗੁਰਮੀਤ ਸਿੰਘ ਮੀਤ ਹੇਅਰ, ਪ੍ਰਿੰਸੀਪਲ ਬੁੱਧ ਰਾਮ, ਜੈ ਕ੍ਰਿਸ਼ਨ ਸਿੰਘ ਰੋੜੀ, ਰੁਪਿੰਦਰ ਕੌਰ ਰੂਬੀ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਮਾਸਟਰ ਬਲਦੇਵ ਸਿੰਘ, ਜਗਤਾਰ ਸਿੰਘ ਹਿੱਸੋਵਾਲ ਅਤੇ ਅਮਰਜੀਤ ਸਿੰਘ ਸੰਦੋਆ ਨੇ ਮੀਡੀਆ ਅਦਾਰਿਆਂ ਖ਼ਿਲਾਫ਼ ਮੋਦੀ ਸਰਕਾਰ ਦੇ ਹੁਕਮਾਂ 'ਤੇ ਆਮਦਨ ਕਰ ਵਿਭਾਗ ਦੀ ਕਾਰਵਾਈ ਨੂੰ ਬਦਲਾਖ਼ੋਰੀ ਦੀ ਕਾਰਵਾਈ ਕਰਾਰ ਦਿੱਤਾ।

Meet HayerMeet Hayer

'ਆਪ' ਆਗੂਆਂ ਨੇ ਕਿਹਾ ਕਿ ਦੈਨਿਕ ਭਾਸਕਰ ਅਤੇ ਭਾਰਤ ਸਮਾਚਾਰ ਜਿਹੇ ਮੀਡੀਆ ਅਦਾਰਿਆਂ ਨੇ ਮੋਦੀ ਸਰਕਾਰ ਵੱਲੋਂ ਕੋਵਿਡ ਮਹਾਂਮਾਰੀ 'ਚ ਕੀਤੇ ਮਾੜੇ ਪ੍ਰਬੰਧਾਂ ਨੂੰ ਉਜਾਗਰ ਕੀਤਾ ਸੀ, ਇਸੇ ਲਈ ਆਮਦਨ ਕਰ ਵਿਭਾਗ ਵੱਲੋਂ ਇਨ੍ਹਾਂ ਅਦਾਰਿਆਂ ਦੇ ਦਫ਼ਤਰਾਂ ਦੇ ਛਾਪੇ ਮਾਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਤਾਨਾਸ਼ਾਹ ਬਣੀ ਨਰਿੰਦਰ ਮੋਦੀ ਸਰਕਾਰ ਦੀ ਕਾਰਵਾਈ ਲੋਕਤੰਤਰ ਦੇ ਚੌਥੇ ਥੰਮ੍ਹ 'ਤੇ ਸਿੱਧਾ ਹਮਲਾ ਹੈ। ਮੋਦੀ ਸਰਕਾਰ ਉਨ੍ਹਾਂ ਮੀਡੀਆ ਅਦਾਰਿਆਂ ਨੂੰ ਕੇਂਦਰੀ ਏਜੰਸੀਆਂ ਦੇ ਰਾਹੀਂ ਦਬਾਉਣ ਦਾ ਯਤਨ ਕਰ ਰਹੀ ਹੈ, ਜੋ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਖ਼ਿਲਾਫ਼ ਆਵਾਜ਼ ਉਠਾ ਰਹੇ ਹਨ।

Income Tax departmentIncome Tax department

ਵਿਧਾਇਕ ਪ੍ਰੋ. ਬਲਜਿੰਦਰ ਕੌਰ ਅਤੇ ਮੀਤ ਹੇਅਰ ਨੇ ਕਿਹਾ ਕਿ ਮੋਦੀ ਸਰਕਾਰ ਨੇ ਮੀਡੀਆ ਦੀ ਆਵਾਜ਼ ਨੂੰ ਦਬਾਉਣ ਦੇ ਯਤਨ ਕਰਕੇ ਭਾਰਤੀ ਸੰਵਿਧਾਨ ਵਿੱਚ ਦਿੱਤੀ ਬੋਲਣ ਦੀ ਆਜ਼ਾਦੀ ਦੇ ਮੌਲਿਕ ਅਧਿਕਾਰ ਦਾ ਉਲੰਘਣ ਕੀਤਾ ਹੈ। ਮੀਤ ਹੇਅਰ ਨੇ ਕਿਹਾ ਕਿ ਲੋਕਤੰਤਰ ਸਹਿਣਸ਼ੀਲਤਾ ਸਿਖਾਉਂਦਾ ਹੈ, ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਸਹਿਣਸ਼ੀਲਤਾ ਵਾਲਾ ਰੁੱਖ ਅਖ਼ਤਿਆਰ ਕਰਕੇ ਨਾ ਕੇਵਲ ਸਰਕਾਰ ਬਲਕਿ ਦੇਸ਼ ਦੀ ਦਿੱਖ ਨੂੰ ਵੀ ਖ਼ਰਾਬ ਕਰ ਰਹੇ ਹਨ

pm modipm modi

 ਜੋ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਵਿੱਚ ਆਪਣੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। 'ਆਪ' ਵਿਧਾਇਕਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਮੀਡੀਆ ਉਨ੍ਹਾਂ ਮੀਡੀਆ ਅਦਾਰਿਆਂ ਨਾਲ ਮੋਢੇ ਜੋੜ ਕੇ ਖੜੀ ਹੈ ਜਿਹੜੇ ਲੋਕਤੰਤਰਿਕ ਤਰੀਕੇ ਅਤੇ ਨਿਰਪੱਖਤਾ ਨਾਲ ਆਮ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement