ਚੰਡੀਗੜ੍ਹ ਪਹੁੰਚਿਆ ਸਿੱਧੂ ਦਾ ਕਾਫ਼ਲਾ, ਚੰਡੀਗੜ੍ਹ 'ਚ ਲੱਗੀ ਧਾਰਾ-144
Published : Jul 23, 2021, 10:27 am IST
Updated : Jul 23, 2021, 10:31 am IST
SHARE ARTICLE
Navjot Sidhu
Navjot Sidhu

ਨਵਜੋਤ ਸਿੱਧੂ ਦਾ ਤਾਜਪੋਸ਼ੀ ਸਮਾਰੋਹ ਸੈਕਟਰ-15 ਕਾਂਗਰਸ ਭਵਨ ਵਿਖੇ ਹੋਣਾ ਹੈ।

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਅੱਜ ਹੋਣੀ ਹੈ ਜਿਸ ਦੇ ਲਈ ਵੱਡਾ ਸਮਾਗਮ ਕੀਤਾ ਜਾ ਰਿਹਾ ਹੈ ਅਤੇ ਇਹ ਚੰਡੀਗੜ੍ਹ ਪੁਲਿਸ ਲਈ ਚੁਣੌਤੀ ਬਣਿਆ ਹੋਇਆ ਹੈ। ਇੱਕ ਪਾਸੇ ਸ਼ਹਿਰ ਵਿਚ ਧਾਰਾ 144 ਲਾਗੂ ਹੈ, ਦੂਜੇ ਪਾਸੇ ਪੰਜਾਬ ਕਾਂਗਰਸ ਨੇ ਆਪਣੇ ਵਿਧਾਇਕਾਂ ਨੂੰ ਵੱਡੀ ਗਿਣਤੀ ਵਿੱਚ ਸਮਰਥਕਾਂ ਨੂੰ ਲਿਆਉਣ ਲਈ ਹੁਕਮ ਦੇ ਦਿੱਤੇ ਹਨ। ਪੁਲਿਸ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ। ਇਸੇ ਲਈ ਪੁਲਿਸ ਨੇ ਵੀਰਵਾਰ ਦੀ ਰਾਤ ਨੂੰ ਸੈਕਟਰ-16 ਚੌਕ ਤੋਂ ਪੀਜੀਆਈ ਪਹੁੰਚਣ ਲਈ ਰਸਤੇ ਤੈਅ ਕਰ ਦਿੱਤੇ ਹਨ।

ਅੱਜ ਨਵਜੋਤ ਸਿੱਧੂ ਦਾ ਤਾਜਪੋਸ਼ੀ ਸਮਾਰੋਹ ਸੈਕਟਰ-15 ਕਾਂਗਰਸ ਭਵਨ ਵਿਖੇ ਹੋਣਾ ਹੈ। ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਸਾਰੇ ਵਿਧਾਇਕਾਂ ਨੂੰ ਆਪਣੇ ਨਾਲ 1,000 ਸਮਰਥਕਾਂ ਨੂੰ ਲਿਆਉਣ ਦੀ ਹਦਾਇਤ ਕੀਤੀ ਗਈ ਹੈ। ਜੇ ਬਹੁਤ ਸਾਰੇ ਸਮਰਥਕ ਇਕੱਠੇ ਹੁੰਦੇ ਹਨ ਤਾਂ ਵੱਡੀ ਭੀੜ ਇਕੱਠੀ ਹੋਣੀ ਨਿਸ਼ਚਤ ਹੈ। ਪਿਛਲੇ ਹਫਤੇ ਭਾਜਪਾ ਨੇਤਾਵਾਂ 'ਤੇ ਹੋਏ ਹਮਲੇ ਤੋਂ ਬਾਅਦ, ਚੰਡੀਗੜ੍ਹ ਪ੍ਰਸ਼ਾਸਨ ਨੇ ਧਾਰਾ 144 ਲਗਾਉਣ ਦੀਆਂ ਹਦਾਇਤਾਂ ਦਿੱਤੀਆਂ ਸਨ। 

Navjot SidhuNavjot Sidhu

ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਦੀ ਅੱਜ ਕਾਂਗਰਸ ਪ੍ਰਧਾਨ ਵਜੋਂ ਤਾਜਪੋਸ਼ੀ ਹੋਵੇਗੀ। ਉਹ ਅੱਜ ਸਵੇਰੇ ਆਪਣੀ ਬੇਟੀ ਰਾਬੀਆ ਸਿੱਧੂ ਨਾਲ ਪਟਿਆਲਾ ਤੋਂ ਚੰਡੀਗੜ੍ਹ ਲਈ ਰਵਾਨਾ ਹੋ ਗਏ ਹਨ ਅਤੇ ਉਹਨਾਂ ਦਾ ਕਾਫਲਾ ਚੰਡੀਗੜ੍ਹ ਪਹੁੰਚ ਗਿਆ ਹੈ। ਅੱਜ ਚੰਡੀਗੜ੍ਹ ਦੇ ਕਾਂਗਰਸ ਭਵਨ ’ਚ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੱਧੂ, ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਸੰਗਤ ਸਿੰਘ ਗਿਲਜ਼ੀਆਂ, ਸੁਖਵਿੰਦਰ ਡੈਨੀ ਤੇ ਪਵਨ ਗੋਇਲ ਰਸਮੀ ਤੌਰ ’ਤੇ ਆਪਣਾ ਅਹੁਦਾ ਸੰਭਾਲਣਗੇ।

ਖ਼ਾਸ ਗੱਲ ਇਹ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੱਧੂ ਲੰਬੇ ਸਮੇਂ ਬਾਅਦ ਇੱਕ ਮੰਚ ’ਤੇ ਦਿਖਣਗੇ। ਕੈਪਟਨ ਤੇ ਸਿੱਧੂ ਕਾਫੀ ਸਮੇਂ ਤੋਂ ਆਹਮੋ-ਸਾਹਮਣੇ ਹਨ। ਇਸ ਲਈ ਸਭ ਦੀਆਂ ਨਜ਼ਰਾਂ ਇਸ ਗੱਲ ਉਪਰ ਰਹਿਣਗੀਆਂ ਕਿ ਦੋਵੇਂ ਲੀਡਰ ਇੱਕ-ਦੂਜੇ ਨਾਲ ਕਿਵੇਂ ਪੇਸ਼ ਆਉਂਦੇ ਹਨ ਜਾਂ ਫਿਰ ਆਪਸੀ ਨਾਰਾਜ਼ਗੀ ਜਾਰੀ ਰਹੇਗੀ। 

Harish Rawat Harish Rawat

ਜਾਣਕਾਰੀ ਇਹ ਵੀ ਸਾਹਮਣੇ ਆਈ ਹੈ ਕਿ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਇਸ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋ ਰਹੇ ਹਨ। ਪਹਿਲਾਂ ਇਹ ਖ਼ਬਰਾਂ ਸਾਹਮਣੇ ਆਈਆਂ ਸਨ ਕਿ ਕੈਪਟਨ ਇਸ ਸਮਾਗਮ ਵਿਚ ਸ਼ਾਮਲ ਨਹੀਂ ਹੋਣਗੇ ਪਰ ਹਾਈਕਮਾਨ ਦੇ ਕਹਿਣ 'ਤੇ ਉਨ੍ਹਾਂ ਨੇ ਸੱਦਾ ਕਬੂਲ ਕਰ ਲਿਆ ਸੀ ਤੇ ਅੱਜ ਉਹ ਸਿੱਧੂ ਦੀ ਤਾਜਪੋਸ਼ੀ ਸਮਾਗਮ ਵਿਚ ਸ਼ਾਮਲ ਹੋ ਰਹੇ ਹਨ। ਵੀਰਵਾਰ ਨੂੰ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਤੇ ਸੰਗਤ ਸਿੰਘ ਗਿਲਜੀਆਂ ਨੇ ਮੁੱਖ ਮੰਤਰੀ ਦੇ ਸਿਸਵਾਂ ਫਾਰਮ ਹਾਊਸ ’ਤੇ ਪਹੁੰਚ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰਸਮੀ ਸੱਦਾ ਪੱਤਰ ਦਿੱਤਾ।

ਕੈਪਟਨ ਨੇ ਇਹ ਸੱਦਾ ਸਵੀਕਾਰ ਕਰ ਲਿਆ। ਇਸ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਮੁੱਖ ਮੰਤਰੀ ਨੂੰ ਲਿਖਿਆ ਸੀ ਕਿ ਉਨ੍ਹਾਂ ਦਾ ਕੋਈ ਨਿੱਜੀ ਏਜੰਡਾ ਨਹੀਂ ਬਲਕਿ ਉਹ ਲੋਕ ਮੁਖੀ ਏਜੰਡਾ ਲੈ ਕੇ ਚੱਲ ਰਹੇ ਹਨ ਤਾਂ ਜੋ ਹਾਈਕਮਾਨ ਵੱਲੋਂ ਦਿੱਤੇ 18 ਨੁਕਾਤੀ ਏਜੰਡੇ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਨਿੱਜੀ ਤੌਰ ’ਤੇ ਵੀ ਮੁੱਖ ਮੰਤਰੀ ਨੂੰ ਅਪੀਲ ਕੀਤੀ ਸੀ।

Captain Amarinder Singh Captain Amarinder Singh

ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਵੀ ਪਾਰਟੀ ਦੇ ਸਾਰੇ ਵਿਧਾਇਕਾਂ, ਸੰਸਦ ਮੈਂਬਰਾਂ ਤੇ ਸੀਨੀਅਰ ਲੀਡਰਾਂ ਨੂੰ ਅੱਜ ਪੰਜਾਬ ਭਵਨ ’ਚ 10 ਵਜੇ ਰੱਖੀ ਚਾਹ ਪਾਰਟੀ ਲਈ ਸੱਦਾ ਦਿੱਤਾ ਸੀ ਜਿਸ ’ਚ ਨਵਜੋਤ ਸਿੱਧੂ ਸਮੇਤ ਸਾਰੇ ਵਿਧਾਇਕਾਂ ਦੇ ਪੁੱਜਣ ਦੀ ਸੰਭਾਵਨਾ ਹੈ। ਸੰਸਦੀ ਸੈਸ਼ਨ ਹੋਣ ਕਰਕੇ ਕੁਝ ਸੰਸਦ ਮੈਂਬਰ ਸਮਾਰੋਹਾਂ ’ਚੋਂ ਗੈਰ-ਹਾਜ਼ਰ ਰਹਿ ਸਕਦੇ ਹਨ। 

SHARE ARTICLE

ਏਜੰਸੀ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement