
ਲਾਸ਼ ਕੋਲ ਬੈਠੀ ਬਜ਼ੁਰਗ ਮਾਂ ਪੁੱਤ ਨੂੰ ਮਾਰਦੀ ਰਹੀ ਆਵਾਜ਼ਾਂ
ਪਠਾਨਕੋਟ: ਗਰਮੀ ਦੇ ਇਸ ਮੌਸਮ ਵਿੱਚ ਜਿੱਥੇ ਮੀਂਹ ਨੇ ਆਮ ਲੋਕਾਂ ਲਈ ਠੰਢਕ ਦੀ ਸੌਗਾਤ ਲਿਆਂਦੀ ਹੈ ਉਥੇ ਦੂਜੇ ਪਾਸੇ ਕੁਝ ਲੋਕਾਂ ਲਈ ਇਹ ਮੀਂਹ ਭਿਆਨਕ ਰੂਪ ਧਾਰਨ ਕਰਦਾ ਨਜ਼ਰ ਆ ਰਿਹਾ ਹੈ। ਇਸ ਦਾ ਅੰਦਾਜ਼ਾ ਬੀਤੀ ਰਾਤ ਪਠਾਨਕੋਟ ਵਿੱਚ ਪਏ ਭਾਰੀ ਮੀਂਹ ਤੋਂ ਲਗਾਇਆ ਜਾ ਸਕਦਾ ਹੈ।
PHOTO
ਜਿੱਥੇ ਮੀਂਹ ਕਾਰਨ ਸ਼ਹਿਰ ਦੇ ਮੁਹੱਲਾ ਰਾਮਨਗਰ ਵਿੱਚ ਇੱਕ ਕੱਚੇ ਮਕਾਨ ਦੀ ਛੱਤ ਡਿੱਗ ਗਈ। ਜਿਸ ਵਿੱਚ ਨੌਜਵਾਨ ਵਿਅਕਤੀ ਦੀ ਮੌਤ ਹੋ ਗਈ। ਦੱਸ ਦੇਈਏ ਕਿ ਇਸ ਘਰ 'ਚ ਮ੍ਰਿਤਕ ਅਤੇ ਉਸ ਦੀ ਮਾਂ ਦੋਵੇਂ ਇਕੱਲੇ ਰਹਿੰਦੇ ਸਨ।
DEATH
ਮ੍ਰਿਤਕ ਦੀ ਮਾਤਾ ਘਰ ਦੀ ਕੱਚੀ ਕੰਧ ਹੋਣ ਕਾਰਨ ਗੁਆਂਢੀਆਂ ਦੇ ਘਰ ਸੌਂ ਗਈ ਪਰ ਰਾਤ ਨੂੰ ਪਏ ਮੀਂਹ ਕਾਰਨ ਛੱਤ ਡਿੱਗ ਗਈ, ਜਿਸ ਕਾਰਨ ਉਕਤ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਵਿਅਕਤੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਇਸ ਦੇ ਨਾਲ ਹੀ ਆਪਣੇ ਇਕਲੌਤੇ ਪੁੱਤਰ ਦੀ ਮੌਤ ਨਾਲ ਮਾਂ ਦਾ ਬੁਰਾ ਹਾਲ ਹੈ। ਉਹ ਲਾਸ਼ ਦੇ ਸਾਹਮਣੇ ਬੈਠੀ ਆਪਣੇ ਪੁੱਤਰ ਨੂੰ ਅਵਾਜ਼ਾਂ ਮਾਰ ਰਹੀ ਹੈ।
ਹਾਲਾਂਕਿ ਪੰਜਾਬ ਵਿੱਚ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਕਈ ਸ਼ਹਿਰਾਂ ਤੋਂ ਕੱਚੇ ਮਕਾਨਾਂ ਦੀਆਂ ਛੱਤਾਂ ਡਿੱਗਣ ਦੀਆਂ ਖ਼ਬਰਾਂ ਆ ਚੁੱਕੀਆਂ ਹਨ।