
ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਹਨਾਂ ਦਾ ਮਿਸ਼ਨ ਪੰਜਾਬ ਨੂੰ ਜਿੱਤ ਦਵਾਉਣਾ ਹੈ ਅਤੇ ਕਾਂਗਰਸ ਇਕਜੁੱਟ ਹੈ।
ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ (Navjot Sidhu) ਨੇ ਅੱਜ ਰਸਮੀ ਤੌਰ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ (Punjab Congress President) ਦਾ ਅਹੁਦਾ ਸੰਭਾਲ ਲਿਆ ਹੈ। ਪੰਜਾਬ ਦੇ ਸੂਬਾ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਹਨਾਂ ਦਾ ਮਿਸ਼ਨ ਪੰਜਾਬ ਨੂੰ ਜਿੱਤ ਦਵਾਉਣਾ ਹੈ ਅਤੇ ਕਾਂਗਰਸ ਇਕਜੁੱਟ ਹੈ। ਸਿੱਧੂ ਨੇ ਦਿੱਲੀ ਦੀਆਂ ਸੜਕਾਂ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ (Farmers) ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਸਭ ਤੋਂ ਵੱਡਾ ਮੁੱਦਾ ਹੈ ਅਤੇ ਉਨ੍ਹਾਂ ਦੀ ਪ੍ਰਧਾਨਗੀ ਦਾ ਉਦੇਸ਼ ਕਿਸਾਨਾਂ ਨੂੰ ਤਾਕਤ ਦੇਣਾ ਹੈ। ਸਿੱਧੂ ਨੇ ਕਿਹਾ ਕਿ ਮੈਂ ਕਿਸਾਨ ਮੋਰਚੇ ਦੇ ਲੋਕਾਂ ਨੂੰ ਮਿਲਣਾ ਚਾਹੁੰਦਾ ਹਾਂ।
ਹੋਰ ਪੜ੍ਹੋ: ਕੱਲ੍ਹ ਦੁਪਹਿਰ 3 ਵਜੇ ਐਲਾਨੇ ਜਾਣਗੇ ISCE ਅਤੇ ICS ਬੋਰਡ ਦੇ ਨਤੀਜੇ
Navjot Sidhu
ਉਨ੍ਹਾਂ ਕਿਹਾ ਕਿ ਅੱਜ ਕਾਂਗਰਸ ਦੇ ਸਾਰੇ ਵਰਕਰ (Congress Workers) ਪ੍ਰਧਾਨ ਬਣ ਗਏ ਹਨ। ਵਰਕਰ ਦੀ ਆਸਥਾ ਵਿਚ ਰੱਬ ਦੀ ਅਵਾਜ਼ ਹੈ, ਅਸੀਂ ਵਰਕਰਾਂ ਦੀ ਆਵਾਜ਼ ਸੁਣਾਂਗੇ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਚੋਰਾਂ ਦੀ ਚੋਰੀ ਕਿਉਂ ਨਾ ਫੜ੍ਹੀ ਜਾਵੇ ਅਤੇ ਮਹਿੰਗੀ ਬਿਜਲੀ (Power) ਕਿਉਂ ਖਰੀਦੀ ਜਾਵੇ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh Speech) ਵੀ ਮੌਜੂਦ ਸਨ ਅਤੇ ਉਨ੍ਹਾਂ ਨੇ ਸਿੱਧੂ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ। ਕੈਪਟਨ ਅਮਰਿੰਦਰ ਸਿੰਘ ਨੇ ਪ੍ਰੋਗਰਾਮ ਦੌਰਾਨ ਕਿਹਾ ਕਿ ਜਦੋਂ ਸੋਨੀਆ ਗਾਂਧੀ (Sonia Gandhi) ਨੇ ਉਨ੍ਹਾਂ ਨੂੰ ਦੱਸਿਆ ਕਿ ਉਹ ਚਾਹੁੰਦੀ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਾਇਆ ਜਾਵੇ ਤਾਂ ਮੈਂ ਉਨ੍ਹਾਂ ਦੇ ਫੈਸਲੇ ਦਾ ਸਵਾਗਤ ਕੀਤਾ।
ਹੋਰ ਪੜ੍ਹੋ: ਜਾਸੂਸੀ ਕਾਂਡ ਨੂੰ ਲੈ ਕੇ ਲੋਕ ਸਭਾ ਵਿਚ ਜ਼ੋਰਦਾਰ ਹੰਗਾਮਾ, ਕਾਰਵਾਈ 26 ਜੁਲਾਈ ਤੱਕ ਮੁਲਤਵੀ
Navjot Sidhu, Captain Amarinder Singh
ਕੈਪਟਨ ਨੇ ਇਸ ਮੌਕੇ ਨਵਜੋਤ ਸਿੱਧੂ ਨੂੰ ਆਖਿਆ ਕਿ ਹੁਣ ਕਾਂਗਰਸ ਤੁਸੀਂ ਚਲਾਉਣੀ ਹੈ। ਉਨ੍ਹਾਂ ਸਿੱਧੂ ਪਰਿਵਾਰ ਨਾਲ ਆਪਣੇ ਸੰਬੰਧਾਂ ਬਾਰੇ ਦੱਸਿਆ ਅਤੇ ਕਿਹਾ ਕਿ ਨਵਜੋਤ ਸਿੱਧੂ ਦੇ ਪਿਤਾ ਨੇ ਹੀ ਉਨ੍ਹਾਂ ਨੂੰ ਕਾਂਗਰਸ ਜੁਆਇਨ ਕਰਵਾਈ ਸੀ। ਉਨ੍ਹਾਂ ਕਿਹਾ ਕਿ ਸਿੱਧੂ ਹੁਣ ਕਾਂਗਰਸ ਚਲਾਉਣਗੇ ਅਤੇ ਲੋਕਾਂ ਨੂੰ ਆਪਣੇ ਨਾਲ ਜੋੜਨਗੇ। ਮੈਂ ਅਤੇ ਨਵਜੋਤ ਸਿੰਘ ਸਿੱਧੂ ਮਿਲ ਕੇ ਕੰਮ ਕਰਾਂਗੇ ਅਤੇ ਕਾਂਗਰਸ ਨੂੰ ਹੋਰ ਮਜ਼ਬੂਤ ਕਰਾਂਗੇ। ਕੈਪਟਨ ਨੇ ਸਾਬਕਾ ਪ੍ਰਧਾਨ ਸੁਨੀਲ ਜਾਖੜ (Sunil Jakhar) ਦੀ ਤਰੀਫ਼ ਵੀ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੇ ਜੋ ਪੰਜਾਬ ਲਈ ਕੀਤਾ ਹੈ ਉਹ ਕੋਈ ਵੀ ਨਹੀਂ ਕਰ ਸਕਦਾ।
ਹੋਰ ਪੜ੍ਹੋ: ਪੇਗਾਸਸ ਵਿਵਾਦ 'ਤੇ ਬੋਲੇ ਰਾਹੁਲ ਗਾਂਧੀ, 'ਟੈਪ ਕੀਤਾ ਗਿਆ ਮੇਰਾ ਫੋਨ, ਗ੍ਰਹਿ ਮੰਤਰੀ ਦੇਣ ਅਸਤੀਫ਼ਾ'
Amarinder Singh
ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ (Coronation Ceremony) ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਵਿਧਾਇਕਾਂ ਅਤੇ ਪੰਜਾਬ ਕਾਂਗਰਸ ਦੇ ਅਧਿਕਾਰੀਆਂ ਨੂੰ ਚਾਹ ਪਾਰਟੀ (Tea Party at Punjab Bhawan) ਲਈ ਬੁਲਾਇਆ ਸੀ। ਇਹ ਚਾਹ ਪਾਰਟੀ ਪੰਜਾਬ ਭਵਨ ਵਿਖੇ ਹੋਈ, ਜਿੱਥੇ ਨਵਜੋਤ ਸਿੰਘ ਸਿੱਧੂ ਸਮੇਤ ਹੋਰ ਆਗੂ ਮੌਜੂਦ ਸਨ। ਕਾਫੀ ਸਮੇਂ ਬਾਅਦ ਸਿੱਧੂ ਅਤੇ ਕਪਤਾਨ ਇਕੋ ਸਟੇਜ 'ਤੇ ਨਜ਼ਰ ਆਏ।
ਇਹ ਵੀ ਪੜ੍ਹੋ - ਯੂਕਰੇਨ ਦੇ ਵਿਰੋਧ ਤੋਂ ਬਾਅਦ ਓਲੰਪਿਕ ਵੈਬਸਾਈਟ ਨੇ ਬਦਲਿਆ ਨਕਸ਼ਾ
Photo
ਵੀਰਵਾਰ ਨੂੰ ਪੰਜਾਬ ਕਾਂਗਰਸ ਦੇ ਨਵੇਂ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਅਤੇ ਕੁਲਜੀਤ ਨਾਗਰਾ, ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਦੇਣ ਲਈ ਗਏ ਸਨ, ਜਿਸ ਨੂੰ ਉਨ੍ਹਾਂ ਸਵੀਕਾਰ ਕਰ ਲਿਆ। ਨਵਜੋਤ ਸਿੰਘ ਸਿੱਧੂ ਵੱਲੋਂ ਭੇਜੇ ਸੱਦੇ ਵਿੱਚ ਲਿਖਿਆ ਗਿਆ ਸੀ ਕਿ ਕੈਪਟਨ ਪਰਿਵਾਰ ਦੇ ਵੱਡੇ ਹਨ, ਇਸ ਲਈ ਉਨ੍ਹਾਂ ਨੂੰ ਆਉਣਾ ਚਾਹੀਦਾ ਹੈ ਅਤੇ ਨਵੀਂ ਟੀਮ ਨੂੰ ਆਸ਼ੀਰਵਾਦ ਦੇਣਾ ਚਾਹੀਦਾ ਹੈ।