
ਉਨ੍ਹਾਂ ਕਿਹਾ, “ਸਾਨੂੰ ਲੰਬੇ ਸਮੇਂ ਤੋਂ ਅਣਦੇਖਾ ਕੀਤਾ ਜਾ ਰਿਹਾ ਸੀ, ਇਸ ਲਈ ਇਹ ਕਦਮ ਚੁੱਕਿਆ।
ਮੁਕਤਸਰ: ਸੀਨੀਅਰ ਕਾਂਗਰਸੀ ਆਗੂ ਗੁਰਮੀਤ ਸਿੰਘ ਖੁੱਡੀਆਂ ਨੇ ਸ਼ੁੱਕਰਵਾਰ ਨੂੰ ਕਾਂਗਰਸ ਨੂੰ ਅਲਵਿਦਾ ਕਹਿ ਦਿੱਤੀ। ਉਨ੍ਹਾਂ ਕਿਹਾ, “ਸਾਨੂੰ ਲੰਬੇ ਸਮੇਂ ਤੋਂ ਅਣਦੇਖਾ ਕੀਤਾ ਜਾ ਰਿਹਾ ਸੀ, ਇਸ ਲਈ ਇਹ ਕਦਮ ਚੁੱਕਿਆ। ਇਥੋਂ ਤਕ ਕਿ ਕੈਪਟਨ ਅਮਰਿੰਦਰ ਸਿੰਘ ਨੇ ਲੰਬੀ ਤੋਂ 2017 ਦੀਆਂ ਵਿਧਾਨ ਸਭਾ ਚੋਣਾਂ ਲੜਨ ਤੋਂ ਬਾਅਦ ਇਕ ਵਾਰ ਵੀ ਇਸ ਜਗ੍ਹਾ ਦਾ ਦੌਰਾ ਨਹੀਂ ਕੀਤਾ। ਕਿਸੇ ਨੇ ਵੀ ਸਾਡੀ ਮੁਸ਼ਕਲਾਂ ਨਹੀਂ ਸੁਣੀਆਂ।”
ਹੋਰ ਪੜ੍ਹੋ: ਕੱਲ੍ਹ ਦੁਪਹਿਰ 3 ਵਜੇ ਐਲਾਨੇ ਜਾਣਗੇ ISCE ਅਤੇ ICS ਬੋਰਡ ਦੇ ਨਤੀਜੇ
Gurmeet Singh Khudian
ਹੋਰ ਪੜ੍ਹੋ: ਜਾਸੂਸੀ ਕਾਂਡ ਨੂੰ ਲੈ ਕੇ ਲੋਕ ਸਭਾ ਵਿਚ ਜ਼ੋਰਦਾਰ ਹੰਗਾਮਾ, ਕਾਰਵਾਈ 26 ਜੁਲਾਈ ਤੱਕ ਮੁਲਤਵੀ
ਸਾਬਕਾ ਸੰਸਦ ਮੈਂਬਰ ਜਗਦੇਵ ਸਿੰਘ ਖੁਡੀਆਂ ਦੇ ਬੇਟੇ ਗੁਰਮੀਤ ਨੇ ਕਿਹਾ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨਗੇ। ਦੱਸ ਦੇਈਏ ਕਿ ਖੁਡੀਆਂ ਇਸ ਤੋਂ ਪਹਿਲਾਂ ਪੰਜ ਸਾਲ ਜ਼ਿਲ੍ਹਾ ਕਾਂਗਰਸ ਕਮੇਟੀ ਮੁਕਤਸਰ ਦੇ ਪ੍ਰਧਾਨ ਰਹੇ ਸਨ। ਉਹ 2004 ਵਿਚ ਕਾਂਗਰਸ ਵਿਚ ਸ਼ਾਮਲ ਹੋਏ ਸਨ। ਉਹ 2017 ਵਿਚ ਲੰਬੀ ਵਿਧਾਨ ਸਭਾ ਹਲਕੇ ਤੋਂ ਕੈਪਟਨ ਅਮਰਿੰਦਰ ਸਿੰਘ ਲਈ ਕਵਰਿੰਗ ਉਮੀਦਵਾਰ ਸਨ। ਖੁਡੀਆਂ ਨੇ ਦਾਅਵਾ ਕੀਤਾ ਕਿ ਕੁਝ ਹੋਰ ਕਾਂਗਰਸੀ ਨੇਤਾ ਵੀ ਕਾਂਗਰਸ ਛੱਡ ਗਏ ਹਨ।