ਸੂਬੇ 'ਚ 19 ਜ਼ਿਲ੍ਹਿਆਂ ਦੇ 1457 ਪਿੰਡ ਹਾਲੇ ਵੀ ਹੜ੍ਹ ਨਾਲ ਪ੍ਰਭਾਵਤ, ਹੁਣ ਤੱਕ 40 ਲੋਕਾਂ ਦੀ ਮੌਤ

By : GAGANDEEP

Published : Jul 23, 2023, 12:50 pm IST
Updated : Jul 23, 2023, 12:50 pm IST
SHARE ARTICLE
photo
photo

27221 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ

 

ਚੰਡੀਗੜ੍ਹ: ਹੜ੍ਹਾਂ ਕਾਰਨ ਸੰਕਟ ਵਿਚ ਘਿਰੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਤਾ ਪ੍ਰਦਾਨ ਕਰਨ ਦੀ ਵਚਨਬੱਧਤਾ ਦੇ ਹਿੱਸੇ ਵਜੋਂ, ਰਾਜ ਵਿਚ ਹੜ੍ਹਾਂ ਕਾਰਨ ਪੈਦਾ ਹੋਈ ਅਣਸੁਖਾਵੀਂ ਸਥਿਤੀ ਨਜਿੱਠਣ ਦੇ ਮੱਦੇਨਜ਼ਰ  ਰਾਜ ਸਰਕਾਰ ਨੇ ਅਪਣੀ ਸਾਰੀ ਸਕਰਕਾਰੀ ਮਸ਼ੀਨਰੀ ਝੋਕ ਦਿਤੀ ਹੈ ਤਾਂ ਜੋ ਜਲਦ ਤੋਂ ਜਲਦ ਜਨ-ਜੀਵਨ  ਨੂੰ ਮੁੜ ਲੀਹ ’ਤੇ ਲਿਆਂਦਾ ਜਾ ਸਕੇ। ਸੂਬੇ ਵਿਚ ਰਾਹਤ ਕਾਰਜਾਂ ਵਿਚ ਤੇਜ਼ੀ ਲਿਆਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 27221 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ।

ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਪੈਰੋਲ 'ਤੇ ਆਏ ਬਲਾਤਕਾਰ ਦੇ ਦੋਸ਼ੀ ਕੈਦੀ ਦਾ ਸਵਾਗਤ, ਜਸ਼ਨ 'ਚ ਲੋਕਾਂ ਨੇ ਤੋੜੇ ਟ੍ਰੈਫਿਕ ਨਿਯਮ

ਬੁਲਾਰੇ ਨੇ ਦਸਿਆ ਕਿ 22 ਜੁਲਾਈ ਨੂੰ ਸਵੇਰੇ 8 ਵਜੇ ਤਕ 1457 ਪਿੰਡ ਹੜ੍ਹ ਨਾਲ ਪ੍ਰਭਾਵਤ ਹੋਏ ਹਨ। ਸੂਬੇ ਵਿਚ ਕੁਲ 170 ਰਾਹਤ ਕੈਂਪ ਚਲ ਰਹੇ ਹਨ, ਜਿਨ੍ਹਾਂ ਵਿਚ 4909 ਲੋਕ ਰਹਿ ਰਹੇ ਹਨ। ਇਸ ਵੇਲੇ ਤਰਨਤਾਰਨ, ਫ਼ਿਰੋਜ਼ਪੁਰ, ਫ਼ਤਿਹਗੜ੍ਹ ਸਾਹਿਬ, ਫ਼ਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸਏਐਸ ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ ਨਗਰ, ਫ਼ਾਜ਼ਿਲਕਾ, ਗੁਰਦਾਸਪੁਰ, ਮਾਨਸਾ, ਬਠਿੰਡਾ ਅਤੇ ਪਠਾਨਕੋਟ ਸਮੇਤ 19 ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਤ ਹਨ। ਮਾਲ ਵਿਭਾਗ ਵਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿਚ ਹੜ੍ਹਾਂ ਕਾਰਨ ਕੁਲ 40 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 15 ਜ਼ਖ਼ਮੀ ਹੋਏ ਹਨ ਜਦਕਿ ਕੋਈ ਵੀ ਲਾਪਤਾ ਨਹੀਂ ਹੈ।

ਇਹ ਵੀ ਪੜ੍ਹੋ: ਹੁਣ ਨਵੀਨਤਮ ਤਕਨੀਕ ਨਾਲ ਰੁਕਣਗੀਆਂ ਬੇਅਦਬੀਆਂ, ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਹੋਈ ਨਵੀਂ ਪਹਿਲ

ਪਸ਼ੂ ਪਾਲਣ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਵਿਚ ਕੁਲ 2252 ਪਸ਼ੂਆਂ ਦਾ ਇਲਾਜ ਕੀਤਾ ਗਿਆ ਅਤੇ 4016 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ। ਵਿਭਾਗ ਦੀਆਂ ਬਚਾਅ ਟੀਮਾਂ ਲੋੜਵੰਦ ਪਸ਼ੂਆਂ ਦਾ ਇਲਾਜ, ਫ਼ੀਡ ਸਪਲਾਈ, ਚਾਰਾ ਅਤੇ ਸਿਲੇਜ ਮੁਹਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ। ਪ੍ਰਭਾਵਤ ਜ਼ਿਲ੍ਹਿਆਂ ਵਿਚ ਵਿਸ਼ੇਸ਼ ਹੜ੍ਹ ਰਾਹਤ ਕੈਂਪ ਵੀ ਲਗਾਏ ਜਾ ਰਹੇ ਹਨ। ਦੂਜੇ ਪਾਸੇ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ 463 ਰੈਪਿਡ ਰਿਸਪਾਂਸ ਟੀਮਾਂ (ਆਰ.ਆਰ.ਟੀ.) ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਕੰਮ ਕਰ ਰਹੀਆਂ ਹਨ। ਸਿਹਤ ਵਿਭਾਗ ਨੇ ਪ੍ਰਭਾਵਤ ਖੇਤਰਾਂ ਵਿਚ 244 ਮੈਡੀਕਲ ਕੈਂਪ ਲਗਾਏ ਹਨ ਅਤੇ ਓਪੀਡੀ ਦੀ ਕੁਲ ਗਿਣਤੀ 6900 ਹੈ। 

ਉਨ੍ਹਾਂ ਅੱਗੇ ਦਸਿਆ ਕਿ ਹੜ੍ਹ ਪ੍ਰਭਾਵਤ ਖੇਤਰਾਂ ਵਿਚ ਸੁੱਕੇ ਭੋਜਨ ਦੇ ਪੈਕੇਟ ਲਗਾਤਾਰ ਵੰਡੇ ਜਾ ਰਹੇ ਹਨ। ਰੂਪਨਗਰ ਵਿਚ 22896, ਪਟਿਆਲਾ ’ਚ 64000, ਐਸਏਐਸ ਨਗਰ ਵਿਚ 4800, ਐਸਬੀਐਸ ਨਗਰ ਵਿਚ 5700 ਅਤੇ ਫ਼ਤਿਹਗੜ੍ਹ ਸਾਹਿਬ ਵਿਚ 2200 ਸੁੱਕੇ ਭੋਜਨ ਦੇ ਪੈਕੇਟ ਵੰਡੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement