ਨਵਜੋਤ ਸਿੱਧੂ ਸਾਰੇ ਵਾਅਦੇ ਪੂਰੇ ਕਰਨ ਲਈ ਪੰਜਾਬੀਆਂ ਨੂੰ ਸਮਾਂ ਹੱਦ ਦੱਸਣ: ਡਾ. ਦਲਜੀਤ ਸਿੰਘ ਚੀਮਾ

By : AMAN PANNU

Published : Jul 23, 2021, 6:10 pm IST
Updated : Jul 23, 2021, 6:10 pm IST
SHARE ARTICLE
Dr. Daljit Singh Cheema
Dr. Daljit Singh Cheema

ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਾਂਗਰਸ ਨੇ ਆਪਣੀਆਂ ਅਸਫਲਤਾਵਾਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਤੈਅ ਕਹਾਣੀ ਅਨੁਸਾਰ ਕੰਮ ਕੀਤਾ ਹੈ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਪਾਰਟੀ ਨੇ ਆਪਣੀਆਂ ਅਸਫਲਤਾਵਾਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਤੈਅ ਕਹਾਣੀ ਅਨੁਸਾਰ ਕੰਮ ਕੀਤਾ ਹੈ ਤਾਂ ਜੋ ਪੰਜਾਬੀਆਂ ਨੂੰ ਮੂਰਖ ਬਣਾਇਆ ਜਾ ਸਕੇ ਅਤੇ ਪਾਰਟੀ ਨੇ ਪ੍ਰਦੇਸ਼ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੱਧੂ ਨੂੰ ਕਿਹਾ ਕਿ ਉਹ ਇਧਰ-ਉਧਰ ਦੀਆਂ ਮਾਰਨ ਨਾਲੋਂ ਸਾਰੇ ਵਾਅਦੇ ਪੂਰੇ ਕਰਨ ਵਾਸਤੇ ਪੰਜਾਬੀਆਂ ਨੂੰ ਸਮਾਂ ਹੱਦ ਦੱਸਣ।

ਹੋਰ ਪੜ੍ਹੋ: ਕੱਲ੍ਹ ਦੁਪਹਿਰ 3 ਵਜੇ ਐਲਾਨੇ ਜਾਣਗੇ ISCE ਅਤੇ ICS ਬੋਰਡ ਦੇ ਨਤੀਜੇ

ਅਕਾਲੀ ਦਲ ਨੇ ਅਹੁਦਾ ਛੱਡ ਰਹੇ ਪ੍ਰਧਾਨ ਸੁਨੀਲ ਜਾਖੜ ਵੱਲੋਂ 2022 ਵਿਚ ਕਾਂਗਰਸ ਦੀ ਮੁੜ ਜਿੱਤ ਦਾ ਰਾਹ ਬੇਅਦਬੀ ਨਾਲ ਸਬੰਧਤ ਥਾਵਾਂ ਬਰਗਾੜੀ ਤੇ ਬਹਿਬਲ ਕਲਾਂ ਤੋਂ ਲੰਘਦਾ ਹੋਣ ਦੀ ਗੱਲ ਕਹਿਣ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਕਿਹਾ ਕਿ ਇਸ ਤੋਂ ਵੱਡਾ ਸਬੂਤ ਨਹੀਂ ਹੋ ਸਕਦਾ ਕਿ ਕਾਂਗਰਸ ਨੇ ਇਸ ਮਾਮਲੇ ’ਤੇ 2017 ਵਿਚ ਆਮ ਆਦਮੀ ਪਾਰਟੀ ਨਾਲ ਰਲ ਕੇ ਰਾਜਨੀਤੀ ਕੀਤੀ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਕ ਵਾਰ ਫਿਰ ਤੋਂ ਇਹ ਖ਼ਤਰਨਾਕ ਖੇਡ ਖੇਡਣਾ ਚਾਹੁੰਦੀ ਹੈ। ਪਾਰਟੀ ਨੇ ਕਿਹਾ ਕਿ ਜਾਖੜ ਨੇ ਉਹੀ ਦੁਹਰਾਇਆ ਹੈ ਜੋ ਇਕ ਮਹੀਨਾ ਪਹਿਲਾਂ ਰਾਹੁਲ ਗਾਂਧੀ ਨੇ ਕਿਹਾ ਸੀ ਤੇ ਮੁੱਖ  ਮੰਤਰੀ ਨੂੰ ਹਦਾਇਤ ਕੀਤੀ ਸੀ ਕਿ ਬੇਅਦਬੀ ਕੇਸਾਂ ਵਿਚ ਬਾਦਲ ਪਰਿਵਾਰ ਨੂੰ ਫਸਾ ਦਿੱਤਾ ਜਾਵੇ।

Sunil Kumar JakharSunil Jakhar

ਇਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਤੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਨਵੇਂ ਨਿਯੁਕਤ ਹੋਏ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੋਵੇਂ ਹੀ ਸੂਬੇ ਦੇ ਲੋਕਾਂ ਨੁੰ ਧੋਖਾ ਦੇਣ ਦੇ ਦੋਸ਼ੀ ਹਨ। ਉਹਨਾਂ ਕਿਹਾ ਕਿ ਹੁਣ ਇਹ ਸਪਸ਼ਟ ਹੋ ਗਿਆ ਹੈ ਕਿ ਸਿੱਧੂ ਤੇ ਮੁੱਖ ਮੰਤਰੀ ਵਿਚਾਲੇ ਲੜਾਈ  ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਡਰਾਮਾ ਖੇਡਿਆ ਗਿਆ ਸੀ। ਉਹਨਾਂ ਕਿਹਾ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਬਦਲ ਕੇ ਪਾਰਟੀ ਦੇ ਡੁਬਦੇ ਬੇੜੇ ਨੁੰ ਬਚਾਉਣ ਦਾ ਯਤਨ ਕੀਤਾ ਗਿਆ ਤੇ ਇਸੇ ਗੱਲ ਨੂੰ ਧਿਆਨ ਵਿਚ ਰੱਖਦਿਆਂ ਦੋ ਮਹੀਨੇ ਲੰਬਾ ਡਰਾਮਾ ਖੇਡਿਆ ਗਿਆ ਹੈ।

ਹੋਰ ਪੜ੍ਹੋ: ਜਾਸੂਸੀ ਕਾਂਡ ਨੂੰ ਲੈ ਕੇ ਲੋਕ ਸਭਾ ਵਿਚ ਜ਼ੋਰਦਾਰ ਹੰਗਾਮਾ, ਕਾਰਵਾਈ 26 ਜੁਲਾਈ ਤੱਕ ਮੁਲਤਵੀ

ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਕਾਂਗਰਸ ਦੀ ਅਸਲ ਲੜਾਈ ਸੱਤਾ ਦੀ ਬੂਟੀ ਦੀ ਵੰਡ ਦੀ ਸੀ। ਉਹਨਾਂ ਕਿਹਾ ਕਿ ਹਾਈ ਕਮਾਂਡ ਨੇ ਇਹ ਵਾਅਦਾ ਲਿਆ ਹੈ ਕਿ ਭ੍ਰਿਸ਼ਟਾਚਾਰ ਤੋਂ ਮਿਲੀ ਰਾਸ਼ੀ ਬਰਾਬਰ ਵੰਡੀ ਜਾਵੇਗੀ ਤੇ ਲੜਨ ਵਾਲੀਆਂ ਧਿਰਾਂ ਨੇ ਆਪਸੀ ਮਤਭੇਦ ਭੁਲਾ ਕੇ ਹੁਣ ਜਿੱਤ ਦਾ ਐਲਾਨ ਕਰ ਦਿੱਤਾ ਹੈ।ਡਾ. ਚੀਮਾ ਨੇ ਕਿਹਾ ਕਿ ਨਵਜੋਤ ਸਿੱਧੂ ਵੱਖ ਵੱਖ ਵਰਗਾਂ ਦੇ ਲੋਕਾਂ ਨੂੰ ਵਾਅਦੇ ਪੂਰੇ ਕਰਨ ਦਾ ਸਮਾਂ ਦੇ ਕੇ ਭੱਜ ਸਕਦੇ ਹਨ। ਉਹਨਾਂ ਕਿਹਾ ਕਿ ਲੋਕ ਪੁੱਛ ਰਹੇ ਹਨ ਕਿ 85 ਹਜ਼ਾਰ ਕਰੋੜ ਰੁਪਏ ਦੀ ਪੂਰਨ ਕਰਜ਼ਾ ਮੁਆਫੀ ਕਦੋਂ ਹੋਵੇਗੀ ? ਉਹਨਾਂ ਕਿਹਾ ਕਿ ਇਸੇ ਤਰੀਕੇ ਸਿੱਧੂ ਨੌਜਵਾਨਾਂ ਨੂੰ ਦੱਸਣ ਕਿ ਨੌਜਵਾਨਾਂ ਨੂੰ 25 ਲੱਖ ਨੌਕਰੀਆਂ ਕਦੋਂ ਦਿੱਤੀਆਂ ਜਾਣਗੀਆਂ ਤੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼ੇ੍ਣੀਆਂ, ਉਦਯੋਗ ਤੇ ਵਪਾਰ ਅਤੇ ਸਰਕਾਰੀ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਕਦੋਂ ਪੂਰੇ ਕੀਤੇ ਜਾਣਗੇ। 

Navjot Singh Sidhu and Captain Amarinder SinghNavjot Singh Sidhu and Captain Amarinder Singh

ਉਹਨਾਂ ਕਿਹਾ ਕਿ ਸਿੱਧੂ ਦੀ ਇਹ ਨਿੱਜੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਦੱਸਣ ਕਿ ਦੁਸ਼ਹਿਰਾ ਰੇਲ ਦੁਖਾਂਤ, ਜਿਸ ਲਈ ਉਹਨਾਂ ਦਾ ਨੇੜਲਾ ਸਹਿਯੋਗੀ ਫੌਜਦਾਰੀ ਗੁਨਾਹ ਦਾ ਦੋਸ਼ੀ ਹੈ, ਦੇ ਮਾਮਲੇ ਵਿਚ ਪੀੜਤਾਂ ਨੂੰ ਇਨਸਾਫ ਮਿਲਣਾ ਹੁਣ ਕਿਵੇਂ ਯਕੀਨੀ ਬਣਾਇਆ ਜਾਵੇਗਾ। ਇਸੇ ਤਰੀਕੇ ਸਿੱਧੂ ਇਹ ਦੱਸੇ ਕਿ ਮਾਝਾ ਖੇਤਰ ਵਿਚ ਵਾਪਰੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤ ਜਿਸ ਵਿਚ 130 ਲੋਕ ਮਾਰੇ ਗਏ ਸਨ, ਵਿਚ ਉਹਨਾਂ ਪੀੜਤ ਪਰਿਵਾਰਾਂ ਨੂੰ ਇਨਸਾਫ ਕਿਵੇਂ ਮਿਲੇਗਾ ਜਿਹਨਾਂ ਨੇ ਜ਼ਹਿਰੀਲੀ ਸ਼ਰਾਬ ਵੰਡਣ ਪਿੱਛੇ ਕਾਂਗਰਸੀ ਆਗੂਆਂ ਤੇ ਵਿਧਾਇਕਾਂ ਦੀ ਸ਼ਮੂਲੀਅਤ ਦੀ ਗੱਲ ਉਜਾਗਰ ਕੀਤੀ।

ਹੋਰ ਪੜ੍ਹੋ: ਪੇਗਾਸਸ ਵਿਵਾਦ 'ਤੇ ਬੋਲੇ ਰਾਹੁਲ ਗਾਂਧੀ, 'ਟੈਪ ਕੀਤਾ ਗਿਆ ਮੇਰਾ ਫੋਨ, ਗ੍ਰਹਿ ਮੰਤਰੀ ਦੇਣ ਅਸਤੀਫ਼ਾ'

ਡਾ. ਚੀਮਾ ਨੇ  ਕਿਹਾ ਕਿ ਸਿੱਧੂ ਨੂੰ ਵਿਰੋਧੀ ਧਿਰ ਦੇ ਨੇਤਾ ਦੀ ਥਾਂ ਪ੍ਰਦੇਸ਼ ਕਾਂਗਰਸ ਪ੍ਰਧਾਨ ਵਜੋਂ ਪੇਸ਼ ਆਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਉਹ ਤਾਂ ਵਿਰੋਧੀ ਧਿਰ ਨੇਤਾ ਵਜੋਂ ਕਿਸਾਨਾਂ, ਅਧਿਆਪਕਾਂ ਤੇ ਡਾਕਟਰਾਂ ਦੀਆਂ ਮੁਸ਼ਕਿਲਾਂ ਦੀ ਗੱਲ ਕਰ ਰਹੇ ਹਨ ਜਦਕਿ ਉਹ ਇਹਨਾਂ ਮਸਲਿਆਂ ਦੇ ਹੱਲ ਦੀ ਗੱਲ ਕਰਨ ਤੋਂ ਇਨਕਾਰੀ ਹਨ। ਉਹਨਾਂ ਕਿਹਾ ਕਿ ਸਿੱਧੂ ਨੇ ਮੁਸ਼ਕਿਲਾਂ ਬਾਰੇ ਤਾਂ ਫਲੈਸ਼ ਖਬਰ ਦੇ ਦਿੱਤੀ ਪਰ ਪ੍ਰਦੇਸ਼ ਕਾਂਗਰਸ ਦਫਤਰ ਦੀ ਛੱਤ ’ਤੇ ਬੈਠੇ ਅਧਿਆਪਕਾਂ ਬਾਰੇ ਖਬਰ ਦੱਸਣ ਤੋਂ ਰਹਿ ਗਏ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement