ਤੇਜ਼ ਰਫ਼ਤਾਰ ਮੋਟਰਸਾਈਕਲ ਬੇਕਾਬੂ ਹੋ ਗਰਿੱਲ ਨਾਲ ਟਕਰਾਇਆ
ਅੰਮ੍ਰਿਤਸਰ: ਅੰਮ੍ਰਿਤਸਰ ਦੇ ਛੇਹਰਟਾ ਥਾਣੇ ਅਧੀਨ ਪੈਂਦੇ ਦਾਣਾ ਮੰਡੀ ਨਰਾਇਣਗੜ੍ਹ ਵਿਖੇ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਇਥੇ ਤੇਜ਼ ਰਫ਼ਤਾਰ ਮੋਟਰਸਾਈਕਲ ਬੇਕਾਬੂ ਹੋ ਗਰਿੱਲ ਨਾਲ ਟਕਰਾ ਗਿਆ। ਇਸ ਹਾਦਸੇ 'ਚ ਲੜਕੀ ਦਾ ਸਿਰ ਧੜ ਤੋਂ ਵੱਖ ਹੋ ਗਿਆ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ: ਮੈਕਸੀਕੋ 'ਚ ਇਕ ਵਿਅਕਤੀ ਨੂੰ ਬਾਹਰ ਕੱਢਣ ਨਾਲ 11 ਲੋਕਾਂ ਦੀ ਮੌਤ, 4 ਹੋਰ ਜ਼ਖਮੀ ਹੋ ਗਏ
ਮੌਕੇ 'ਤੇ ਪਹੁੰਚੇ ਰਿਸ਼ਤੇਦਾਰਾਂ ਨੇ ਦਸਿਆ ਕਿ ਮ੍ਰਿਤਕ ਲੜਕੀ ਅਤੇ ਗੰਭੀਰ ਜ਼ਖਮੀ ਲੜਕਾ ਪਿੰਡ ਗੁਮਾਨਪੁਰਾ ਦੇ ਵਸਨੀਕ ਹਨ ਅਤੇ ਉਹ ਅੱਜ ਸਵੇਰੇ ਆਪਣੇ ਰਿਸ਼ਤੇਦਾਰ ਨੂੰ ਲੈਣ ਲਈ ਰੇਲਵੇ ਸਟੇਸ਼ਨ ਗਏ ਹੋਏ ਸਨ। ਵਾਪਸ ਆਉਂਦੇ ਸਮੇਂ ਉਹ ਆਪਣੇ ਮੋਟਰਸਾਈਕਲ 'ਤੇ ਬਹੁਤ ਤੇਜ਼ ਰਫਤਾਰ ਨਾਲ ਜਾ ਰਹੇ ਸਨ ਅਤੇ ਦਾਣਾ ਮੰਡੀ ਨਰਾਇਣਗੜ੍ਹ ਨੇੜੇ ਉਨ੍ਹਾਂ ਦਾ ਮੋਟਰਸਾਈਕਲ ਬੇਕਾਬੂ ਹੋ ਗਿਆ ਤੇ ਗਰਿੱਲ ਨਾਲ ਟਕਰਾ ਗਿਆ।
ਇਹ ਵੀ ਪੜ੍ਹੋ: ਸੂਬੇ 'ਚ 19 ਜ਼ਿਲ੍ਹਿਆਂ ਦੇ 1457 ਪਿੰਡ ਹਾਲੇ ਵੀ ਹੜ੍ਹ ਨਾਲ ਪ੍ਰਭਾਵਤ, ਹੁਣ ਤੱਕ 40 ਲੋਕਾਂ ਦੀ ਮੌਤ
ਇਸ ਹਾਦਸੇ ਵਿਚ ਲੜਕੀ ਦੀ ਮੌਤ ਹੋ ਗਈ ਜਦਕਿ ਲੜਕਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਲੜਕੇ ਦੀ ਹਾਲਤ ਬਹੁਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਉਸ ਦੀ ਲੱਤ ਟੁੱਟ ਗਈ ਹੈ। ਉਸ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਹਾਦਸੇ ਵਿਚ ਮੋਟਰਸਾਈਕਲ ਹਵਾ ਵਿਚ ਉਛਲ ਕੇ ਕਾਫੀ ਦੂਰ ਜਾ ਡਿੱਗਿਆ।