ਅੱਜ ਹੋਵੇਗੀ ਨਵਜੋਤ ਸਿੱਧੂ ਦੀ ਤਾਜਪੋਸ਼ੀ, ਸਮਾਗਮ ਵਿਚ ਕੈਪਟਨ ਅਮਰਿੰਦਰ ਸਿੰਘ ਵੀ ਕਰਨਗੇ ਸ਼ਿਰਕਤ
Published : Jul 23, 2021, 9:04 am IST
Updated : Jul 23, 2021, 9:04 am IST
SHARE ARTICLE
Navjot Singh Sidhu's coronation as Punjab Congress chief
Navjot Singh Sidhu's coronation as Punjab Congress chief

ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅੱਜ ਤਾਜਪੋਸ਼ੀ ਹੋਣ ਜਾ ਰਹੀ ਹੈ। ਇਸ ਸਮਾਗਮ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਸ਼ਿਰਕਤ ਕਰਨਗੇ।

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu's coronation) ਦੀ ਅੱਜ ਤਾਜਪੋਸ਼ੀ ਹੋਣ ਜਾ ਰਹੀ ਹੈ। ਇਸ ਸਮਾਗਮ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਵੀ ਸ਼ਿਰਕਤ ਕਰਨਗੇ। ਇਸ ਮੌਕੇ ਚਾਰੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਸੁਖਵਿੰਦਰ ਸਿੰਘ ਡੈਨੀ, ਸੰਗਤ ਸਿੰਘ ਗਿਲਜੀਆਂ ਅਤੇ ਪਵਨ ਗਰਗ ਵੀ ਅੱਜ ਹੀ ਅਹੁਦੇ ਸੰਭਾਲਣਗੇ। ਤਾਜਪੋਸ਼ੀ ਸਮਾਗਮ ਲਈ ਨਵਜੋਤ ਸਿੰਘ ਸਿੱਧੂ ਪਟਿਆਲਾ ਵਿਖੇ ਅਪਣੀ ਰਿਹਾਇਸ਼ ਤੋ ਚੰਡੀਗੜ੍ਹ ਲਈ ਰਵਾਨਾ ਹੋ ਚੁੱਕੇ ਹਨ। ਉਹਨਾਂ ਦੇ ਪਰਿਵਾਰਕ ਮੈਂਬਰ ਵੀ ਉਹਨਾਂ ਦੇ ਨਾਲ ਹਨ।

Navjot Sidhu, Captain Amarinder Singh Navjot Sidhu and Captain Amarinder Singh

ਹੋਰ ਪੜ੍ਹੋ: ਜਾਸੂਸੀ ਮਾਮਲਾ : Pegasus ਦੀ ਸੂਚੀ ਵਿਚ ਅਨਿਲ ਅੰਬਾਨੀ ਤੇ ਸਾਬਕਾ ਸੀਬੀਆਈ ਮੁਖੀ ਦਾ ਵੀ ਨਾਂਅ

ਦੱਸ ਦਈਏ ਕਿ ਕਾਂਗਰਸ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਬਾਰੇ ਕੀਤੇ ਐਲਾਨ ਤੋਂ ਬਾਅਦ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਚਲ ਰਿਹਾ ਮਨ ਮੁਟਾਵ ਖ਼ਤਮ ਹੁੰਦਾ ਦਿਖਾਈ ਦੇ ਰਿਹਾ ਹੈ ਅਤੇ ਦੋਹਾਂ ਵਲੋਂ ਸੁਲਾਹ ਸਫ਼ਾਈ ਵੱਲ ਕਦਮ ਵਧਾਏ ਗਏ ਹਨ | ਬੀਤੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਨੇ ਇਹ ਗੱਲ ਮੁੜ ਦੁਹਰਾਈ ਸੀ ਕਿ ਜਦੋਂ ਤਕ ਨਵਜੋਤ ਸਿੱਧੂ ਸੋਸ਼ਲ ਮੀਡੀਆ 'ਤੇ ਕੀਤੀਆਂ ਟਿਪਣੀਆਂ ਬਾਰੇ ਜਨਤਕ ਤੌਰ 'ਤੇ ਮਾਫ਼ੀ ਨਹੀਂ ਮੰਗ ਲੈਂਦੇ, ਉਸ ਸਮੇਂ ਤਕ ਉਸ ਨਾਲ ਮੁਲਾਕਾਤ ਨਹੀਂ ਕਰਨਗੇ ਅਤੇ ਸਿੱਧੂ ਵੀ ਵਖਰੇ ਤਰੀਕੇ ਨਾਲ ਹੀ ਅਪਣੇ ਦੌਰਿਆਂ ਦੇ ਪ੍ਰੋਗਰਾਮ ਵਿਚ ਲੱਗੇ ਸਨ।

