Sangrur News : ਸੰਗਰੂਰ ਟ੍ਰੈਫਿਕ ਪੁਲਿਸ ਨੇ ਟ੍ਰੈਫਿਕ ਨਿਯਮ ਤੋੜਨ ਵਾਲਿਆਂ ਦੇ ਚਲਾਨ ਕੱਟਣ ਦੀ ਬਜਾਏ ਦਿੱਤੇ ਬੂਟੇ
Published : Jul 23, 2024, 6:44 pm IST
Updated : Jul 23, 2024, 6:44 pm IST
SHARE ARTICLE
 Sangrur traffic police
Sangrur traffic police

ਸੀਟ ਵੈਲਟ ਅਤੇ ਹੈਲਮਟ ਨਾ ਪਾਉਣ ਵਾਲਿਆਂ ਨੂੰ ਰੋਕ ਕੇ ਦੁਰਘਟਨਾ ਤੋਂ ਬਚਣ ਲਈ ਹੈਲਮਟ ਤੇ ਸੀਡਬੈਲਟ ਲਾਉਣ ਦੀ ਪ੍ਰੇਰਿਆ

Sangrur News : ਇੱਕ ਪਾਸੇ ਸੂਬੇ 'ਚ ਨਵੇਂ ਟ੍ਰੈਫਿਕ ਨਿਯਮਾਂ ਨੂੰ ਲੈ ਕੇ ਟ੍ਰੈਫਿਕ ਪੁਲਿਸ ਸਖ਼ਤੀ ਕਰ ਰਹੀ ਹੈ। ਓਥੇ ਹੀ ਸੰਗਰੂਰ ਟ੍ਰੈਫਿਕ ਪੁਲਿਸ ਵੱਲੋਂ ਟ੍ਰੈਫਿਕ ਨਿਯਮ ਤੋੜਨ ਵਾਲਿਆਂ ਦੇ ਚਲਾਨ ਕੱਟਣ ਦੀ ਥਾਂ ਉਹਨਾਂ ਨੂੰ ਬੂਟੇ ਵੰਡੇ ਗਏ ਹਨ। 


ਸੀਟ ਵੈਲਟ ਅਤੇ ਹੈਲਮਟ ਨਾ ਪਾਉਣ ਵਾਲਿਆਂ ਨੂੰ ਰੋਕ ਕੇ ਦੁਰਘਟਨਾ ਤੋਂ ਬਚਣ ਲਈ ਹੈਲਮਟ ਤੇ ਸੀਡਬੈਲਟ ਲਾਉਣ ਦੀ ਪ੍ਰੇਰਿਆ ਅਤੇ ਉਨਾਂ ਨੂੰ ਬੂਟੇ ਦੇ ਕੇ ਵਾਤਾਵਰਨ ਦੀ ਸਾਂਭ ਸੰਭਾਲ ਲਈ ਯੋਗਦਾਨ ਪਾਉਣ ਲਈ ਕਿਹਾ ਹੈ। 

ਰਾਹੀਗਰਾਂ ਨੇ ਗੱਲ ਕਰਦਿਆਂ ਕਿਹਾ ਕਿ ਟਰੈਫਿਕ ਪੁਲਿਸ ਦਾ ਬਹੁਤ ਹੀ ਸਲਾਗਾ ਯੋਗ ਉਪਰਾਲਾ ਹੈ ,ਜਿੱਥੇ ਕਿ ਸਾਨੂੰ ਟਰੈਫਿਕ ਰੂਲ ਨਾ ਤੋੜਨ ਲਈ ਸਮਝਾਇਆ ਗਿਆ ਹੈ ,ਉੱਥੇ ਹੀ ਇੱਕ ਇੱਕ ਬੂਟਾ ਦੇ ਕੇ ਸਾਨੂੰ ਵਾਤਾਵਰਨ ਨੂੰ ਸੰਭਾਲਣ ਦੀ ਵੀ ਪ੍ਰੇਰਨਾ ਦਿੱਤੀ ਹੈ। ਇਹ ਬੂਟਾ ਅਸੀਂ ਆਪਣੇ ਘਰ ਲਗਾ ਕੇ ਹਮੇਸ਼ਾ ਯਾਦ ਰੱਖਾਂਗੇ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਵੀ ਜਰੂਰੀ ਹੈ। 

ਦੱਸ ਦੇਈਏ ਕਿ ਪੰਜਾਬ ਭਰ ’ਚ ਨਾਬਾਲਿਗ ਬੱਚਿਆਂ ਨੂੰ ਦੋਪਹੀਆ ਤੇ ਚਾਰ ਪਹੀਆ ਵਾਹਨ ਚਲਾਉਣ ’ਤੇ ਪਾਬੰਦੀ ਲਗਾਈ ਗਈ ਹੈ। ਇਸ ਸਬੰਧੀ ਏਡੀਜੀਪੀ ਵੱਲੋਂ ਸੂਬੇ ਦੇ ਸਾਰੇ ਕਮਿਸ਼ਨਰਾਂ ਤੇ ਜ਼ਿਲ੍ਹਾ ਪੁਲਿਸ ਮੁਖੀਆ ਨੂੰ ਹੁਕਮ ਜਾਰੀ ਕੀਤੇ ਗਏ ਹਨ। ਜਿਸ ਮੁਤਾਬਿਕ ਜੇਕਰ ਕੋਈ ਵੀ ਨਾਬਾਲਿਗ ਬੱਚਾ ਦੋਪਹੀਆ ਜਾਂ ਫਿਰ ਚਾਰ ਪਹੀਆ ਵਾਹਨ ਚਲਾਉਂਦਾ ਹੋਇਆ ਪਾਇਆ ਗਿਆ ਤਾਂ ਬੱਚਿਆਂ ਦੇ ਮਾਪਿਆਂ ਖਿਲਾਫ ਸਖ਼ਤ ਕਾਰਵਾਈ ਹੋਵੇਗੀ।

 ਇਨ੍ਹਾਂ ਹੀ ਨਹੀਂ ਨਿਯਮਾਂ ਦੀ ਉਲੰਘਣਾ ਕਰਨ ਨਾਲੇ ਮਾਪਿਆਂ ਨੂੰ ਤਿੰਨ ਸਾਲ ਦੀ ਸਜ਼ਾ ਅਤੇ 25000 ਰੁਪਏ ਤੱਕ ਦਾ ਜੁਰਮਾਨਾ ਵੀ ਹੋ ਸਕਦਾ ਹੈ। ਇਸ ਤੋਂ ਇਲਾਵਾ ਜੇਕਰ ਨਾਬਾਲਿਗ ਵੱਲੋਂ ਗੁਆਂਢੀ ਜਾਂ ਦੋਸਤ ਦਾ ਵਾਹਨ ਚਲਾਇਆ ਜਾ ਰਿਹਾ ਹੈ ਤਾਂ ਮਾਲਕ ਦੇ ਖਿਲਾਫ ਵੀ ਕਾਰਵਾਈ ਹੋਵੇਗੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement