
ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ 7 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।
ਲੁਧਿਆਣਾ - ਜਬਰ ਜਨਾਹ ਮਾਮਲੇ ਵਿਚ ਲੋਕ ਇਨਸਾਫ਼ ਪਾਰਟੀ ਤੇ ਆਤਮ ਨਗਰ (ਲੁਧਿਆਣਾ) ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਹਾਈਕੋਰਟ ਵਲੋਂ ਕੋਈ ਰਾਹਤ ਨਹੀਂ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵਿਧਾਇਕ ਬੈਂਸ ਦੀ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਵਿਧਾਇਕ ਬੈਂਸ ਨੇ ਹਾਈਕੋਰਟ ਵਿਚ ਹੇਠਲੀ ਅਦਾਲਤ ਦੇ ਉਸ ਫ਼ੈਸਲੇ ਖ਼ਿਲਾਫ਼ ਪਟੀਸ਼ਨ ਦਾਖਲ ਕੀਤੀ ਸੀ, ਜਿਸ ਵਿਚ ਹੇਠਲੀ ਅਦਾਲਤ ਨੇ ਸਥਾਨਕ ਪੁਲਿਸ ਨੂੰ ਵਿਧਾਇਕ ਬੈਂਸ ਖ਼ਿਲਾਫ਼ ਪੀੜਤਾ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ ਸਨ।
Simarjit Bains
ਦੱਸ ਦਈਏ ਕਿ ਇਸ ਮਾਮਲੇ ਵਿਚ ਅਦਾਲਤ ਦੇ ਨਿਰਦੇਸ਼ਾਂ ‘ਤੇ ਲੁਧਿਆਣਾ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਸਾਜਿਸ਼ ਤਹਿਤ ਬਲਾਤਕਾਰ, ਛੇੜਛਾੜ ਅਤੇ ਡਰਾਉਣ ਧਮਕਾਉਣ ਦੇ ਦੋਸ਼ਾਂ ਤਹਿਤ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ 7 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਵਿਧਾਇਕ ਨੇ ਇਸ ਕੇਸ ਵਿਚ ਦਰਜ ਐਫਆਈਆਰ ਨੂੰ ਰੱਦ ਕਰਨ ਲਈ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਅੱਜ ਖਾਰਜ ਕਰ ਦਿੱਤਾ ਗਿਆ ਹੈ
ਇਹ ਵੀ ਪੜ੍ਹੋ - ਯੂਕਰੇਨ ਦੇ ਵਿਰੋਧ ਤੋਂ ਬਾਅਦ ਓਲੰਪਿਕ ਵੈਬਸਾਈਟ ਨੇ ਬਦਲਿਆ ਨਕਸ਼ਾ
Simarjit Bains
ਪੁਲਿਸ ਨੂੰ ਸ਼ਿਕਾਇਤ ਕਰਨ ਤੋਂ ਬਾਅਦ ਪੀੜਤ ਮਹਿਲਾ ਨੂੰ ਲਗਾਤਾਰ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ। ਇਸ 'ਤੇ ਪੁਲਿਸ ਕਮਿਸ਼ਨਰ ਨੇ ਮਹਿਲਾ ਨੂੰ ਸੁਰੱਖਿਆ ਪ੍ਰਦਾਨ ਕੀਤੀ। ਪਰ ਜਾਂਚ ਦੇ ਨਾਮ 'ਤੇ ਇਸ ਮਾਮਲੇ ਨੂੰ ਕਾਫ਼ੀ ਲਟਕਾ ਦਿੱਤਾ ਗਿਆ। ਫਿਰ ਇਹ ਮਾਮਲਾ ਅਦਾਲਤ ਵਿਚ ਪਹੁੰਚ ਗਿਆ। ਚਾਰ ਦਿਨ ਪਹਿਲਾਂ ਅਦਾਲਤ ਨੇ ਵਿਧਾਇਕ ਬੈਂਸ ਅਤੇ ਹੋਰ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਨ ਲਈ ਪੁਲੀਸ ਨੂੰ ਨਿਰਦੇਸ਼ ਜਾਰੀ ਕੀਤੇ ਸਨ।
Simarjit Bains
ਇਹ ਵੀ ਪੜ੍ਹੋ - ਕਾਂਗਰਸ ਭਵਨ ਸਮਾਗਮ ਵਿਚ ਪਹੁੰਚੇ ਨਵਜੋਤ ਸਿੰਘ ਸਿੱਧੂ, ਕੈਪਟਨ ਅਮਰਿੰਦਰ ਸਿੰਘ ਨਾਲ ਬੈਠੇ ਆਏ ਨਜ਼ਰ
ਲਗਭਗ ਪੰਜ ਮਹੀਨਿਆਂ ਤੋਂ ਇਨਸਾਫ ਦੀ ਲੜਾਈ ਲੜ ਰਹੀ ਮਹਿਲਾ ਨੇ ਹੁਣ ਉਮੀਦ ਦੀ ਕਿਰਨ ਵੇਖੀ ਹੈ। ਅਦਾਲਤ ਦੇ ਨਿਰਦੇਸ਼ਾਂ 'ਤੇ ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ 6 ਨੇ ਸਾਜ਼ਿਸ਼ ਤਹਿਤ ਬਲਾਤਕਾਰ, ਛੇੜਛਾੜ ਅਤੇ ਧਮਕਾਉਣ ਦੇ ਦੋਸ਼ਾਂ ਤਹਿਤ ਲੋਕ ਇਨਸਾਫ ਪਾਰਟੀ ਦੇ ਮੁੱਖ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ 7 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।