Navjot SidhuNavjot Sidhu

ਹੋਰ ਪੜ੍ਹੋ: ਪੱਤਰਕਾਰਾਂ ’ਤੇ ਹਮਲਾ ਨਿੰਦਣਯੋਗ ਪਰ ਲੇਖੀ ਨੂੰ ਕਿਸਾਨਾਂ ਨੂੰ ਭੰਡਣ ਦਾ ਕੋਈ ਅਧਿਕਾਰ ਨਹੀਂ: ਕੈਪਟਨ

ਪਾਰਟੀ ਦੇ ਕੁੱਝ ਸੀਨੀਅਰ ਨੇਤਾਵਾਂ ਦੇ ਦਖ਼ਲ ਤੋਂ ਬਾਅਦ ਸਥਿਤੀ ਵਿਚ ਉਸ ਸਮੇਂ ਨਵਾਂ ਤੇ ਸੁਖਾਵਾਂ ਮੋੜ ਆਇਆ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਦੇ ਪੰਜਾਬ ਕਾਂਗਰਸ ਭਵਨ ਵਿਚ ਹੋਣ ਵਾਲੇ ਤਾਜਪੋਸ਼ੀ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਦਾ ਸੱਦਾ ਸਵੀਕਾਰ ਕਰ ਲਿਆ| ਇਹ ਸੱਦਾ ਪੱਤਰ ਨਵ ਨਿਯੁਕਤ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਅਤੇ ਸੰਗਤ ਸਿੰਘ ਗਿਲਜੀਆਂ ਖ਼ੁਦ ਕੈਪਟਨ ਅਮਰਿੰਦਰ ਸਿੰਘ ਨੂੰ  ਦੇਣ ਉਹਨਾਂ ਦੇ ਸਿਸਵਾਂ ਹਾਊਸ ਗਏ ਸਨ| ਇਸ ਉਪਰ 58 ਵਿਧਾਇਕਾਂ ਦੇ ਦਸਤਖ਼ਤ ਸਨ| ਇਹ ਸੱਦਾ ਪੱਤਰ ਬੀਤੇ ਦਿਨੀਂ ਅੰਮ੍ਰਿਤਸਰ ਵਿਚ ਵਿਧਾਇਕਾਂ ਦੀ ਮੰਗ ਵਿਚ ਹੀ ਤਿਆਰ ਕਰ ਕੇ ਇਸ ਨੂੰ  ਸੌਂਪਣ ਲਈ ਮੁੱਖ ਮੰਤਰੀ ਨੂੰ  ਮਿਲਣ ਦੀ ਡਿਊਟੀ ਨਾਗਰਾ ਦੀ ਲਾਈ ਗਈ ਸੀ।

Captain Amarinder Singh Captain Amarinder Singh

ਹੋਰ ਪੜ੍ਹੋ: ਸੰਪਾਦਕੀ: ਸਾਰੇ ਹੀ ਸਿੱਖ ਲੀਡਰਾਂ ਦਾ ਅਕਸ ਜਨਤਾ ਵਿਚ ਏਨਾ ਖ਼ਰਾਬ ਕਿਉਂ ਹੋ ਗਿਆ ਹੈ?

ਨਾਗਰਾ ਨੇ ਮੁੱਖ ਮੰਤਰੀ ਨੂੰ  ਮਿਲਣ ਤੋਂ ਬਾਅਦ ਦਸਿਆ ਕਿ ਉਹਨਾਂ ਨੇ ਸੱਦਾ ਸਵੀਕਾਰ ਕਰ ਲਿਆ ਹੈ ਅਤੇ ਉਹ ਤਾਜਪੋਸ਼ੀ ਸਮਾਗਮ ਵਿਚ ਸ਼ਾਮਲ ਹੋਣਗੇ ਇਸੇ ਦੌਰਾਨ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ ਨੇ ਦਸਿਆ ਕਿ ਕੈਪਟਨ ਨੇ ਤਾਜਪੋਸ਼ੀ ਸਮਾਰੋਹ ਤੋਂ ਪਹਿਲਾਂ ਸਾਰੇ ਵਿਧਾਇਕਾਂ ਨੂੰ  ਸਵੇਰੇ 10 ਵਜੇ ਪੰਜਾਬ ਭਵਨ ਵਿਚ ਚਾਹ ਪਾਰਟੀ ਲਈ ਸੱਦਾ ਦਿਤਾ ਹੈ | ਇਥੋਂ ਹੀ ਸਾਰੇ ਪੰਜਾਬ ਕਾਂਗਰਸ ਭਵਨ ਵੱਲ ਰਵਾਨਾ ਹੋਣਗੇ |

ਹੋਰ ਪੜ੍ਹੋ: 'ਬ੍ਰਿਟੇਨ ਦੀ ਸੰਸਦ ’ਚ ਕਿਸਾਨਾਂ ਦੇ ਮੁੱਦਿਆਂ ’ਤੇ ਚਰਚਾ ਹੋਈ, ਪਰ ਭਾਰਤ ਦੀ ਸੰਸਦ ਵਿਚ ਨਹੀਂ'

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement