ਪੰਜਾਬ ਪੁਲਿਸ ਨੇ ਫਾਜ਼ਿਲਕਾ ਤੋਂ 20 ਕਿਲੋ ਹੈਰੋਇਨ ਕੀਤੀ ਬਰਾਮਦ, ਦੋ ਗ੍ਰਿਫ਼ਤਾਰ
Published : Jul 23, 2023, 6:53 pm IST
Updated : Jul 23, 2023, 6:53 pm IST
SHARE ARTICLE
Punjab Police recovered 20 kg of heroin from Fazilka; Two arrested
Punjab Police recovered 20 kg of heroin from Fazilka; Two arrested

- ਪਿੰਡ ਹਸਤਾ ਕਲਾਂ ਤੋਂ ਡਰੋਨ ਰਾਹੀਂ ਪ੍ਰਾਪਤ ਕੀਤੀ ਨਸ਼ੇ ਦੀ ਖੇਪ ਹਾਸਲ ਕਰਨ ਉਪਰੰਤ ਆ ਰਹੇ ਵਿਅਕੀਤਆਂ ਨੂੰ ਕੀਤਾ ਗ੍ਰਿਫਤਾਰ : ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ/ਫਾਜ਼ਿਲਕਾ : ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਡੀ.ਜੀ.ਪੀ.) ਗੌਰਵ ਯਾਦਵ ਨੇ ਐਤਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਸਰਹੱਦ ਪਾਰੋਂ ਤਸਕਰੀ  ਕਰਨ ਵਾਲਿਆਂ ਨੂੰ ਵੱਡਾ ਝਟਕਾ ਦਿੰਦਿਆਂ , ਪੰਜਾਬ ਪੁਲਿਸ ਨੇ ਦੋ ਵਿਅਕਤੀਆਂ ਨੂੰ 20 ਕਿਲੋਗ੍ਰਾਮ ਹੈਰੋਇਨ ਸਮੇਤ  ਗ੍ਰਿਫਤਾਰ ਕਰਨ ਉਪਰੰਤ ਪਾਕਿਸਤਾਨ ਸਥਿਤ ਤਸਕਰਾਂ ਦੀ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨੇਸਤੇ-ਨਾਬੂਤ ਕਰ ਦਿੱਤਾ ਹੈ।     

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਾਜ਼ਿਲਕਾ ਦੇ ਲਖਮੀਰ ਕੇ ਉਤਾੜ ਦੇ ਰਹਿਣ ਵਾਲੇ ਸੁਬੇਗ ਸਿੰਘ ਅਤੇ ਫਾਜ਼ਿਲਕਾ ਦੇ ਪਿੰਡ ਮਾਨਸਾ ਦੇ ਸੰਦੀਪ ਸਿੰਘ ਉਰਫ ਸੀਪਾ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਨੇ ਪਾਕਿ ਸਥਿਤ ਤਸਕਰਾਂ ਵੱਲੋਂ ਵੱਡੀ ਮਾਤਰਾ ਵਿੱਚ ਹੈਰੋਇਨ ਲਿਆਉਣ ਦੀ ਕੋਸ਼ਿਸ਼ ਸਬੰਧੀ ਖ਼ੁਫ਼ੀਆ ਇਤਲਾਹ ਦਿੱਤੀ ਸੀ  ਅਤੇ ਇਸੇ ਸੂਚਨਾ ਦੇ ਆਧਾਰ ’ਤੇ ਐਸ.ਐਸ.ਓ.ਸੀ. ਫਾਜ਼ਿਲਕਾ ਦੀਆਂ ਪੁਲੀਸ ਟੀਮਾਂ ਨੇ ਫਾਜ਼ਿਲਕਾ ਦੇ ਪਿੰਡ ਰਾਣੋ ਨੇੜੇ ਹਸਤੇ ਕੇ ਰੋਡ ’ਤੇ ਇੱਕ ਵਿਆਪਕ ਕਾਰਵਾਈ ਕੀਤੀ, ਜਿੱਥੇ ਉਕਤ ਮੁਲਜ਼ਮਾਂ ਦੇ ਸਰਹੱਦ ਤੋਂ ਡਰੋਨ ਰਾਹੀਂ ਸੁੱਟੀ ਨਸ਼ੇ ਦੀ ਖੇਪ ਪ੍ਰਾਪਤ ਕਰ ਕਰਕੇ ਲੰਘਣ ਦਾ ਖ਼ਦਸ਼ਾ ਸੀ।

ਉਨ੍ਹਾਂ ਦੱਸਿਆ ਕਿ ਪੁਲੀਸ ਪਾਰਟੀ ਨੂੰ ਦੇਖ ਕੇ ਮੁਲਜ਼ਮਾਂ ਨੇ ਮੌਕੇ ਤੋਂ ਆਪਣੇ ਮੋਟਰਸਾਈਕਲ ’ਤੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਟੀਮ ਨੇ ਥੋੜ੍ਹੇ ਹੀ ਹੱਥੋ-ਪਾਈ ਤੋਂ ਬਾਅਦ ਦੋਸ਼ੀਆਂ ਨੂੰ ਕਾਬੂ ਕਰ ਲਿਆ ਅਤੇ ਦੋਸ਼ੀਆਂ ਕੋਲੋਂ 10 ਪੈਕਟਾਂ ਵਿਚ ਕੁੱਲ 20 ਕਿਲੋ ਹੈਰੋਇਨ ਬਰਾਮਦ ਕੀਤੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਹਾਇਕ ਇੰਸਪੈਕਟਰ ਜਨਰਲ ਆਫ਼ ਪੁਲਿਸ (ਏ.ਆਈ.ਜੀ.) ਐਸ.ਐਸ.ਓ.ਸੀ. ਫਾਜ਼ਿਲਕਾ ਲਖਬੀਰ ਸਿੰਘ ਨੇ ਦੱਸਿਆ ਕਿ ਇਸ ਮਾਡਿਊਲ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ। ਥਾਣਾ ਐਸ.ਐਸ.ਓ.ਸੀ ,ਫਾਜ਼ਿਲਕਾ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21(ਸੀ), 23 ਅਤੇ 29 ਅਧੀਨ ਮੁਕੱਦਮਾ ਨੰਬਰ 24 ਮਿਤੀ 23.07.2023 ਨੂੰ ਦਰਜ ਕੀਤਾ ਗਿਆ ਹੈ।

SHARE ARTICLE

ਏਜੰਸੀ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement