
ਸ਼ਾਰਪ ਸ਼ੂਟਰ ਪ੍ਰਿਆਵਰਤ ਫੌਜੀ ਅਤੇ ਕਸ਼ਿਸ਼ ਦੇ ਨਾਲ ਸਾਥੀ ਕੇਸ਼ਵ ਨੂੰ ਜੇਲ੍ਹ ਭੇਜਿਆ ਜਾ ਚੁੱਕਾ ਹੈ।
ਚੰਡੀਗੜ੍ਹ - ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਸ਼ਾਮਲ ਸ਼ਾਰਪਸ਼ੂਟਰ ਅੰਕਿਤ ਸੇਰਸਾ ਅਤੇ ਉਸ ਦੇ ਸਾਥੀ ਸਚਿਨ ਭਿਵਾਨੀ ਨੂੰ ਪੰਜ ਦਿਨ ਹੋਰ ਪੁਲਿਸ ਹਿਰਾਸਤ ਵਿਚ ਰਹਿਣਾ ਪਵੇਗਾ। ਦੋਵਾਂ ਦਾ 8 ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਉਹਨਾਂ ਨੂੰ ਮਾਨਸਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਸੀ।
ਅਦਾਲਤ ਨੇ ਉਸ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੰਜਾਬ ਪੁਲਿਸ ਉਸ ਨੂੰ ਤਿਹਾੜ ਜੇਲ੍ਹ ਤੋਂ ਲੈ ਕੇ ਆਈ ਹੈ। ਸੇਰਸਾ ਅਤੇ ਭਿਵਾਨੀ ਤੋਂ ਪੁੱਛਗਿੱਛ ਤੋਂ ਬਾਅਦ ਪੁਲਿਸ ਨੂੰ ਕਤਲ ਨਾਲ ਜੁੜੀਆਂ ਕਈ ਅਹਿਮ ਜਾਣਕਾਰੀਆਂ ਮਿਲੀਆਂ ਹਨ। ਇਸ ਤੋਂ ਪਹਿਲਾਂ ਸ਼ਾਰਪ ਸ਼ੂਟਰ ਪ੍ਰਿਆਵਰਤ ਫੌਜੀ ਅਤੇ ਕਸ਼ਿਸ਼ ਦੇ ਨਾਲ ਸਾਥੀ ਕੇਸ਼ਵ ਨੂੰ ਜੇਲ੍ਹ ਭੇਜਿਆ ਜਾ ਚੁੱਕਾ ਹੈ।
Sidhu Moosewala
ਅੰਕਿਤ ਸੇਰਸਾ ਦੀ ਉਮਰ ਸਿਰਫ਼ 19 ਸਾਲ ਹੈ। ਮੂਸੇਵਾਲਾ ਦਾ ਕਤਲ ਉਸ ਦਾ ਪਹਿਲਾ ਕਤਲ ਸੀ। ਉਹ 6 ਮਹੀਨੇ ਪਹਿਲਾਂ ਹੀ ਲਾਰੈਂਸ ਗੈਂਗ 'ਚ ਸ਼ਾਮਲ ਹੋਇਆ ਸੀ। ਹਰਿਆਣਾ ਦੇ ਸੋਨੀਪਤ ਦੇ ਰਹਿਣ ਵਾਲੇ ਅੰਕਿਤ ਨੇ ਰਾਜਸਥਾਨ 'ਚ 2 ਵਾਰਦਾਤਾਂ ਨੂੰ ਅੰਜਾਮ ਦਿੱਤਾ। ਜਿਸ ਤੋਂ ਬਾਅਦ ਉਸ ਦੀ ਮੁਲਾਕਾਤ ਮੋਨੂੰ ਡਾਗਰ ਨਾਲ ਹੋਈ। ਡਾਗਰ ਨੇ ਉਸ ਨੂੰ ਲਾਰੈਂਸ ਦੇ ਭਰਾ ਅਨਮੋਲ ਨਾਲ ਮਿਲਾਇਆ। ਫਿਰ ਉਹ ਲਾਰੈਂਸ ਗੈਂਗ ਦਾ ਸਰਗਨਾ ਬਣ ਗਿਆ। ਅੰਕਿਤ ਸੇਰਸਾ ਨੇ ਮੂਸੇਵਾਲਾ ਦੇ ਸਭ ਤੋਂ ਨੇੜੇ ਹੋ ਕੇ ਗੋਲੀ ਚਲਾਈ ਸੀ। ਉਸ ਨੇ ਦੋਨਾਂ ਹੱਥਾਂ ਵਿੱਚ ਪਿਸਤੌਲ ਫੜੀ ਹੋਈ ਸੀ।