ਮੋਗਾ ਹਾਦਸਾ: ਸੋਨੂੰ ਸੂਦ ਦੇਣਗੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 50,000 ਤੇ ਜਖ਼ਮੀਆਂ ਨੂੰ 25 ਹਜ਼ਾਰ
Published : Jul 23, 2021, 4:35 pm IST
Updated : Jul 23, 2021, 4:35 pm IST
SHARE ARTICLE
Sonu Sood, sister visit those injured in Moga road accident, announce financial help
Sonu Sood, sister visit those injured in Moga road accident, announce financial help

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਹਾਦਸੇ ਨਾਲ ਪੀੜਤ ਅਤੇ ਮਾਰੇ ਗਏ ਤਿੰਨ ਕਾਂਗਰਸੀ ਵਰਕਰਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਦੇਣ ਦਾ ਐਲਾਨ ਕੀਤਾ ਹੈ।

ਮੋਗਾ - ਬਾਲੀਵੁੱਡ ਅਦਾਕਾਰ ਸੋਨੂੰ ਸੂਦ ਆਪਣੀ ਭੈਣ ਮਾਲਵਿਕਾ ਸੂਦ ਅਤੇ ਭਤੀਜੀ ਸੱਚਰ ਗੌਤਮ ਨਾਲ ਮੋਗਾ ਸਥਿਤ ਵਾਪਰੇ ਭਿਆਨਕ ਸੜਕ ਹਾਦਸੇ ਦੇ ਪੀੜਤਾਂ ਦਾ ਹਾਲ ਜਾਣਨ ਲਈ ਸਿਵਲ ਹਸਪਤਾਲ ਪਹੁੰਚੇ। ਉਹਨਾਂ ਨੇ ਜਖ਼ਮੀਆਂ ਦੀ ਹਰ ਸੰਭਵ ਮਦਦ ਕਰਨ ਦਾ ਭਰੋਸਾ ਜਤਾਇਆ ਹੈ। ਸੋਨੂੰ ਸੂਦ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 50 ਹਜ਼ਾਰ ਅਤੇ ਜਖ਼ਮੀਆਂ ਨੂੰ 25 ਹਜ਼ਾਰ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਹਨਾਂ ਨੇ ਸਾਰਿਆਂ ਨੂੰ ਮੋਬਾਇਲ ਫੋਨ ਦੇਣ ਦਾ ਵੀ ਐਲਾਨ ਕੀਤਾ ਹੈ। 

Photo
 

ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਹਾਦਸੇ ਨਾਲ ਪੀੜਤ ਅਤੇ ਮਾਰੇ ਗਏ ਤਿੰਨ ਕਾਂਗਰਸੀ ਵਰਕਰਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਮੋਗਾ ਦੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਨੇ ਤੁਰੰਤ ਜਖ਼ਮੀਆਂ ਨੂੰ ਰਾਹਤ ਪ੍ਰਦਾਨ ਕੀਤੀ ਹੈ। ਪੁਲਿਸ ਵੀ ਇਸ ਹਾਦਸੇ ਦੀ ਜਾਂਚ ਕਰ ਰਹੀ ਹੈ ਕਿ ਆਖਿਰ ਹਾਦਸਾ ਕਿਸ ਤਰ੍ਹਾਂ ਵਾਪਰਿਆ ਹੈ। 

Tragic accident in moga

ਦੱਸ ਦਈਏ ਕਿ ਮੋਗਾ ਦੇ ਲੁਹਾਰਾ ਪਿੰਡ ਵਿਚ ਅੱਜ ਚੜ੍ਹਦੀ ਸਵੇਰ ਭਿਆਨਕ ਸੜਕ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਿਕ ਦੋ ਬੱਸਾਂ ਦੀ ਆਹਮੋ ਸਾਹਮਣੇ ਜ਼ਬਰਦਸਤ ਟੱਕਰ ਹੋ ਗਈ।  ਜਿਸ ’ਚ 3 ਕਾਂਗਰਸੀ ਵਰਕਰਾਂ ਦੀ ਮੌਤ ਹੋ ਗਈ ਅਤੇ ਦਰਜਨਾਂ ਲੋਕ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਫਰੀਦਕੋਟ ਅਤੇ ਮੋਗਾ ਦੇ ਸਿਵਲ ਹਸਪਤਾਲ ਵਿੱਚ  ਦਾਖਲ ਕਰਵਾਇਆ ਗਿਆ ਹੈ। 

Tragic accident in moga
 

ਹਾਦਸੇ ਦਾ ਸ਼ਿਕਾਰ ਹੋਈਆਂ ਬੱਸਾਂ ’ਚੋਂ ਇਕ ਬੱਸ ਨਵਜੋਤ ਸਿੱਧੂ ਦੀ ਤਾਜਪੋਸ਼ੀ ਸਮਾਗਮ ਲਈ ਜਾ ਰਹੀ ਸੀ, ਜਿਸ ’ਚ ਕਾਫੀ ਲੋਕ ਸਵਾਰ ਸਨ। ਪ੍ਰਾਈਵੇਟ ਬੱਸ ਨੇ ਸਰਕਾਰੀ ਬੱਸ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ।  ਜਿਸ ਵਿਚ 20 ਲੋਕ ਜਖ਼ਮੀ ਹੋ ਗਏ ਅਤੇ 3 ਲੋਕਾਂ ਦੀ ਮੌਤ ਹੋ ਗਈ ਹੈ। ਮੁੱਖ ਮੰਤਰੀ ਨੇ ਇਸ ਹਾਦਸੇ 'ਤੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਮੋਗਾ ਜ਼ਿਲ੍ਹੇ ਵਿਚ ਹੋਏ ਬੱਸ ਹਾਦਸੇ ਬਾਰੇ ਸੁਣ ਕੇ ਬਹੁਤ ਦੁਖ ਹੋਇਆ। ਜਿਸ ਵਿਚ 3 ਕਾਂਗਰਸੀ ਵਰਕਰਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ ਅਤੇ ਕਈ ਲੋਕ ਜ਼ਖਮੀ ਹੋਏ ਹਨ। ਡੀਸੀ ਮੋਗਾ ਨੂੰ ਸਾਰੇ ਜ਼ਖਮੀਆਂ ਦਾ ਤੁਰੰਤ ਡਾਕਟਰੀ ਇਲਾਜ ਮੁਹੱਈਆ ਕਰਵਾਉਣ ਅਤੇ ਸਰਕਾਰ ਨੂੰ ਰਿਪੋਰਟ ਭੇਜਣ ਦੇ ਨਿਰਦੇਸ਼ ਦਿੱਤੇ ਹਨ।

 

SHARE ARTICLE

ਏਜੰਸੀ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement