ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਕਾਰਜ ਜਾਰੀ, 27 ਹਜ਼ਾਰ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ

By : GAGANDEEP

Published : Jul 23, 2023, 6:50 pm IST
Updated : Jul 23, 2023, 6:50 pm IST
SHARE ARTICLE
photo
photo

170 ਰਾਹਤ ਕੈਂਪਾਂ ’ਚ ਰਹਿ ਰਹੇ ਹਨ 4871 ਲੋਕ

 

ਚੰਡੀਗੜ੍ਹ: ਹੜ੍ਹਾਂ ਕਾਰਨ ਸੰਕਟ ਵਿੱਚ ਘਿਰੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਤਾ ਪ੍ਰਦਾਨ ਕਰਨ ਦੀ ਵਚਨਬੱਧਤਾ ਵਜੋਂ ਰਾਜ ਸਰਕਾਰ ਨੇ ਆਪਣੀ ਸਾਰੀ ਮਸ਼ੀਨਰੀ ਝੋਕ ਦਿੱਤੀ ਹੈ ਤਾਂ ਜੋ ਜਲਦ ਤੋਂ ਜਲਦ ਜਨ-ਜੀਵਨ ਨੂੰ ਮੁੜ ਲੀਹ ’ਤੇ ਲਿਆਂਦਾ ਜਾ ਸਕੇ। ਲੋਕਾਂ ਦੀ ਸਿਹਤ ਨੂੰ ਮੁੱਖ ਤਰਜੀਹ ਦਿੰਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਇਸ ਸਮੇਂ 451 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ 204 ਮੈਡੀਕਲ ਕੈਂਪ ਲਗਾ ਕੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਸੂਬੇ ਵਿਚ ਰਾਹਤ ਕਾਰਜਾਂ ਵਿਚ ਤੇਜ਼ੀ ਲਿਆਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 27261 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਸੂਬੇ ਵਿਚ ਕੁੱਲ 170 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿਚ 4871 ਲੋਕ ਰਹਿ ਰਹੇ ਹਨ। ਬੁਲਾਰੇ ਨੇ ਦੱਸਿਆ ਕਿ 19 ਜ਼ਿਲਿ੍ਹਆਂ ਦੇ 1460 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹਨ। ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲਿ੍ਹਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 40 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ:  ਚਿੱਟੇ ਨਾਲ ਫੜੇ ਗਏ ਅਕਾਲੀ ਆਗੂ ਦੀ ਮੀਡੀਆ ਨੂੰ ਧਮਕੀ, ''ਬਾਹਰ ਆਉਣ ਦਿਓ ਤੁਹਾਡੇ ਚੈਨਲ ਸਭ ਸੈੱਟ ਕਰੂੰਗਾ'' 

ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੁੱਕੇ ਭੋਜਨ ਦੇ ਪੈਕੇਟ ਲਗਾਤਾਰ ਵੰਡੇ ਜਾ ਰਹੇ ਹਨ। ਰੂਪਨਗਰ ਵਿੱਚ 22896, ਪਟਿਆਲਾ ਵਿੱਚ 64000, ਐਸਏਐਸ ਨਗਰ ਵਿੱਚ 4800, ਐਸਬੀਐਸ ਨਗਰ ਵਿੱਚ 5700 ਅਤੇ ਫਤਿਹਗੜ੍ਹ ਸਾਹਿਬ ਵਿੱਚ 2200 ਸੁੱਕੇ ਭੋਜਨ ਦੇ ਪੈਕੇਟ ਵੰਡੇ ਗਏ ਹਨ।ਪਸ਼ੂ ਧਨ ਨੂੰ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ਲਈ ਪਸ਼ੂ ਪਾਲਣ ਵਿਭਾਗ ਵੱਲੋਂ 22 ਜੁਲਾਈ ਨੂੰ 2084 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ ਹੈ ਜਦਕਿ 1576 ਪਸ਼ੂਆਂ ਦਾ ਇਲਾਜ ਕੀਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rohit Godara Gang Shoots Punjabi Singer Teji Kahlon In Canada : ਇਕ ਹੋਰ ਪੰਜਾਬੀ ਗਾਇਕ 'ਤੇ ਜਾਨਲੇਵਾ ਹਮਲਾ

22 Oct 2025 3:16 PM

Robbery incident at jewellery shop in Gurugram caught on CCTV : ਦੇਖੋ, ਸ਼ਾਤਿਰ ਚੋਰਨੀਆਂ ਦਾ ਅਨੋਖਾ ਕਾਰਾ

22 Oct 2025 3:15 PM

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM

ਸਾਬਕਾ DGP ਪੁੱਤ ਦੀ ਨਵੀਂ ਵੀਡੀਓ ਆਈ ਸਾਹਮਣੇ, ਹੁਣ ਕਹਿੰਦਾ ਮੇਰਾ ਘਰਵਾਲੀ ਮੇਰਾ ਬਹੁਤ ਧਿਆਨ ਰੱਖਦੀ

21 Oct 2025 3:09 PM

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM
Advertisement