Punjab News : ਬਜਟ ’ਚ ਕਿਸਾਨਾਂ ਦੀਆਂ ਮੁੱਖ ਮੰਗਾਂ ਦੇ ਹੱਲ ਲਈ ਕੋਈ ਉਪਰਾਲਾ ਨਹੀਂ 

By : BALJINDERK

Published : Jul 23, 2024, 6:49 pm IST
Updated : Jul 23, 2024, 6:49 pm IST
SHARE ARTICLE
file photo
file photo

Punjab News : MSP ਦੇਣ ਨਾਲ ਸਬੰਧਤ ਮੁੱਦਿਆਂ 'ਤੇ ਕੋਈ ਕਦਮ ਨਹੀਂ ਚੁੱਕੇ ਗਏ

Punjab News : ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਸ ਬਜਟ ਤੋਂ ਕਿਸਾਨਾਂ ਨੂੰ ਬਹੁਤ ਨਿਰਾਸ਼ਾ ਹੋਈ ਹੈ। ਬਜਟ ਵਿਚ MSP ਗਾਰੰਟੀ ਐਕਟ, ਕਿਸਾਨਾਂ ਅਤੇ ਮਜ਼ਦੂਰਾਂ ਦੀ ਕਰਜ਼ਾ ਰਾਹਤ ਅਤੇ ਸਵਾਮੀਨਾਥਨ ਕਮਿਸ਼ਨ ਦੇ ਸੀ2+50% ਫਾਰਮੂਲੇ ਅਨੁਸਾਰ MSP ਦੇਣ ਨਾਲ ਸਬੰਧਤ ਮੁੱਦਿਆਂ 'ਤੇ ਕੋਈ ਕਦਮ ਨਹੀਂ ਚੁੱਕੇ ਗਏ। ਇਸ ਸਾਲ ਖੇਤੀਬਾੜੀ ਦਾ ਬਜਟ ਕੁੱਲ ਬਜਟ ਦਾ 3.15 ਫੀਸਦੀ ਸੀ, ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਦੇਸ਼ ਦੀ ਆਬਾਦੀ ਦਾ 50 ਫੀਸਦੀ ਹਿੱਸਾ ਹਾਂ ਅਤੇ ਸਾਡੇ ਲਈ ਬਜਟ ਸਿਰਫ 3.15 ਫੀਸਦੀ ਹੈ। ਇਹ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਸਰਾਸਰ ਬੇਇਨਸਾਫ਼ੀ ਹੈ।

ਇਹ ਵੀ ਪੜੋ: Budget 2024 : ਬਜਟ ਹਰ ਨਾਗਰਿਕ ਲਈ ਲੰਬੇ ਸਮੇਂ ਦੇ ਵਿਕਾਸ ਅਤੇ ਖੁਸ਼ਹਾਲੀ ਦੇ ਮਾਰਗ ਨੂੰ ਕਰਦਾ ਹੈ ਉਜਾਗਰ : ਸੁਨੀਲ ਜਾਖੜ  

ਕਿਸਾਨ ਆਗੂਆਂ ਨੇ ਕਿਹਾ ਕਿ ਬਜਟ ’ਚ ਸਰਕਾਰ ਨੇ ਖਾਣ ਵਾਲੇ ਅਨਾਜ, ਤੇਲ ਅਤੇ ਦਾਲਾਂ ਦੇ ਮਾਮਲੇ ’ਚ ਆਤਮ ਨਿਰਭਰ ਬਣਨ ਦੀ ਮੁਹਿੰਮ ਚਲਾਉਣ ਦੀ ਗੱਲ ਕੀਤੀ ਸੀ ਪਰ ਜਦੋਂ ਤੱਕ ਘੱਟੋ-ਘੱਟ ਸਮਰਥਨ ਮੁੱਲ ਦਾ ਗਾਰੰਟੀ ਕਾਨੂੰਨ ਨਹੀਂ ਬਣਾਇਆ ਜਾਂਦਾ, ਉਦੋਂ ਤੱਕ ਖਾਣ ਵਾਲੇ ਅਨਾਜ,ਤੇਲ ਅਤੇ ਦਾਲਾਂ ਅਤੇ ਫ਼ਸਲਾਂ ਦੇ ਮਾਮਲੇ ’ਚ ਸਵੈ-ਨਿਰਭਰ ਹੋਣ ਵਿਭਿੰਨਤਾ ਸੰਭਵ ਨਹੀਂ ਹੈ।

ਇਹ ਵੀ ਪੜੋ:Moga News : ਕਾਲੇ ਰੰਗ ਤੋਂ ਪ੍ਰੇਸ਼ਾਨ ਹੋ ਨਵ-ਵਿਆਹੁਤਾ ਨੇ ਨਹਿਰ 'ਚ ਛਾਲ ਮਾਰ ਕੀਤੀ ਖੁ.ਦ.ਕੁ.ਸ਼ੀ  

ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਖੇਤੀ ’ਚ 108 ਨਵੀਆਂ ਕਿਸਮਾਂ ਦੇ ਬੀਜ ਲਿਆਉਣ ਦੀ ਗੱਲ ਕੀਤੀ ਹੈ, ਪਰ ਸਰਕਾਰ ਪਹਿਲਾਂ ਜਵਾਬ ਦੇਵੇ ਕਿ ਸਾਡੇ ਦੇਸੀ ਬੀਜਾਂ ਨੂੰ ਸੰਭਾਲਣ ਲਈ ਸਰਕਾਰ ਕੀ ਕਰ ਰਹੀ ਹੈ? ਕੇਂਦਰ ਸਰਕਾਰ ਦੀਆਂ ਨੀਤੀਆਂ ਕਿਸਾਨਾਂ ਨੂੰ ਆਤਮ-ਨਿਰਭਰਤਾ ਤੋਂ ਮੰਡੀ 'ਤੇ ਨਿਰਭਰਤਾ ਵੱਲ ਲਿਜਾਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਕਿਸਾਨਾਂ ਨੇ ਇਹ ਵੀ ਕਿਹਾ ਕਿ ਵਿੱਤ ਮੰਤਰਾਲੇ ਵੱਲੋਂ ਪਿਛਲੇ 5 ਸਾਲਾਂ ਵਿੱਚ ਖੇਤੀਬਾੜੀ ਮੰਤਰਾਲੇ ਨੂੰ ਦਿੱਤੇ ਗਏ ਬਜਟ ਵਿੱਚੋਂ ਖੇਤੀਬਾੜੀ ਮੰਤਰਾਲੇ ਨੇ 1 ਲੱਖ ਕਰੋੜ ਰੁਪਏ ਵਾਪਸ ਕਰ ਦਿੱਤੇ, ਜਿਸ ਤੋਂ ਸਾਬਤ ਹੁੰਦਾ ਹੈ ਕਿ ਮੌਜੂਦਾ ਸਰਕਾਰ ਕਿਸਾਨੀ ਦੇ ਮੁੱਦਿਆਂ ਪ੍ਰਤੀ ਗੰਭੀਰ ਨਹੀਂ ਹੈ।

(For more news apart from There is no effort to solve the main demands of farmers in the budget News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM
Advertisement